ਦਸ ਹਜ਼ਾਰ ਦੀ ਰਿਸ਼ਵਤ ਲੈਂਦਾ ਐੱਸਡੀਐਮ ਦਾ ਸਟੈਨੋ ਕਾਬੂ

Sach Kahoon Punjabi Desk Picture
Published On

(ਸਤਪਾਲ ਥਿੰਦ) ਫਿਰੋਜ਼ਪੁਰ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਐੱਸਡੀਐੱਮ ਫਿਰੋਜ਼ਪੁਰ ਨਾਲ ਤਾਇਨਾਤ ਸਟੈਨੋ ਗੁਰਮੀਤ ਸਿੰਘ ਵਾਸੀ ਪਿੰਡ ਹਸਨ ਢੱਟ, ਜ਼ਿਲ੍ਹਾ ਫਿਰੋਜ਼ਪੁਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਦੇ ਵਸਨੀਕ ਹਰਪ੍ਰੀਤ ਸਿੰਘ ਕੰਬੋ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। Bribe

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਕਤ ਮੁਲਜ਼ਮ ਨੇ ਰਿਹਾਇਸ਼ੀ ਮਕਾਨ ਵਿੱਚੋਂ ਉਸ ਦੀ ਭੈਣ ਦੇ ਨਾਂਅ ਹਿੱਸਾ ਕਰਵਾਉਣ ਲਈ ਉਸ ਦੀ ਮੱਦਦ ਕਰਨ ਬਦਲੇ 25000 ਰੁਪਏ ਦੀ ਮੰਗ ਕੀਤੀ ਕਿਉਂਕਿ ਇਸ ਸਬੰਧੀ ਐੱਸਡੀਐੱਮ ਦਫ਼ਤਰ ਵਿੱਚ ਅਰਜ਼ੀ ਲੰਬਿਤ ਪਈ ਹੈ। Bribe

ਇਹ ਵੀ ਪੜ੍ਹੋ: 19 ਸ਼ਹਿਰਾਂ ’ਚ ਤਾਪਮਾਨ 45 ਪਾਰ, ਇੱਕ ਦੀ ਮੌਤ, ਇਸ ਦਿਨ ਮੀਂਹ ਦੀ ਸੰਭਾਵਨਾ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਕੇ ਉਕਤ ਸਟੈਨੋ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਯੂਨਿਟ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

About The Author

Related Posts