ਸਾਡੇ ਨਾਲ ਸ਼ਾਮਲ

Follow us

9.6 C
Chandigarh
Saturday, January 24, 2026
More
    Home Breaking News ਸੁਪਰੀਮ ਕੋਰਟ ਨ...

    ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਲਈ ਦਿੱਤੇ ਹੁਕਮ

    Shambhu Border
    Farmers Protest Punjab

    ਨਵੀਂ ਦਿੱਲੀ। Shambhu Border : ਅਦਾਲਤ ਨੇ ਕਿਹਾ ਹੈ ਕਿ ਦੋਵੇਂ ਪਾਸੇ ਇੱਕ ਲੇਨ ਖੋਲ੍ਹੀ ਜਾਣੀ ਚਾਹੀਦੀ ਹੈ। ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਇਸ ਸਬੰਧੀ ਇੱਕ ਹਫ਼ਤੇ ਦੇ ਅੰਦਰ ਮੀਟਿੰਗ ਕਰਕੇ ਰੂਪ ਰੇਖਾ ਤੈਅ ਕਰਨ ਲਈ ਕਿਹਾ ਗਿਆ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 22 ਅਗਸਤ ਨੂੰ ਕਰੇਗਾ। ਸੁਪਰੀਮ ਕੋਰਟ ਕਿਸਾਨ ਅੰਦੋਲਨ ਨੂੰ ਲੈ ਕੇ ਕਿਸਾਨਾਂ ਨਾਲ ਗੱਲ ਕਰਨ ਲਈ ਕਮੇਟੀ ਬਣਾਏਗੀ।

    ਸੁਪਰੀਮ ਕੋਰਟ ਨੇ ਸੁਪਰੀਮ ਕੋਰਟ ਨੇ ਪਟਿਆਲਾ ਅਤੇ ਅੰਬਾਲਾ ਦੇ ਸੀਨੀਅਰ ਪੁਲਿਸ ਕਪਤਾਨਾਂ ਅਤੇ ਦੋਵਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਗੈਰ-ਸਿਆਸੀ ਕਮੇਟੀ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲੇ ਹੱਲ ਕਰੇਗੀ, ਕੇਂਦਰ ਤੇ ਪੰਜਾਬ ਨੇ ਨਾਂਅ ਪੇਸ਼ ਕੀਤੇ ਹਨ।

    Shambhu Border

    ਸੁਪਰੀਮ ਕੋਰਟ ਨੇ ਕਿਹਾ ਕਿ ਹਾਈਵੇਅ ਟਰੈਕਟਰਾਂ ਦੀ ਪਾਰਕਿੰਗ ਲਈ ਨਹੀਂ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹਾਈਵੇਅ ਨੂੰ ਅੰਸ਼ਕ ਤੌਰ ’ਤੇ ਐਂਬੂਲੈਂਸਾਂ ਲਈ ਖੋਲ੍ਹਿਆ ਜਾ ਸਕਦਾ ਹੈ। ਇਹ ਜ਼ਰੂਰੀ ਸੇਵਾਵਾਂ, ਵਿਦਿਆਰਥੀਆਂ ਅਤੇ ਆਲੇ-ਦੁਆਲੇ ਦੇ ਖੇਤਰ ਦੇ ਰੋਜ਼ਾਨਾ ਯਾਤਰੀਆਂ ਲਈ ਖੋਲ੍ਹਿਆ ਜਾ ਸਕਦਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜੇਕਰ ਹਰਿਆਣਾ ਅਤੇ ਪੰਜਾਬ ਦੋਵੇਂ ਹੀ ਹੱਲ ਕਰ ਲੈਣ ਤਾਂ ਇਸ ਲਈ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਡੀਕ ਕਰਨ ਦੀ ਲੋੜ ਨਹੀਂ ਹੈ। Shambhu Border

    Read Also : Haryana-Punjab Weather: ਹਰਿਆਣਾ-ਪੰਜਾਬ ’ਚ ਅਗਲੇ 2 ਦਿਨ ਤੂਫਾਨੀ ਬਾਰਿਸ਼ ਦਾ ਅਲਰਟ, ਮੌਸਮ ਵਿਭਾਗ ਵੱਲੋਂ ਫਿਰ ਭਵਿੱਖਬ…

    ਜ਼ਿਕਰਯੋਗ ਹੈ ਕਿ ਪੰਜਾਬ ਦੇ ਕਿਸਾਨ ਫਰਵਰੀ 2024 ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਅੰਦੋਲਨ ਕਰ ਰਹੇ। ਅਜਿਹੇ ’ਚ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਹਰਿਆਣਾ ਸਰਕਾਰ ਨੇ ਬੈਰੀਕੇਡ ਲਗਾ ਕੇ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਨੂੰ ਬੰਦ ਕਰ ਦਿੱਤਾ ਸੀ। ਇਸ ਤੋਂ ਬਾਅਦ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋ ਗਿਆ। ਕਿਸਾਨਾਂ ਨੇ ਪੰਜਾਬ ਵੱਲ ਸਰਹੱਦ ‘ਤੇ ਪੱਕਾ ਮੋਰਚਾ ਬਣਾ ਲਿਆ। ਅਜਿਹੇ ’ਚ ਉਥੋਂ ਆਵਾਜਾਈ ਬੰਦ ਹੈ। ਇਸ ਕਾਰਨ ਉਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਸੀ। ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ ਪਰ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚ ਗਈ ਹੈ। Shambhu Border

    LEAVE A REPLY

    Please enter your comment!
    Please enter your name here