ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ’ਚ ਲਿਟਲ ਫਲਾਵਰ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਮਗੇ

National Karate Championship
ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ’ਚ ਲਿਟਲ ਫਲਾਵਰ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ

ਗੁਰੂਹਰਸਹਾਏ (ਸਤਪਾਲ ਥਿੰਦ)। ਨੈਸ਼ਨਲ ਕਰਾਟੇ 2023 ਚੈਂਪੀਅਨਸ਼ਿਪ (National Karate Championship) ਹਰੀਦਵਾਰ ਵਿਖੇ ਹੋਈਆਂ ਜਿਸ ਵਿੱਚ ਲਿਟਲ ਫਲਾਵਰ ਸਕੂਲ ਦੇ ਵਿਦਿਆਰਥੀਆਂ ਨੇਂ ਭਾਗ ਲਿਆ ਅਤੇ ਵਿਦਿਆਰਥੀਆਂ ਨੇ ਸੋਨੇ, ਚਾਂਦੀ ਅਤੇ ਕਾਸੇ ਦੇ ਤਗਮੇ ਜਿੱਤ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਰਾਹਤ, ਜਾਣੋ ਕੀ ਹੈ ਮਾਮਲਾ

National Karate Championship
ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ’ਚ ਲਿਟਲ ਫਲਾਵਰ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ

ਇਸ ਸਬੰਧੀ ਸਕੂਲ ਮੈਨੇਜਰ ਫਾਦਰ ਸੱਲਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੇ 4 ਤੋਂ 6 ਅਗਸਤ ਨੂੰ ਹਰੀਦਵਾਰ ਵਿਖੇ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਹੋਈ ਜਿਸ ਵਿੱਚ 14 ਵਿਦਿਆਰਥੀਆਂ ਨੇ ਭਾਗ ਲਿਆ ਅਤੇ 4 ਸੋਨ, ਅਤੇ 4 ਚਾਂਦੀ ਤਮਗੇ ਅਤੇ 4 ਤਾਂਬੇ ਦੇ ਤਮਗੇ ਜਿੱਤ ਕੇ ਪੰਜਾਬ ਸੂਬੇ ਦਾ ਪਹਿਲਾ ਸਥਾਨ ਹਾਸਲ ਕਰ ਕੇ ਨਾਂਅ ਰੌਸ਼ਨ ਕੀਤਾ ਹੈ। ਇਸ ਮੌਕੇ ਜੇਤੂ ਖਿਡਾਰੀਆਂ ਦੇ ਸਕੂਲ ਪਹੁੰਚਣ ’ਤੇ ਸਕੂਲ ਦੇ ਮੈਨੇਜਰ ਫਾਦਰ ਸੱਲਜ ਸੀ.ਐਸ.ਟੀ, ਪ੍ਰਿੰਸੀਪਲ ਸਿਸਟਰ ਜੈਨਟ ਪੀ.ਏ ਵੱਲੋਂ ਕੋਚ ਸ਼ਲਿੰਦਰ ਕੁਮਾਰ ਤੇ ਖਿਡਾਰੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪ੍ਰਿੰਸੀਪਲ ਵੱਲੋਂ ਬੱਚਿਆਂ ਦੀ ਹੋਂਸਲਾ ਅਫ਼ਸਾਈ ਕਰਦਿਆਂ ਚੰਗੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ।