Supreme Court ਨੇ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਲਈ ਕੀਤਾ ਨਵਾਂ ਐਲਾਨ

Supreme Court

ਨਵੀਂ ਦਿੱਲੀ (ਏਜੰਸੀ)। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਚੋਣ ਲੜਨ ਵਾਲੇ ਉਮੀਦਵਾਰ ਨੂੰ ਉਸ ਜਾਂ ਉਸ ਦੇ ਪਰਿਵਾਰ ਦੀ ਮਾਲਕੀ ਵਾਲੀ ਹਰ ਚੱਲ ਜਾਇਦਾਦ ਦੇ ਵੇਰਵਿਆਂ ਦਾ ਖੁਲਾਸਾ ਕਰਨ ਦੀ ਜ਼ਰੂਰਤ ਨਹੀਂ ਹੈ, ਜੋ ਵੋਟ ਪਾਉਣ ਦੇ ਫੈਸਲੇ ਨੂੰ ਪ੍ਰਭਾਵਤ ਨਹੀਂ ਕਰਦੀ ਹੈ। (Supreme Court)

ਜਸਟਿਸ ਅਨਿਰੁਧ ਬੋਸ ਅਤੇ ਜਸਟਿਸ ਪੀਵੀ ਸੰਜੇ ਕੁਮਾਰ ਨੇ 2019 ਦੀਆਂ ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਤੇਜੂ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤਣ ਵਾਲੇ ਕਰੀਖੋ ਕ੍ਰੀ ਦੀ ਚੋਣ ਦੀ ਵੈਧਤਾ ਦੀ ਪੁਸ਼ਟੀ ਇੱਕ ਸਪਸ਼ਟੀਕਰਨ ਦੇ ਨਾਲ ਕਰਦੇ ਹੋਏ ਇਹ ਟਿੱਪਣੀ ਕੀਤੀ ਸੁਪਰੀਮ ਕੋਰਟ ਨੇ ਸਪਸ਼ਟ ਕੀਤਾ ਕਿ ਮਾਮਲੇ ਦੇ ਤੱਥਾਂ ਅਤੇ ਹਾਲਾਤਾਂ ’ਤੇ ਅਧਾਰਿਤ ਹੋਣ ਕਾਰਨ ਉਸ ਦੇ ਇਸ ਹੁਕਮ ਨੂੰ ਮਿਸਾਲ ਨਹੀਂ ਮੰਨਿਆ ਜਾਵੇਗਾ। (Supreme Court)

ਉਮੀਦਵਾਰ ਦੀ ਨਿੱਜੀ ਜ਼ਿੰਦਗੀ ਵਿੱਚ ਝਾਕਣ ਦਾ ਪੂਰਾ ਹੱਕ ਨਹੀਂ | Supreme Court

ਬੈਂਚ ਨੇ ਕਿਹਾ ਕਿ ਕਿਸੇ ਵੀ ਵੋਟਰ ਨੂੰ ਕਿਸੇ ਉਮੀਦਵਾਰ ਦੀ ਨਿੱਜੀ ਜ਼ਿੰਦਗੀ ਵਿੱਚ ਝਾਕਣ ਦਾ ਪੂਰਾ ਹੱਕ ਨਹੀਂ ਹੈ। ਉਮੀਦਵਾਰ ਨੂੰ ਅਜਿਹੀ ਪ੍ਰਕਿਰਤੀ ਦੀ ਚੱਲ ਜਾਇਦਾਦ ਦਾ ਖੁਲਾਸਾ ਕਰਨ ਦੀ ਲੋੜ ਹੁੰਦੀ ਹੈ, ਜਿਸ ਨਾਲ ਉਕਤ ਵੋਟਾਂ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੋਵੇ। ਗੁਹਾਟੀ ਹਾਈ ਕੋਰਟ ਦੀ ਈਟਾਨਗਰ ਬੈਂਚ ਨੇ ਪਿਛਲੇ ਸਾਲ ਕ੍ਰੀ ਦੀ ਚੋਣ ਨੂੰ ਰੱਦ ਕਰ ਦਿੱਤਾ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਪਲਟ ਦਿੱਤਾ ਸੀ। ਕ੍ਰੀ ਨੇ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਆਜ਼ਾਦ ਉਮੀਦਵਾਰ ਕ੍ਰੀ ਦੀ ਚੋਣ ਨੂੰ ਕਾਂਗਰਸ ਉਮੀਦਵਾਰ ਨੂਨੀ ਤਿਆਂਗ ਨੇ ਚੁਣੌਤੀ ਦਿੱਤੀ ਸੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਸ੍ਰੀ ਕ੍ਰੀ ਨੇ ਆਪਣੇ ਚੋਣ ਨਾਮਜ਼ਦਗੀ ਪੱਤਰ ਦੇ ਨਾਲ ਦਿੱਤੇ ਹਲਫ਼ਨਾਮੇ ਵਿੱਚ ਝੂਠੇ ਐਲਾਨ ਕੀਤੇ ਹਨ।

Also Read : ਸਿੱਧੂ ਮੂਸੇ ਵਾਲਾ ਕਤਲ ਕੇਸ : ਮੁਲਜ਼ਮਾਂ ਨੇ ਵੀਡੀਓ ਕਾਨਫਰੰਸ ਰਾਹੀਂ ਭੁਗਤੀ ਪੇਸ਼ੀ

LEAVE A REPLY

Please enter your comment!
Please enter your name here