ਸਾਡੇ ਨਾਲ ਸ਼ਾਮਲ

Follow us

11.4 C
Chandigarh
Monday, February 2, 2026
More
    Home Breaking News ਸਰਕਾਰੀ ਅਧਿਕਾਰ...

    ਸਰਕਾਰੀ ਅਧਿਕਾਰੀ ਤੋਂ ਪਰਾਲੀ ਨੂੰ ਅੱਗ ਲਵਾਉਣ ਦੇ ਮਾਮਲੇ ’ਚ ਪ੍ਰਸ਼ਾਸ਼ਨ ਦਾ ਰੁਖ ਸਖ਼ਤ

    Stubble Burning
    ਬਠਿੰਡਾ : ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਗੁਲਨੀਤ ਸਿੰਘ ਖੁਰਾਣਾ। ਤਸਵੀਰ : ਸੱਚ ਕਹੂੰ ਨਿਊਜ਼

    ਐਸਐਸਪੀ ਨੇ ਕਿਹਾ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ

    (ਸੁਖਜੀਤ ਮਾਨ) ਬਠਿੰਡਾ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਡੀਸੀ ਮੀਟਿੰਗ ਹਾਲ ’ਚ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਸੂਬਾ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਕੇ ਹੀ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਚ ਆਪਣਾ ਵਡਮੁੱਲਾ ਯੋਗਦਾਨ ਪਾ ਕੇ ਵਾਤਾਵਰਣ ਨੂੰ ਪ੍ਰਦੂਸਿਤ ਹੋਣ ਤੋਂ ਵੀ ਬਚਾਅ ਸਕਦੇ ਹਨ। (Stubble Burning)

    ਕਿਸਾਨ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਪ੍ਰਬੰਧਨ ’ਚ ਪਾਉਣ ਵਡਮੁੱਲਾ ਯੋਗਦਾਨ : ਡਿਪਟੀ ਕਮਿਸ਼ਨਰ

    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਵੱਖ-ਵੱਖ ਤਰਾਂ ਦੀ 140 ਕਰੋੜ ਰੁਪਏ ਜਿਸ ’ਚ 70 ਕਰੋੜ ਰੁਪਏ ਦੀ ਸਬਸਿਡੀ ਵਾਲੀ 9234 ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਈ ਜਾ ਚੁੱਕੀ ਹੈ। ਉਨਾਂ ਇਹ ਵੀ ਕਿਹਾ ਕਿ ਜ਼ਿਲੇ ’ਚ 200 ਬੇਲਰ ਲਗਾਤਾਰ ਪਰਾਲੀ ਪ੍ਰਬੰਧਨ ਲਈ ਚੱਲ ਰਹੇ ਹਨ। ਉਨਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਲਈ ਕਰੀਬ 400 ਏਕੜ ਵਿੱਚ ਲਗਭਗ 20 ਡੰਪ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਪਰਾਲੀ ਨੂੰ ਸਟੋਰ ਕਰਨ ਲਈ ਬਣਾਏ ਗਏ ਹਨ। ਉਨਾਂ ਕਿਹਾ ਕਿ ਜ਼ਿਲ੍ਹੇ ਅੰਦਰ ਹੁਣ ਤੱਕ 1.5 ਲੱਖ ਮੀਟਿ੍ਰਕ ਟਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕੀਤੀ ਜਾ ਚੁੱਕੀ ਹੈ, ਜਦਕਿ 4 ਲੱਖ ਮੀਟਿ੍ਰਕ ਟਨ ਪਰਾਲੀ ਨੂੰ ਜਮਾਂ ਕਰਨ ਦਾ ਟੀਚਾ ਹੈ। (Stubble Burning)

    ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਡਬਲ ਕੀਤੀ ਪੈਨਸ਼ਨ, ਕੈਬਨਿਟ ਮੀਟਿੰਗ ’ਚ ਲਏ ਹੋਰ ਕਈ ਵੱਡੇ ਫੈਸਲੇ

    ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਪ੍ਰਬੰਧਨ ਵਿੱਚ ਲੱਗੀਆਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਟੀਮਾਂ ਉਨਾਂ ਦੇ ਹੀ ਪਰਿਵਾਰਕ ਮੈਂਬਰ ਹਨ ਜੋ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਦੁਰਪ੍ਰਭਾਵਾਂ ’ਤੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਲਗਾਤਾਰ ਜਾਗਰੂਕ ਕਰ ਰਹੇ ਹਨ। ਉਨਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕਾਨੂੰਨ ਨੂੰ ਹੱਥਾਂ ਵਿੱਚ ਲੈ ਕੇ ਕਦੇ ਵੀ ਸਮਾਜ ਦਾ ਸੁਧਾਰ ਨਹੀਂ ਕੀਤਾ ਜਾ ਸਕਦਾ।

    Stubble Burning
    ਬਠਿੰਡਾ : ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਗੁਲਨੀਤ ਸਿੰਘ ਖੁਰਾਣਾ। ਤਸਵੀਰ : ਸੱਚ ਕਹੂੰ ਨਿਊਜ਼

    ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ 9 ਵਿਅਕਤੀਆਂ ਖਿਲਾਫ਼ ਐਫ਼ਆਈਆਰ ਦਰਜ਼ ਕੀਤੀ

    ਉਨਾਂ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਲੋੜੀਂਦੇ ਬੇਲਰ ਤੋਂ ਇਲਾਵਾ ਵੱਖ-ਵੱਖ ਤਰਾਂ ਦੀ ਆਧੁਨਿਕ ਮਸ਼ੀਨਰੀ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ। ਉਨਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕਿਸਾਨ ਪਰਾਲੀ ਪ੍ਰਬੰਧਨ ਸਬੰਧੀ ਬਹੁਤੀ ਕਾਹਲੀ ਨਾ ਕਰਨ ਸਗੋਂ ਥੋੜਾ ਸਬਰ ਸੰਤੋਖ਼ ਰੱਖਣ ਤੇ ਮਸ਼ੀਨਰੀ ਦੀ ਵਰਤੋਂ ਖੁਦ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਕਰਵਾਉਣੀ ਯਕੀਨੀ ਬਣਾਉਣ। ਇਸ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਸਪੱਸ਼ਟ ਕੀਤਾ ਕਿ ਜ਼ਿਲੇ ਦੇ ਪਿੰਡ ਮਹਿਮਾ ਸਰਜਾ ਵਿਖੇ ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ 9 ਵਿਅਕਤੀਆਂ ਖਿਲਾਫ਼ ਥਾਣਾ ਨੇਹੀਆ ਵਾਲਾ ਵਿਖੇ ਐਫ਼ਆਈਆਰ ਦਰਜ਼ ਕੀਤੀ ਗਈ ਹੈ। ਇਸ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀਂ ਜਾਵੇਗਾ। ਉਨਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਾ ਲੈਣ ਸਗੋਂ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦੇਣ।

    LEAVE A REPLY

    Please enter your comment!
    Please enter your name here