ਸ਼ਹੀਦ ਊਧਮ ਸਿੰਘ ਸੰਬੰਧੀ ਮੰਗਾਂ ਸਬੰਧੀ ਜੱਦੋ-ਜਹਿਦ ਜਾਰੀ

Shaheed Udham Singh

ਅਮਨ ਅਰੋੜਾ ਨੂੰ ਸੌਪਿਆ ਮੰਗ ਪੱਤਰ ਤੇ ਮੰਗਾਂ ਤੇ ਕੀਤੀ ਵਿਚਾਰ ਚਰਚਾ

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਦੇ ਆਗੂਆਂ ਨੇ ਸ਼ਹੀਦ ਊਧਮ ਸਿੰਘ ਸੰਬੰਧੀ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਬਾਰੇ ਇੱਕ ਮੰਗ ਪੱਤਰ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੌਪਿਆ ਤੇ ਮੰਗਾਂ ਤੇ ਵਿਚਾਰ ਚਰਚਾ ਕੀਤੀ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ ਊਧਮ ਸਿੰਘ ਦੀਆਂ ਚਿੱਠੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਲਾਇਬਰੇਰੀ ਵਿੱਚ ਪਈਆਂ ਹਨ। ਉਨ੍ਹਾਂ ਨੂੰ ਸੁਨਾਮ ਊਧਮ ਸਿੰਘ ਵਾਲਾ ਵਿੱਚ ਬਣੇ ਮਿਊਜ਼ੀਅਮ ਵਿੱਚ ਲਿਆਂ ਕੇ ਰੱਖਿਆ ਜਾਵੇ। (Shaheed Udham Singh)

ਦੇਸ਼ ਦੇ ਮਹਾਨ ਕੌਮੀ ਸ਼ਹੀਦ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਅਨਮੋਲ ਜ਼ਿੰਦਗੀ ਕੁਰਬਾਨ ਕਰ ਦਿੱਤੀ ਨਾਲ਼ ਸਰਕਾਰ ਵੱਲੋ ਇੰਨਸਾਫ ਨਹੀਂ ਕੀਤਾ ਜਾ ਰਿਹਾ। ਮੰਚ ਦੇ ਸਕੱਤਰ ਪ੍ਰਿੰਸੀਪਲ ਅਨਿਲ ਕੁਮਾਰ ਨੇ ਕਿਹਾ ਸਰਕਾਰ ਨੂੰ ਚਾਹੀਦਾ ਹੈ ਕਿ ਸ਼ਹੀਦ ਦੀਆਂ ਅਸਥੀਆਂ ਦੇ ਕਲਸ਼ ਨੂੰ ਪੱਕੇ ਤੌਰ ਤੇ ਮਿਊਜ਼ੀਅਮ ਵਿੱਚ ਲਿਆਂ ਕੇ ਰੱਖਿਆ ਜਾਵੇ। ਮੰਚ ਦੇ ਪ੍ਰਧਾਨ ਰਾਕੇਸ਼ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਦੇ ਕਹਿਣ ਦੇ ਬਾਵਜੂਦ ਵੀ ਸ਼ਹੀਦ ਦੀ ਅਸਲੀ ਸ਼ਕਲ ਨਾਲ ਮਿਲਦਾ ਬੁੱਤ ਅਜੇ ਤੱਕ ਨਹੀਂ ਲਗਾਇਆ ਗਿਆ।

ਇਹ ਵੀ ਪੜ੍ਹੋ : ਹਰੀਕੇ ਨੇੜੇ ਧੁੱਸੀ ਬੰਨ ਟੁੱਟਾ, ਭਾਰੀ ਤਬਾਹੀ

ਗ਼ਦਰੀ ਮੰਚ ਦੇ ਆਗੂਆਂ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਸ਼ਵਾਸ ਦਿਵਾਇਆ ਕਿ ਸ਼ਹੀਦ ਸੰਬੰਧੀ ਮੰਗਾਂ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਲਾਭ ਛਾਜਲਾ, ਮਨਪ੍ਰੀਤ, ਹਰਿੰਦਰ ਬਾਬਾ, ਪਵਨ ਕੁਮਾਰ, ਪਦਮ ਸ਼ਰਮਾ, ਸੰਦੀਪ, ਗਗਨਦੀਪ, ਸੁਖਜਿੰਦਰ ਸਿੰਘ, ਮਿੰਠੂ ਸਿੰਘ, ਹਰਦੇਵ ਸਿੰਘ ਸਮੇਤ ਹੋਰ ਕਈ ਆਗੂ ਮੌਜੂਦ ਸਨ।

LEAVE A REPLY

Please enter your comment!
Please enter your name here