ਚੰਡੀਗੜ੍ਹ-ਮੋਹਾਲੀ ਹੱਦ ’ਤੇ ਹਾਲਾਤ ਵਿਗੜੇ ; ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਜਬਰਦਸਤ ਝੜਪ

Chandigarh-Mohali border

ਡਾਂਗਾਂ ਚੱਲੀਆਂ, ਤਲਵਾਰਾਂ ਲਹਿਰਾਈਆਂ, ਵਾਹਨਾਂ ਦੀ ਕੀਤੀ ਭੰਨਤੋੜ

ਮੋਹਾਲੀ/ਚੰਡੀਗੜ੍ਹ (ਐੱਮ ਕੇ ਸਾਇਨਾ)। ਚੰਡੀਗੜ੍ਹ-ਮੋਹਾਲੀ ਬਾਰਡਰ (Chandigarh-Mohali border) ’ਤੇ ਸਥਿਤੀ ਬਦਤਰ ਹੋ ਗਈ ਹੈ। ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਦੇ ਹੋਏ ਭਾਰੀ ਹੰਗਾਮਾ ਦੇਖਣ ਨੂੰ ਮਿਲ ਰਿਹਾ ਹੈ। ਪ੍ਰਦਰਸ਼ਨਕਾਰੀਆਂ ਅਤੇ ਚੰਡੀਗੜ੍ਹ ਪੁਲਿਸ ਵਿਚਾਲੇ ਜਬਰਦਸਤ ਝੜਪ ਵੀ ਹੋਈ। ਚੰਡੀਗੜ੍ਹ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ’ਤੇ ਵਾਟਰ ਕੈਨਨ ਦੀ ਵਰਤੋਂ ਕੀਤੀ ਗਈ ਹੈ। ਚੰਡੀਗੜ੍ਹ ਪੁਲੀਸ ਵੱਲੋਂ ਰੋਕੇ ਜਾਣ ’ਤੇ ਪ੍ਰਦਰਸ਼ਨਕਾਰੀ ਭੜਕ ਗਏ।

ਦਰਅਸਲ ਚੰਡੀਗੜ੍ਹ ਪੁਲਿਸ ਨੇ ਜਦੋਂ ਪ੍ਰਦਰਸਨਕਾਰੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਨਿਵਾਸ ਵੱਲ ਜਾਣ ਤੋਂ ਰੋਕਿਆ ਤਾਂ ਪ੍ਰਦਰਸ਼ਨਕਾਰੀ ਭੜਕ ਉੱਠੇ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ਨਾਲ ਝੜਪ ਕਰਦੇ ਹੋਏ ਬੈਰੀਕੇਡ ਤੋੜ ਕੇ ਜਬਰਦਸਤੀ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਹੋਈ ਝੜਪ ਦੌਰਾਨ ਪੁਲਿਸ ਵੱਲੋਂ ਲਾਠੀਆਂ ਦੀ ਜ਼ੋਰਦਾਰ ਵਰਤੋਂ ਕੀਤੀ ਗਈ, ਪ੍ਰਦਰਸ਼ਨਕਾਰੀਆਂ ਵੱਲੋਂ ਤਲਵਾਰਾਂ ਲਹਿਰਾਈਆਂ ਗਈਆਂ ਅਤੇ ਪੁਲਿਸ ਦੀਆਂ ਗੱਡੀਆਂ ਦੀ ਵੀ ਭੰਨ੍ਹ-ਤੋੜ ਕੀਤੀ ਗਈ। ਪੁਲੀਸ ਦੁਆਰਾ ਰੋਕਿਆ ਜਾ ਰਿਹਾ ਸੀ ਅਤੇ ਪ੍ਰਦਰਸ਼ਨਕਾਰੀ ਪਿੱਛੇ ਹਟਣ ਨੂੰ ਤਿਆਰ ਨਹੀਂ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here