(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਗੋਲੀਬਾਰੀ ਤੇ ਲੁੱਟ-ਖੋਹ ਦੀਆਂ ਘਟਨਾਵਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਆਏ ਦਿਨ ਕਿਤੇ ਨਾ ਕਿਤੇ ਕੋਈ ਨਾ ਕੋਈ ਘਟਨਾ ਸਾਹਮਣੇ ਆਉਂਦੀ ਹੈ। ਹੁਣ ਤਾਜ਼ਾ ਘਟਨਾ ਬਟਾਲਾ ਤੋਂ ਸਾਹਮਣੇ ਆਈ ਹੈ। ਬਟਾਲਾ ‘ਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਦੇ ਪੁੱਤਰ ਵੱਲੋਂ ਇੱਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ, ਜਿਸ ਤੋਂ ਬਾਅਦ ਨੌਜਵਾਨ ਨੂੰ ਜਖਮੀ ਹਾਲਤ ’ਚ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕਾਤਲ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ’ਤੋਂ ਫਰਾਰ ਹੋ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਡੀਐਸਪੀ ਲਲਿਤ ਕੁਮਾਰ ਸਮੇਤ ਹੋਰ ਪੁਲਿਸ ਮੁਲਾਜ਼ਮਾਂ ਮੌਕੇ ’ਤੇ ਪਹੁੰਚੇ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਇਹ ਘਟਨਾ 11 ਮਾਰਚ ਦੀ ਦੇਰ ਸ਼ਾਮ ਬਟਾਲਾ ਦੇ ਮੁਰਗੀ ਇਲਾਕੇ ਵਿੱਚ ਸਾਬਕਾ ਸੰਸਦ ਮੈਂਬਰ ਦੇ ਪੁੱਤਰ ਸੁਰਿੰਦਰ ਅਤੇ ਤੀਰਥ ਰਾਮ ਨਾਂਅ ਦੇ ਨੌਜਵਾਨ ਦਰਮਿਆਨ ਕੋਈ ਮਾਮੂਲੀ ਗੱਲ ਨੂੰ ਲੈ ਕੇ ਤਕਰਾਰ ਹੋਈ, ਜਿਸ ਤੋਂ ਬਾਅਦ ਗੁੱਸੇ ’ਚ ਆਏ ਸੁਰਿੰਦਰ ਨੇ ਆਪਣੇ ਰਿਵਾਲਵਰ ਨਾਲ ਤੀਰਥ ਰਾਮ ‘ਤੇ ਗੋਲੀ ਚਲਾ ਦਿੱਤੀ, ਜੋ ਉਸ ਦੇ ਸਿਰ ‘ਚ ਲੱਗੀ। ਜਿਸ ਤੋਂ ਬਾਅਦ ਕਾਤਲ ਮੌਕੇ ਤੋਂ ਫਰਾਰ ਹੋ ਗਿਆ। ਡੀਐਸਪੀ ਲਲਿਤ ਕੁਮਾਰ ਨੇ ਕਿਹਾ ਹੈ ਕਿ ਕਾਤਲ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।