ਸਾਡੇ ਨਾਲ ਸ਼ਾਮਲ

Follow us

13.2 C
Chandigarh
Wednesday, February 25, 2026
More
    Home Breaking News ਜਮਾਨਤ ’ਤੇ ਜੇਲ...

    ਜਮਾਨਤ ’ਤੇ ਜੇਲ੍ਹੋਂ ਬਾਹਰ ਆਏ ਵਿਅਕਤੀ ਸਣੇ ਦੋ ਗਾਹਕਾਂ ਨੂੰ ਸਪਲਾਈ ਦੇਣ ਜਾਂਦੇ ਕਾਬੂ

    Ludhiana News
    ਕਾਬੂ ਕੀਤੇ ਗਏ ਮੁਲਜ਼ਮ ਪੁਲਿਸ ਪਾਰਟੀ ਨਾਲ।

    ਸਪੈਸ਼ਲ ਟਾਸਕ ਫੋਰਸ ਵੱਲੋਂ ਗ੍ਰਿਫ਼ਤਾਰ ਦੋ ਵਿਅਕਤੀਆਂ ਪਾਸੋਂ ਸਵਾ ਕਿੱਲੋ ਹੈਰੋਇਨ ਕੀਤੀ ਬਰਾਮਦ | Ludhiana News

    ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਪੈਸ਼ਲ ਟਾਸਕ ਫੋਰਸ ਨੇ ਹੈਰੋਇਨ ਦੀ ਸਪਲਾਈ ਦੇਣ ਜਾਂਦੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਸਵਾ ਕਿੱਲੋ ਹੈਰੋਇਨ ਬਰਾਮਦ ਹੋਣ ਦਾ ਦਾਅਵਾ ਕੀਤਾ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚੋਂ ਇੱਕ ਡੇਢ ਸਾਲ ਪਹਿਲਾਂ ਹੀ ਜਮਾਨਤ ’ਤੇ ਜ਼ੇਲ੍ਹ ’ਚੋਂ ਬਾਹਰ ਆਇਆ ਹੈ। ਇੰਸਪੈਕਟਰ ਹਰਬੰਸ ਸਿੰਘ ਇੰਚਾਰਜ ਐੱਸਟੀਐੱਫ਼ ਰੇਂਜ ਲੁਧਿਆਣਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਿੱਢੀ ਗਈ ਮੁਹਿੰਮ ਦੇ ਤਹਿਤ ਐੱਸਟੀਐੱਫ਼ ਦੀ ਪੁਲਿਸ ਪਾਰਟੀ ਨੂੰ ਵੱਡੀ ਸਫ਼ਲਤਾ ਮਿਲੀ ਹੈ। ਜਿਸ ’ਚ ਗ੍ਰਿਫ਼ਤਾਰ ਕੀਤੇ ਗਏ ਦੋ ਵਿਅਕਤੀਆਂ ਦੇ ਕਬਜ਼ੇ ’ਚੋਂ 1 ਕਿੱਲੋ 20 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਇਤਲਾਹ ਪੱਕੀ ’ਤੇ ਥਾਣਾ ਐਸਟੀਐਫ ਸੋਹਾਣਾ ਵਿਖੇ ਮਾਮਲਾ ਦਰਜ਼ ਕਰਕੇ ਅਵਤਾਰ ਸਿੰਘ ਵਾਸੀ ਪਿੰਡ ਜਟਾਣਾ (ਲੁਧਿਆਣਾ) ਤੇ ਸਚਿਨ ਵਾਸੀ ਅਮ੍ਰਿਤਸਰ ਨੂੰ ਗ੍ਰਿਫ਼ਤਾਰ ਕੀਤਾ ਹੈ। (Ludhiana News)

    LEAVE A REPLY

    Please enter your comment!
    Please enter your name here