ਨੀਟ ਤੇ ਜੇਈਈ ਪ੍ਰੀਖਿਆ ਮਾਮਲੇ ਦੀ ਅੱਜ ਸੁਣਵਾਈ ਕਰੇਗੀ ਸੁਪਰੀਮ ਕੋਰਟ
ਨਵੀਂ ਦਿੱਲੀ । ਨੀਟ ਤੇ ਜੇਈਈ ਪ੍ਰੀਖਿਆਵਾਂ ਸਬੰਧੀ ਸੁਪਰੀਮ ਕੋਰਟ ਸ਼ੁੱਕਰਵਾਰ ਨੂੰ 6 ਸੂਬਿਆਂ ਵੱਲੋਂ ਦਾਖਲ ਮੁੜਵਿਚਾਰ ਪਟੀਸ਼ਨ ‘ਤੇ ਸੁਣਵਾਈ ਕਰੇਗਾ।
ਇਸ ਪਟੀਸ਼ਨ ‘ਤੇ ਸ਼ੁੱਕਰਵਾਰ ਨੂੰ ਤਿੰਨ ਜੱਜਾਂ ਦੀ ਬੈਂਚ ਜਸਟਿਸ ਅਸ਼ੋਕ ਗਹਿਣਾ, ਜਸਟਿਸ ਬੀ.ਆਰ. ਗਵੱਈ ਅਤੇ ਜਸਟਿਸ ਕ੍ਰਿਸ਼ਣ ਮੁਰਾਰੀ ਵਿਚਾਰ ਕਰਨਗੇ ਬੈਂਚ ਕੱਲ੍ਹ ਦੁਪਹਿਰ 1.30 ਵਜੇ ਪਟੀਸ਼ਨ ‘ਤੇ ਵਿਚਾਰ ਕਰੇਗੀ। ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੌਰਾਨ ਸੁਪਰੀਮ ਕੋਰਟ ਨੇ ਹੀ ਪਿਛਲੇ ਮਹੀਨੇ ਨੀਟ ਅਤੇ ਜੇਈਈ ਪ੍ਰੀਖਿਆਵਾਂ ਨੂੰ ਉਨ੍ਹਾਂ ਤੈਅ ਸਮੇਂ ‘ਤੇ ਕਰਵਾਉਣ ਦੇ ਆਦੇਸ਼ ਦਿੱਤੇ ਸਨ ਇਸ ਫੈਸਲੇ ਤੋਂ ਬਾਅਦ ਦੇਸ਼ ਭਰ ਦੇ ਵਿਦਿਆਰਥੀਆਂ ਨੇ ਜੰਮ ਕੇ ਵਿਰੋਧ ਕੀਤਾ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.