ਪੰਜਾਬ ਸਰਕਾਰ ਵੱਲੋਂ ਇੱਕ ਹੋਰ ਸਹੂਲਤ ਦਾ ਆਗਾਜ਼

Punjab Government
ਮੁੱਖ ਮੰਤਰੀ ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਦਿੱਤਾ ਇੱਕ ਹੋਰ ਵੱਡਾ ਤੋਹਫਾ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ (Punjab Government) ਸੂਬਾ ਵਾਸੀਆਂ ਲਈ ਨਿੱਤ ਨਵੀਆਂ ਸਕੀਮਾਂ ਤੇ ਸਹੂਲਤਾਂ ਲਾਂਚ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਲਈ ਸੁਚੱਜੀਆਂ ਤੇ ਸੌਖੀਆਂ ਸਹੂਲਤਾਂ ਦੇਣ ਲਈ ਯਤਨ ਕਰ ਰਹੀ ਹੈ। ਇਸੇ ਤਹਿਤ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੀ ਦਿ੍ਰੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ 117 ‘ਸਕੂਲਜ ਆਫ ਐਮੀਨੈਂਸ’ ਵਿੱਚ ਦਾਖਲੇ ਲਈ ਪੋਰਟਲ ਲਾਂਚ ਕੀਤਾ ਹੈ। ਪੋਰਟਲ www.ePunjabschools.gov.in/school-eminence/ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਉਮੀਦ ਜਾਹਰ ਕੀਤੀ ਕਿ ਇਹ ਸਕੂਲ ਸੂਬੇ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ਵਿੱਚ ਵਧੀਆ ਪ੍ਰਦਰਸਨ ਕਰਨ ਦੇ ਯੋਗ ਬਣਾਉਣਗੇ।

ਵਿਦਿਆਰਥੀ ਇਨ੍ਹਾਂ ਸਕੂਲਾਂ ਵਿੱਚ ਦਾਖਲੇ ਲਈ 10 ਮਾਰਚ ਤੱਕ ਪੋਰਟਲ ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ। ਮੁੱਖ ਮੰਤਰੀ ਨੇ ਪੋਰਟਲ ਲਾਂਚ ਕਰਦਿਆਂ ਕਿਹਾ ਕਿ ਇਹ ਸਕੂਲ ਸੂਬੇ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਣਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਦੇ ਜੀਵਨ ਨੂੰ ਨਵੀਂ ਦਿਸ਼ਾ ਦੇ ਕੇ ਉਨ੍ਹਾਂ ਦੇ ਜੀਵਨ ਨੂੰ ਬਦਲਣ ਦਾ ਕੰਮ ਕਰਨਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ