ਸਾਡੇ ਨਾਲ ਸ਼ਾਮਲ

Follow us

13.6 C
Chandigarh
Monday, February 9, 2026
More
    Home Breaking News ਹੜ੍ਹਾਂ ਕਾਰਨ ਹ...

    ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਸੂਬਾ ਸਰਕਾਰ

    Floods
    ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

    30 ਜੂਨ ਤੱਕ ਹੜ ਰੋਕੂ ਪ੍ਰਬੰਧ ਮੁਕੰਮਲ ਕਰਨ ਅਤੇ ਜਲ ਸਰੋਤਾਂ ਦੀ ਸਫਾਈ ਕਰਨ ਦੇ ਦਿੱਤੇ ਹੁਕਮ

    (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਨਿਰਦੇਸ ਦਿੱਤੇ ਕਿ ਉਹ ਸੂਬੇ ਭਰ ਵਿੱਚ ਡਰੇਨਾਂ ਦੀ ਸਫਾਈ ਅਤੇ ਹੜ੍ਹ ਰੋਕੂ ਪ੍ਰਬੰਧ 30 ਜੂਨ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰ ਲੈਣ। ਸੂਬੇ ਵਿੱਚ ਚੱਲ ਰਹੇ ਹੜ ਰੋਕੂ ਕੰਮਾਂ ਦਾ ਜਾਇਜਾ ਲੈਣ ਲਈ ਸੂਬਾਈ ਹੜ (Floods) ਕੰਟਰੋਲ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਡਰੇਨਾਂ ਦੀ ਕੁੱਲ ਲੰਬਾਈ 8136.76 ਕਿਲੋਮੀਟਰ ਅਤੇ ਧੁੱਸੀ ਬੰਨਾਂ ਦੀ ਲੰਬਾਈ 1365 ਕਿਲੋਮੀਟਰ ਹੈ। ਉਨਾਂ ਦੱਸਿਆ ਕਿ ਸਾਲ 2022 ਵਿੱਚ ਡਰੇਨਾਂ ਦੀ ਸਫਾਈ ਦੇ 232 ਕੰਮਾਂ ‘ਤੇ 34.85 ਕਰੋੜ ਰੁਪਏ ਅਤੇ 100 ਹੜ ਰੋਕੂ ਕੰਮਾਂ ‘ਤੇ 48.32 ਕਰੋੜ ਰੁਪਏ ਖਰਚ ਕੀਤੇ ਗਏ ਹਨ।

     ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ 

    ਭਗਵੰਤ ਮਾਨ ਨੇ ਦੱਸਿਆ ਕਿ ਇਸ ਸਾਲ ਹੜ ਰੋਕੂ ਕੰਮਾਂ ‘ਤੇ ਹੁਣ ਤੱਕ 39.90 ਕਰੋੜ ਰੁਪਏ ਅਤੇ ਡਰੇਨਾਂ ਦੀ ਸਫਾਈ ‘ਤੇ 39.43 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ। (Floods) ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲਿਆਂ ਵਿੱਚ ਕੰਮ ਚੱਲ ਰਿਹਾ ਹੈ ਅਤੇ ਪੁਲਾਂ ਦੇ ਹੇਠਾਂ ਜਲ ਸਰੋਤਾਂ ਦੀ ਸਫਾਈ ਅਤੇ ਜਲ ਸਰੋਤਾਂ ਵਿੱਚੋਂ ਗਾਰ ਕੱਢਣ ਦੇ ਨਾਲ-ਨਾਲ ਬਾਰਸਾਂ ਕਾਰਨ ਅਕਸਰ ਹੜਾਂ ਦੀ ਸੰਭਾਵਨਾ ਵਾਲੀਆਂ ਥਾਵਾਂ ਨੂੰ ਮਜ਼ਬੂਤ ਕਰਨ ਦਾ ਕੰਮ ਸੁਰੂ ਕਰ ਦਿੱਤਾ ਗਿਆ ਹੈ।

    ਹੜ੍ਹਾਂ ਦੀ ਸੰਭਾਵਨਾ ਨੂੰ ਖਤਮ ਕਰਨ ਲਈ ਹਰ ਸੰਭਵ ਕਦਮ ਚੁੱਕੇ ਜਾਣ (Floods)

    ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਡਿਪਟੀ ਕਮਿਸਨਰਾਂ ਨਾਲ ਤਾਲਮੇਲ ਕਰਕੇ ਉਨਾਂ ਨੂੰ ਹੜ ਰੋਕੂ ਕੰਮਾਂ ਦੀ ਬਾਕਾਇਦਾ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਹੜਾਂ ਕਾਰਨ ਮਨੁੱਖੀ ਜਾਨਾਂ, ਪਸੂ ਧਨ, ਜਾਇਦਾਦ ਅਤੇ ਖੜੀਆਂ ਫਸਲਾਂ ਦੇ ਹੋਏ ਭਾਰੀ ਨੁਕਸਾਨ ‘ਤੇ ਚਿੰਤਾ ਜਾਹਰ ਕਰਦਿਆਂ ਉਨਾਂ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਪਿਛਲੇ ਸਮੇਂ ਦੌਰਾਨ ਆਏ ਹੜ੍ਹਾਂ ਦੀ ਸੰਭਾਵਨਾ ਨੂੰ ਖਤਮ ਕਰਨ ਲਈ ਹਰ ਸੰਭਵ ਕਦਮ ਚੁੱਕੇ ਜਾਣ।

    ਇਹ ਵੀ ਪੜ੍ਹੋ : ਪੰਜਾਬ ਦਾ ਸਾਰਾ ਜ਼ਮੀਨੀ ਰਿਕਾਰਡ ਹੋਵੇਗਾ ਆਨਲਾਈਨ : ਸੀਐਮ ਮਾਨ

    ਮੁੱਖ ਮੰਤਰੀ ਨੇ ਕਿਹਾ ਕਿ ਇਸ ਲਈ ਚੈੱਕ ਡੈਮਾਂ ਦੀ ਉਸਾਰੀ, ਰੁੱਖ ਲਗਾਉਣ, ਖਾਸ ਕਰਕੇ ਬਾਂਸ ਅਤੇ ਹੋਰ ਬੂਟੇ ਲਗਾਉਣ ਨੂੰ ਉਤਸਾਹਿਤ ਕੀਤਾ ਜਾਣਾ ਚਾਹੀਦਾ ਹੈ। ਉਨਾਂ ਕਿਹਾ ਕਿ ਇਹ ਖੁਸੀ ਦੀ ਗੱਲ ਹੈ ਕਿ ਚੈੱਕ ਡੈਮਾਂ ਦੀ ਉਸਾਰੀ ਲਈ 485 ਥਾਵਾਂ ਦੀ ਸਨਾਖਤ ਕੀਤੀ ਗਈ ਹੈ ਅਤੇ 151 ਅਜਿਹੇ ਚੈੱਕ ਡੈਮ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ। ਭਗਵੰਤ ਮਾਨ ਨੇ ਦੱਸਿਆ ਕਿ ਡੈਮਾਂ ਦੀ ਉਸਾਰੀ ਲਈ ਹੋਰ ਥਾਵਾਂ ਦੀ ਸਨਾਖਤ ਵੀ ਕੀਤੀ ਜਾ ਰਹੀ ਹੈ ਅਤੇ 66.73 ਕਿਲੋਮੀਟਰ ਥਾਂ ਉਤੇ ਬਾਂਸ ਦੇ ਬੂਟੇ ਵੀ ਲਾਏ ਜਾ ਚੁੱਕੇ ਹਨ।

    Floods
    ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

     ਮੁੱਖ ਮੰਤਰੀ ਨੇ ਸੂਬਾਈ ਹੜ੍ਹ ਕੰਟਰੋਲ ਬੋਰਡ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

    ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਦੱਖਣ-ਪੱਛਮੀ ਪੰਜਾਬ ਵਿੱਚ ਹੜਾਂ ਨੂੰ ਰੋਕਣ ਲਈ ਸੂਬਾ ਸਰਕਾਰ ਨੇ ਕੁਝ ਡਰੇਨਾਂ ਦੇ ਰਾਹ ਨੂੰ ਦਰੁਸਤ ਕਰਨ, ਨੀਵੇਂ ਇਲਾਕਿਆਂ ਨੂੰ ਨਹਿਰਾਂ ਨਾਲ ਜੋੜਨ ਲਈ ਪਾਈਪਾਂ ਵਿਛਾਉਣ ਅਤੇ ਪੁਲਾਂ ਨੂੰ ਦੁਬਾਰਾ ਬਣਾਉਣ ਵਰਗੇ ਕਈ ਉਪਰਾਲੇ ਕੀਤੇ ਹਨ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰੀ ਫੰਡਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾ ਕੇ ਕੰਮ ਨੂੰ ਉੱਚ ਗੁਣਵੱਤਾ ਨਾਲ ਨੇਪਰੇ ਚਾੜਨ ਨੂੰ ਯਕੀਨੀ ਬਣਾਉਣ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਹੜਾਂ ਦੀ ਮਾਰ ਤੋਂ ਬਚਾਉਣ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

    LEAVE A REPLY

    Please enter your comment!
    Please enter your name here