ਮੰਤਰੀ ਸਿੱਧੂ ਨੇ ਕੋਰੋਨਾ ਯੋਧਾ ਪਰਮਜੀਤ ਕੌਰ ਦੇ ਪਰਿਵਾਰ ਨੂੰ ਸੌਂਪੀ 50 ਲੱਖ ਦੀ ਸਹਾਇਤਾ
ਬਰਨਾਲਾ, (ਜਸਵੀਰ ਸਿੰਘ ਗਹਿਲ) ਵਿਸ਼ੇਸ਼ ਸਿਹਤ ਬੀਮਾ ਕਵਰ ਸਕੀਮ ਤਹਿਤ ਕੋਰੋਨਾ ਯੋਧਾ ਮਲਟੀਪਰਪਜ ਹੈਲਥ ਵਰਕਰ (ਮਹਿਲਾ) ਸਵਰਗਵਾਸੀ ਪਰਮਜੀਤ ਕੌਰ ਦੇ ਪਰਿਵਾਰ ਨੂੰ ਸਨਮਾਨ ਪੱਤਰ ਦੇ ਨਾਲ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪ੍ਰਦਾਨ ਕੀਤੀ, ਜਿਹਨਾਂ ਦੀ ਡਿਊਟੀ ਦੌਰਾਨ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ
ਸਿਹਤ ਮੰਤਰੀ ਸਿੱਧੂ ਨੇ ਦੱਸਿਆ ਕਿ ਪਿੰਡ ਲੋਹਗੜ (ਬਰਨਾਲਾ) ਦੀ ਮਲਟੀਪਰਪਜ ਹੈਲਥ ਵਰਕਰ ਪਰਮਜੀਤ ਕੌਰ ਸਿਹਤ ਵਿਭਾਗ ਦੀ ਇੱਕ ਚਾਨਣ ਮੁਨਾਰਾ ਅਤੇ ਮਿਹਨਤੀ ਕਰਮਚਾਰੀ ਸੀ ਫਰੰਟ ਲਾਈਨ ਵਰਕਰ ਵਜੋਂ ਆਪਣੀ ਡਿਊਟੀ ਨਿਭਾਉਂਦੇ ਹੋਏ ਉਹਨਾਂ ਦਾ ਟੈਸਟ ਪਾਜਿਟਿਵ ਪਾਇਆ ਗਿਆ, ਉਹ 52 ਸਾਲਾਂ ਦੇ ਸਨ ਅਤੇ ਜ਼ਿਲ੍ਹਾ ਲੁਧਿਆਣਾ ਦੇ ਸਬ ਸੈਂਟਰ ਕਾਲਸਾਂ, ਸੀਐਚਸੀ ਸੁਧਾਰ ਵਿਖੇ ਤਾਇਨਾਤ ਸਨ ਅਤੇ 29 ਜੁਲਾਈ 2020 ਨੂੰ ਕੋਵਿਡ -19 ਕਾਰਨ ਮੌਤ ਹੋ ਗਈ
ਉਨ੍ਹਾਂ ਕਿਹਾ ਕਿ ਉਹਨਾਂ ਨੂੰ ਆਪਣੀਆਂ ਸੇਵਾਵਾਂ ਲਈ ਹਮੇਸ਼ਾਂ ਇੱਕ ਸੱਚੇ ਕੋਰੋਨਾ ਯੋਧਾ ਵਜੋਂ ਯਾਦ ਕੀਤਾ ਜਾਵੇਗਾ ਅਤੇ ਸੂਬਾ ਉਹਨਾਂ ਦੀ ਕੁਰਬਾਨੀ ਦਾ ਹਮੇਸ਼ਾਂ ਕਰਜ਼ਦਾਰ ਰਹੇਗਾ ਸਿਹਤ ਮੰਤਰੀ ਨੇ ਉਹਨਾਂ ਦੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਉਹਨਾਂ ਨੂੰ ਸਾਰੇ ਲਾਭ ਜਿਵੇਂ ਪਰਿਵਾਰ ਦੇ ਇੱਕ ਮੈਂਬਰ ਨੂੰ ਤਰਸ ਦੇ ਅਧਾਰ ‘ਤੇ ਸਰਕਾਰੀ ਨੌਕਰੀ ਅਤੇ ਐਕਸਗ੍ਰੇਸ਼ੀਆ ਵੀ ਪ੍ਰਦਾਨ ਕੀਤੇ ਜਾਣਗੇ
ਉਨ੍ਹਾਂ ਸੂਬੇ ਦੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਜੇ ਕਿਸੇ ਵਿਅਕਤੀ ਨੂੰ ਕੋਰੋਨਾ ਵਾਇਰਸ ਦੇ ਲੱਛਣ ਹੋਣ ਅਤੇ ਕਿਸੇ ਵੀ ਕੋਰੋਨਾ ਪਾਜਿਟਿਵ ਮਰੀਜ ਦੇ ਸੰਪਰਕ ਵਿੱਚ ਆਇਆ ਹੈ ਤਾਂ ਉਹਨਾਂ ਲਈ ਬਿਨਾਂ ਕਿਸੇ ਦੇਰੀ ਤੋਂ ਸਵੈ- ਜਾਂਚ ਕਰਵਾਉਣਾ ਲਾਜ਼ਮੀ ਹੈ ਉਨ੍ਹਾਂ ਕਿਹਾ ਕਿ ਟੈਸਟ ਵਿੱਚ ਦੇਰੀ ਕਾਰਨ ਸੂਬੇ ਵਿੱਚ ਮੌਤਾਂ ਦੀ ਗਿਣਤੀ ਵੱਧ ਰਹੀ ਹੈ, ਖਾਸਕਰ ਸਹਿ ਰੋਗ ਵਾਲੇ ਮਰੀਜਾਂ ਦੀਆਂ ਮੌਤਾਂ ਵਧੇਰੇ ਹੋ ਰਹੀਆਂ ਹਨ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਵਿਭਾਗ ਦੇ ਕਰਮਚਾਰੀਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਕਿਉਂਕਿ ਉਹ ਲੋਕਾਂ ਵਿੱਚ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਉੱਚ ਜੋਖਮ ‘ਤੇ ਲਗਾਤਾਰ ਡਿਊਟੀ ਨਿਭਾ ਰਹੇ ਹਨ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.