ਖਿਡਾਰੀਆਂ ਲਈ ਮਾੜੀ ਕੁਆਲਟੀ ਦੇ ਖਾਣੇ ਲਈ ਠੇਕੇਦਾਰ ਖਿਲਾਫ ਖੇਡ ਮੰਤਰੀ ਦਾ ਐਕਸ਼ਨ

Sports Minister Meet Hayer

ਮੁਹਾਲੀ ਦੇ ਖੇਡ ਕੰਪਲੈਕਸ ’ਚ ਖੇਡ ਮੰਤਰੀ ਨੇ ਮਾਰੀ ਅਚਾਨਕ ਰੇਡ

ਮੋਹਾਲੀ (ਐੱਮ ਕੇ ਸ਼ਾਇਨਾ)। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਮੁਹਾਲੀ ਦੇ ਫੇਜ਼-9 ਸਥਿਤ ਖੇਡ ਕੰਪਲੈਕਸ ਵਿੱਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦੀ ਅਚਨਚੇਤੀ ਚੈਕਿੰਗ ਕੀਤੀ ਗਈ। ਜਿੱਥੇ ਖੇਡ ਮੰਤਰੀ (Sports Minister Meet Hayer) ਨੇ ਖਿਡਾਰੀਆਂ ਨੂੰ ਪਰੋਸੇ ਜਾਂਦੇ ਮਾੜੇ ਮਿਆਰ ਦੇ ਖਾਣੇ ਦਾ ਗੰਭੀਰ ਨੋਟਿਸ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਦੀ ਸਿਹਤ ਅਤੇ ਉਨ੍ਹਾਂ ਦੀ ਡਾਇਟ ਨਾਲ ਕੋਈ ਵੀ ਸਮਝੌਤਾ ਨਹੀਂ ਕਰੇਗੀ।

ਪਰੋਸੇ ਜਾਂਦੇ ਮਾੜੇ ਮਿਆਰ ਦੇ ਖਾਣੇ ਦਾ ਗੰਭੀਰ ਨੋਟਿਸ ਲਿਆ

ਖੇਡ ਮੰਤਰੀ (Sports Minister Meet Hayer) ਨੇ ਮੈਸ ਦੇ ਸਮਾਨ ਦਾ ਨਿਰੀਖਣ ਖ਼ੁਦ ਕੀਤਾ ਅਤੇ ਠੇਕੇਦਾਰ ਨੂੰ ਮੌਕੇ ਉੱਤੇ ਹੀ ਫ਼ੋਨ ਕਰਕੇ ਮਾੜੀ ਕੁਆਲਟੀ ਦੇ ਖਾਣੇ ਲਈ ਜੰਮ ਕੇ ਫਿਟਕਾਰ ਲਗਾਉਂਦੇ ਨਜ਼ਰ ਆਏ। ਇਸ ਮੌਕੇ ਉਨ੍ਹਾਂ ਕਿਹਾ ਕਿ ਡਾਇਟ ਦੇ ਮਾਪਦੰਡਾਂ ਉੱਤੇ ਖਰਾ ਨਾ ਉਤਰਨ ਵਾਲੇ ਠੇਕੇਦਾਰਾਂ ਦੇ ਠੇਕੇ ਰੱਦ ਕੀਤੇ ਜਾਣਗੇ। ਖੇਡ ਮੰਤਰੀ ਦੇ ਨਿਰਦੇਸ਼ਾਂ ਉੱਤੇ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਵੱਲੋਂ ਠੇਕੇਦਾਰ ਨੂੰ ਤਾੜਨਾ ਪੱਤਰ ਜਾਰੀ ਕੀਤਾ ਗਿਆ।

ਠੇਕੇਦਾਰ ਨੂੰ ਸਿਰਫ ਉੱਚ ਮਿਆਰ ਦੇ ਖਾਣੇ ਦੇ ਉਤਪਾਦ, ਤਾਜ਼ੀਆਂ ਸਬਜ਼ੀਆਂ ਤੇ ਲੋੜੀਂਦੀ ਡਾਇਟ ਦਾ ਪੂਰਾ ਖਿਆਲ ਰੱਖਣ ਦੀ ਕੀਤੀ ਤਾਕੀਦ ਕੀਤੀ ਗਈ। ਸਪੋਰਟਸ ਕੰਪਲੈਕਸ ਵਿੱਚ ਹਾਕੀ, ਮੁੱਕੇਬਾਜ਼ੀ, ਕੁਸ਼ਤੀ, ਬਾਸਕਟਬਾਲ, ਜੂਡੋ, ਵੇਟਲਿਫਟਿੰਗ, ਜਿਮਨਾਸਟਿਕ ਦੇ ਕਰੀਬ 350 ਖਿਡਾਰੀ ਹਨ ਜਿਨ੍ਹਾਂ ਦੀ ਡਾਈਟ ਦਾ ਖ਼ਾਸ ਖ਼ਿਆਲ ਰੱਖਣ ਦੇ ਖੇਡ ਮੰਤਰੀ ਵੱਲੋਂ ਆਦੇਸ਼ ਦਿੱਤੇ ਗਏ। ਇਸ ਮੌਕੇ ਖੇਡ ਮੰਤਰੀ ਦੇ ਨਾਲ ਡਾਇਰੈਕਟਰ ਖੇਡਾਂ ਅਮਿਤ ਤਲਵਾੜ ਵੀ ਮੌਜ਼ੂਦ ਰਹੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here