ਸ਼ੇਅਰ ਬਾਜ਼ਾਰ ’ਚ ਵਾਧੇ ਨਾਲ ਕਾਰੋਬਾਰ ਦੀ ਸ਼ੁਰੂਵਾਤ

Stock Market Sachkahoon

ਸ਼ੇਅਰ ਬਾਜ਼ਾਰ ’ਚ ਵਾਧੇ ਨਾਲ ਕਾਰੋਬਾਰ ਦੀ ਸ਼ੁਰੂਵਾਤ

ਮੁੰਬਈ (ਏਜੰਸੀ)। ਸ਼ੇਅਰ ਬਾਜ਼ਾਰ ਨੇ ਮੰਗਲਵਾਰ ਨੂੰ ਵਾਧੇ ਦੇ ਨਾਲ ਕਾਰੋਬਾਰ ਸ਼ੁਰੂ ਕੀਤਾ। ਬੰਬਈ ਸਟਾਕ ਐਕਸਚੇਂਜ (ਬੀਐਸਈ) ਦਾ ਸੈਂਸੈਕਸ 415.68 ਅੰਕ ਵਧ ਕੇ 59,556.91 ਅੰਕਾਂ ’ਤੇ ਖੁੱਲ੍ਹਿਆ ਅਤੇ ਨੈਸ਼ਨਲ ਸਟਾਕ ਐਕਸਚੇਂਜ (ਐਨਐਸਈ) ਦਾ ਨਿਫਟੀ 148.15 ਅੰਕ ਵਧ ਕੇ 17,770.40 ਅੰਕ ’ਤੇ ਖੁੱਲ੍ਹਿਆ। ਇਸ ਦੌਰਾਨ ਸ਼ੇਅਰ ਬਾਜ਼ਾਰ ’ਚ ਮਿਡਕੈਪ ਅਤੇ ਸਮਾਲਕੈਪ ’ਚ ਵੀ ਵਾਧਾ ਦਰਜ ਕੀਤਾ ਗਿਆ। ਬੀਐਸਈ ਦਾ ਮਿਡਕੈਪ ਇੰਡੈਕਸ 129.88 ਅੰਕ ਵਧ ਕੇ 25,647.69 ’ਤੇ ਅਤੇ ਸਮਾਲਕੈਪ ਸੂਚਕਾਂਕ 174.88 ਦੀ ਛਾਲ ਨਾਲ 29,324.66 ’ਤੇ ਖੁੱਲ੍ਹਿਆ। ਧਿਆਨ ਯੋਗ ਹੈ ਕਿ ਸੋਮਵਾਰ ਨੂੰ ਬੀਐਸਈ ਦਾ 30 ਸ਼ੇਅਰਾਂ ਵਾਲਾ ਸੰਵੇਦਨਸ਼ੀਲ ਸੂਚਕ ਅੰਕ ਸੈਂਸੈਕਸ 300.44 ਅੰਕ ਚੜ੍ਹ ਕੇ 59141.23 ਅੰਕ ਅਤੇ ਨੈਸ਼ਨਲ ਸਟਾਕ ਐਕਸਚੇਂਜ (ਐਨਐਸਈ) ਦਾ ਨਿਫਟੀ 91.40 ਅੰਕ ਚੜ੍ਹ ਕੇ 17622.25 ਅੰਕਾਂ ’ਤੇ ਪਹੁੰਚ ਗਿਆ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ

ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇ ਬਾਵਜੂਦ ਮੰਗਲਵਾਰ ਨੂੰ ਵੀ ਘਰੇਲੂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ। ਕੱਚੇ ਤੇਲ ਦੀਆਂ ਕੀਮਤਾਂ 90 ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ ਹਨ। ਅੰਤਰਰਾਸ਼ਟਰੀ ਪੱਧਰ ’ਤੇ ਅੱਜ ਲੰਡਨ ਬ੍ਰੈਂਟ ਕਰੂਡ 0.07 ਫੀਸਦੀ ਵਧ ਕੇ 92.06 ਡਾਲਰ ਪ੍ਰਤੀ ਬੈਰਲ ਅਤੇ ਅਮਰੀਕੀ ਕਰੂਡ 0.03 ਫੀਸਦੀ ਵਧ ਕੇ 85.76 ਡਾਲਰ ਪ੍ਰਤੀ ਬੈਰਲ ’ਤੇ ਰਿਹਾ। ਘਰੇਲੂ ਤੇਲ ਮਾਰਕੀਟਿੰਗ ਕੰਪਨੀ ਭਾਰਤ ਪੈਟਰੋਲੀਅਮ ਮੁਤਾਬਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ ਹੈ।

ਦਿੱਲੀ ’ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ’ਤੇ ਸਥਿਰ ਹੈ। ਦੇਸ਼ ਵਿੱਚ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੋਂ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਮੁੰਬਈ ’ਚ ਪੈਟਰੋਲ ਦੀ ਕੀਮਤ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 94.27 ਰੁਪਏ ਪ੍ਰਤੀ ਲੀਟਰ ਹੈ। ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੈਲਯੂ ਐਡਿਡ ਟੈਕਸ (ਵੈਟ) ਅਤੇ ਮਾਲ ਭਾੜੇ ਦੇ ਖਰਚਿਆਂ ਦੇ ਅਧਾਰ ’ਤੇ ਰਾਜ ਤੋਂ ਰਾਜ ਵਿੱਚ ਵੱਖ-ਵੱਖ ਹੁੰਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ