ਸੁਪਰੀਮ ਕੋਰਟ ਅੱਜ ਪਰਮ ਬੀਰ ਸਿੰਘ ਦੀ ਪਟੀਸ਼ਨ ‘ਤੇ ਕਰੇਗਾ ਸੁਣਵਾਈ

ਨਵੀਂ ਦਿੱਲੀ। ਸੁਪਰੀਮ ਕੋਰਟ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮ ਬੀਰ ਸਿੰਘ ਦੀ ਪਟੀਸ਼ਨ ‘ਤੇ ਸੋਮਵਾਰ ਨੂੰ ਅਗਲੀ ਸੁਣਵਾਈ ਕਰੇਗਾ। ਮਹਾਰਾਸ਼ਟਰ ਸਰਕਾਰ ਨੇ ਉਸ (ਪਰਮ ਬੀਰ ਸਿੰਘ) ਦੀ ਉਸ ਪਟੀਸ਼ਨ ਦਾ ਵਿਰੋਧ ਕੀਤਾ ਹੈ, ਜਿਸ ਵਿੱਚ ਉਸ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਉਸ ਵਿਰੁਧ ਅਪਰਾਧਿਕ ਦੋਸ਼ਾਂ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਜਾਂਚ ਦੇ ਹੁਕਮ ਦੇਣ। ਜਸਟਿਸ ਸੰਜੇ ਕਿਸ਼ਨ ਕੌਲ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੇ ਬੈਂਚ ਨੇ ਪਿਛਲੀ ਸੁਣਵਾਈ ਦੌਰਾਨ ਪਰਮ ਬੀਰ ਸਿੰਘ ਨੂੰ ਰਾਹਤ ਦਿੰਦਿਆਂ ਉਸ ਦੀ ਗ੍ਰਿਫ਼ਤਾਰੀ ’ਤੇ ਅੰਤ੍ਰਿਮ ਰੋਕ ਲਾ ਦਿੱਤੀ ਸੀ। ਇਸ ਤੋਂ ਇਲਾਵਾ ਸੀਬੀਆਈ ਜਾਂਚ ਦੀ ਬੇਨਤੀ ‘ਤੇ ਕੇਂਦਰ ਅਤੇ ਮਹਾਰਾਸ਼ਟਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ।

ਗੈਰ ਕਾਨੂੰਨੀ ਵਸੂਲੀ ਸਮੇਤ ਕਈ ਅਪਰਾਧਿਕ ਮਾਮਲਿਆਂ ਦੇ ਦੋਸ਼ੀ ਸਾਬਕਾ ਪੁਲਿਸ ਕਮਿਸ਼ਨਰ ਦੀ ਪਟੀਸ਼ਨ ‘ਤੇ ਮਹਾਰਾਸ਼ਟਰ ਸਰਕਾਰ ਨੇ ਜਵਾਬ ਦਾਖਲ ਕੀਤਾ ਹੈ। ਰਾਜ ਦੇ ਗ੍ਰਹਿ ਵਿਭਾਗ ਦੇ ਸੰਯੁਕਤ ਸਕੱਤਰ ਨੇ ਹਲਫ਼ਨਾਮਾ ਦਾਇਰ ਕਰਕੇ ਕਿਹਾ ਹੈ ਕਿ ਸੀਬੀਆਈ ਜਾਂਚ ਦੀ ਮੰਗ ਜਾਇਜ਼ ਨਹੀਂ ਹੈ। ਹਲਫ਼ਨਾਮੇ ਵਿੱਚ ਕਿਹਾ ਗਿਆ ਕਿ ਪਟੀਸ਼ਨਰ ਨੂੰ ਹੋਮ ਗਾਰਡ ਦੇ ਡੀਜੀ ਦੀ ਪੋਸਟ ਦਾ ਤਬਾਦਲਾ ਕਰ ਦਿੱਤਾ ਗਿਆ ਸੀ। ਉਸ ਤੋਂ ਤਿੰਨ ਦਿਨ ਬਾਅਦ 20 ਮਾਰਚ ਨੂੰ ਉਸ ਨੇ ਦੋਸ਼ਾਂ ਦਾ ਖੁਲਾਸਾ ਕੀਤਾ, ਜਦੋਂ ਕਿ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ ਕੁਝ ਮਹੀਨੇ ਪਹਿਲਾਂ ਦਾ ਦੱਸਿਆ ਜਾ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ