ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਦਾ ਸੰਘਰਸ਼ ਰੰਗ ਲਿਆਇਆ, ਪੰਜਾਬ ਸਰਕਾਰ ਨਹੀਂ ਰੱਖੇਗੀ ਸੁਮਨ ਵਲੰਟੀਅਰ

ਪਟਿਆਲਾ (ਨਰਿੰਦਰ ਸਿੰਘ ਬਠੋਈ)। ਆਸ਼ਾ ਵਰਕਰ (Asha Workrs) ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦਾ ਸੰਘਰਸ਼ ਰੰਗ ਲਿਆਇਆ ਹੈ। ਯੂਨੀਅਨ ਵੱਲੋਂ ਕੀਤੇ ਗਏ ਸੰੰਘਰਸ਼ ਨੂੰ ਉਸ ਸਮੇਂ ਬੂਰ ਪਿਆ ਜਦੋਂ ਪੰਜਾਬ ਸਰਕਾਰ ਨੇ ਆਸ਼ਾ ਵਰਕਰਾਂ ਦੇ ਹੱਕ ’ਚ ਫੈਸਲਾ ਲੈਦਿਆ ਪੰਜਾਬ ’ਚ ਸੁਮਨ ਵਲੰਟੀਅਰ ਤੋਂ ਇਨਕਾਰ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਨੇ ਦੱਸਿਆ ਕਿ ਪਿਛਲੇ ਦਿਨੀਂ ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਦੀ ਮੀਟਿੰਗ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੀ ਡਾਇਰੈਕਟਰ ਇੰਦਰਦੀਪ ਕੌਰ ਨਾਲ ਹੋਈ।

Asha-Workrs

ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਯੂਨੀਅਨ ਆਗੂਆਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਡਾਇਰੈਕਟਰ ਨੂੰ ਜਾਣੂੰ ਕਰਵਾਇਆ ਗਿਆ ਅਤੇ ਉਨ੍ਹਾਂ ਨੇ ਯੂਨੀਅਨ ਆਗੂਆਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਿਆ ਪੰਜਾਬ ਸਰਕਾਰ ਵੱਲੋਂ ਭਰੋਸਾ ਦਿੱਤਾ ਗਿਆ ਕਿ ਉਹ ਪੰਜਾਬ ਵਿੱਚ ਸੁਮਨ ਵਲੰਟੀਅਰ ਨਹੀਂ ਰੱਖਣਗੇ। ਇਸ ਮੌਕੇ ਕਿਰਨਦੀਪ ਕੌਰ ਪੰਜੋਲਾ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨਾਲ ਹੋਈ ਮੀਟਿੰਗ ਬਹੁਤ ਹੀ ਸ਼ਾਤੀਪੂਰਵਕ ਢੰਗ ਨਾਲ ਨਪੇਰੇ ਚੜੀ।

ਉਨ੍ਹਾਂ ਦੱਸਿਆ ਕਿ ਮੀਟਿੰਗ ਉਨ੍ਹਾਂ ਦੀਆਂ ਗੱਲਾਂ ਨੂੰ ਸੁੁਣਨ ਤੋਂ ਬਾਅਦ ਡਾਇਰੈਕਟਰ ਨੇ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਖ਼ਾਸ ਧਿਆਨ ਦਿੱਤਾ ਜਾਵੇਗਾ ਅਤੇ ਪੰਜਾਬ ਦੇ ਵਿੱਚ ਸੁਮਨ ਵਲੰਟੀਅਰ ਨਹੀਂ ਰੱਖੇ ਜਾਣਗੇ, ਨਾ ਹੀ ਕਿਸੇ ਸਿਵਲ ਸਰਜਨ ਜਾਂ ਹੋਰ ਅਧਿਕਾਰੀ ਨੂੰ ਇਸ ਸਬੰਧੀ ਲੈਟਰ ਜਾਰੀ ਕੀਤਾ ਜਾਵੇਗਾ। ਕਿਰਨਦੀਪ ਕੌਰ ਪੰਜੋਲਾ ਨੇ ਦੱਸਿਆ ਕਿ ਵਿਭਾਗ ਦੇ ਇਸ ਫੈਸਲੇ ਤੋਂ ਖੁਸ਼ ਹੋ ਕੇ ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਆਪਣਾ ਸੰਘਰਸ਼ ਖਤਮ ਕਰਨ ਦਾ ਐਲਾਲ ਕੀਤਾ ਗਿਆ ਹੈ।

ਯੂਨੀਅਨ ਵੱਲੋਂ ਸੰਘਰਸ਼ ਕਰਦਿਆਂ ਸਿਵਲ ਸਰਜਨ ਅਤੇ ਐਸਐਮਓਜ ਦੇ ਰਾਹੀਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਨਾਂਅ ਦਿੱਤੇ ਗਏ ਸਨ ਮੰਗ ਪੱਤਰ

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਭਾਰਤ ਦੇ ਵਿੱਚ ਆਸ਼ਾ ਵਰਕਰ ਦੀ ਥਾਂ ਤੇ ਸੁਮਨ ਵਲੰਟੀਅਰ ਰੱਖੇ ਜਾਣ ਦਾ ਪ੍ਰਸਤਾਵ ਪਾਸ ਕੀਤਾ ਗਿਆ ਸੀ, ਜਿਸ ਕਾਰਨ ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਵੱਲੋਂ ਇਸ ਦਾ ਸਖ਼ਤ ਵਿਰੋਧ ਕੀਤਾ ਗਿਆ। ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਬੀਤੇ ਦਿਨੀਂ ਸਿਵਲ ਸਰਜਨ ਅਤੇ ਐਸ ਐਮ ਓਜ ਦੇ ਰਾਹੀਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਨਾਮ ਮੰਗ ਪੱਤਰ ਦਿੱਤੇ ਗਏ ਸਨ।

ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੀਆਂ ਮੰਗਾਂ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਜਿਸ ਕਾਰਨ ਆਸ਼ਾ ਵਰਕਰ ਯੂਨੀਅਨ ਪੰਜਾਬ ਨੇ ਆਪਣਾ ਸੰਘਰਸ਼ ਖਤਮ ਕਰਨ ਲਈ ਰਾਜੀ ਹੋਈ ਹੈ। ਇਸ ਮੌਕੇ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਸੰਤੋਸ਼ ਕੁਮਾਰੀ, ਜਸਵੀਰ ਕੌਰ, ਮਨਜੀਤ ਕੌਰ ਮੋਗਾ, ਰਾਜਦੀਪ ਕੌਰ ਲੁਧਿਆਣਾ, ਪ੍ਰੀਤੀ ਮੁਕਤਸਰ, ਪਵਨਦੀਪ ਕੌਰ ਬਰਨਾਲਾ, ਸ਼ਿੰਦਰਪਾਲ ਕੌਰ ਬਠਿੰਡਾ, ਕਿਰਨਜੀਤ ਕੌਰ ਮਾਨਸਾ, ਭੋਲਾ ਮਲੇਰਕੋਟਲਾ ਆਦਿ ਵੀ ਹਾਜਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ