ਦਿੱਲੀ ‘ਚ ਮੀਂਹ ਕਾਰਨ ਰੁਕੀ ਗੱਡੀਆਂ ਦੀ ਰਫ਼ਤਾਰ, ਲੋਕਾਂ ਨੂੰ ਕਰਨਾ ਪਿਆ ਮੁਸ਼ਕਲਾਂ ਦਾ ਸਾਹਮਣਾ

(ਸੱਚ ਕਹੂੰ ਨਿਊਜ਼)। ਰਾਜਧਾਨੀ ਦਿੱਲੀ ’ਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਵੀਰਵਾਰ ਨੂੰ ਸ਼ੁਰੂ ਹੋਈ ਬਾਰਿਸ਼ ਦਿੱਲੀ ਐਨਸੀਆਰ ਵਿੱਚ ਬਰਸਾਤ ਦਾ ਦੌਰ ਜਾਰੀ ਹੈ। ਇਸ ਕਾਰਨ ਨੋਇਡਾ, ਗੁਰੂਗ੍ਰਾਮ, ਫਰੀਦਾਬਾਦ, ਦਿੱਲੀ, ਗਾਜ਼ੀਆਬਾਦ ਵਿੱਚ ਸੜਕਾਂ ਜਲਥਲ ਹੋਈਆਂ ਨਜ਼ਰ ਆਈਆਂ, ਜਿਸ ਕਾਰਨ ਕਈ ਥਾਵਾਂ ’ਤੇ ਪਾਣੀ ਭਰ ਜਾਣ ਕਾਰਨ ਆਵਾਜਾਈ ਵਿੱਚ ਵਿਘਨ ਪਿਆ ਹੈ। ਜਿਸ ਕਾਰਨ ਜਾਮ ਦੀ ਸਥਿਤੀ ਪੈਦਾ ਹੋ ਗਈ । ਦਿੱਲੀ ’ਚ ਆਉਣ ਜਾਣ ਵਾਲੇ ਆਮ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਣਮਾ ਪਿਆ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ ਇਸੇ ਤਰ੍ਹਾਂ ਦੇ ਮੌਸਮ ਦੀ ਭਵਿੱਖਬਾਣੀ ਕੀਤੀ ਹੈ। ਸਤੰਬਰ ਵਿੱਚ ਲਗਾਤਾਰ ਮੀਂਹ ਨੇ ਔਸਤ ਤੋਂ ਵੱਧ ਮੀਂਹ ਦਾ ਰਿਕਾਰਡ ਕਾਇਮ ਕੀਤਾ ਹੈ। ਇਸ ਦੇ ਨਾਲ ਹੀ ਪਾਣੀ ਭਰਨ ਅਤੇ ਬਰਸਾਤ ਕਾਰਨ ਡੇਂਗੂ ਮਲੇਰੀਆ ਦੇ ਕੇਸਾਂ ਵਿੱਚ ਵਾਧਾ ਹੋਣ ਦਾ ਵੀ ਖ਼ਦਸ਼ਾ ਹੈ।

ਮੌਸਮ ਵਿਭਾਗ ਦੀ ਚੇਤਾਵਨੀ ਕਾਰਨ ਨੋਇਡਾ-ਗਾਜ਼ੀਆਬਾਦ ਵਿੱਚ ਸਕੂਲ ਬੰਦ ਕਰਨੇ ਪਏ। ਇਸ ਦੇ ਨਾਲ ਹੀ ਕੰਪਨੀਆਂ ਨੇ ਗੁਰੂਗ੍ਰਾਮ ਵਿੱਚ ਘਰ ਤੋਂ ਕੰਮ ਦਿੱਤਾ ਹੈ। ਬਰਸਾਤ ਕਾਰਨ ਕੰਪਨੀਆਂ ਨੂੰ ਵੀ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਫ਼ਸਲਾਂ ਦਾ ਵੀ ਨੁਕਸਾਨ ਹੋਇਆ ਹੈ। ਦਿੱਲੀ ਐਨਸੀਆਰ ਵਿੱਚ ਟ੍ਰੈਫਿਕ ਜਾਮ ਨੇ ਵੀ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ। ਗੁਰੂਗ੍ਰਾਮ ‘ਚ ਕੰਧ ਡਿੱਗਣ ਕਾਰਨ ਕਾਰਾਂ ਵੀ ਨੁਕਸਾਨੀਆਂ ਗਈਆਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ