(ਸਤੀਸ਼ ਜੈਨ) ਰਾਮਾਂ ਮੰਡੀ। ਸਟਾਰ ਪਲੱਸ ਕਾਨਵੈਂਟ ਸਕੂਲ ਦੇ ਇੱਕ ਹੋਰ ਅਧਿਆਪਕਾ ਵੱਲੋਂ ਫੈਪ ਬੈਸਟ ਟੀਚਰ ਨੈਸ਼ਨਲ ਐਵਾਰਡ ਪ੍ਰਾਪਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਮੈਡਮ ਮੋਨਿਕਾ ਧੀਮਾਨ ਨੇ ਦੱਸਿਆ ਕਿ ਬੀਤੇ ਦਿਨ ਫੈਪ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਫੈਪ ਨੈਸ਼ਨਲ ਐਵਾਰਡ -2023 ਕਰਵਾਇਆ ਗਿਆ ਸੀ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਭਾਗ ਲਿਆ। ਸਟਾਰ ਪਲੱਸ ਕਾਨਵੈਂਟ ਸਕੂਲ ਦੇ ਹਿੰਦੀ ਅਧਿਆਪਕਾ ਰੁਚਿਕਾ ਕਾਮਰਾ ਨੇ ਇਸ ਐਵਾਰਡ ਸੈਰਾਮਨੀ ਲਈ ਆਪਣੀ ਯੋਗਤਾ ਨਾਲ ਚੰਗੇ ਉੱਤਰ ਦਿੰਦਿਆਂ ਬੈਸਟ ਟੀਚਰ ਐਵਾਰਡ ਦੀ ਪ੍ਰਾਪਤੀ ਕੀਤੀ। (Best Teacher Award)
ਅਧਿਆਪਕਾ ਵੱਲੋਂ ਐਵਾਰਡ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ (Best Teacher Award)
ਉਹਨਾਂ ਦੱਸਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਕੀਤੇ ਗਏ, ਪ੍ਰੋਗਰਾਮ ਵਿੱਚ ਇਹ ਐਵਾਰਡ ਸੈਰਾਮਨੀ ਡਾ. ਜਗਜੀਤ ਸਿੰਘ ਧੂਰੀ ਦੀ ਯੋਗ ਅਗਵਾਈ ਵਿੱਚ ਕੀਤੀ ਗਈ। ਸਕੂਲ ਚੇਅਰਮੈਨ ਵਿਜੇ ਕੁਮਾਰ ਲਹਿਰੀ ਨੇ ਅਧਿਆਪਕਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅਧਿਆਪਕਾ ਵੱਲੋਂ ਐਵਾਰਡ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਗਿਆ ਹੈ ਤੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਸਕੂਲ ਦੇ ਅਧਿਆਪਕਾਂ ਨੂੰ ਨੈਸ਼ਨਲ ਐਵਾਰਡ ਮਿਲ ਚੁੱਕੇ ਹਨ। (Best Teacher Award)
ਇਹ ਵੀ ਪੜ੍ਹੋ : ਰੋਹਿਤ ਨੂੰ ਹਟਾ ਕੇ ਹਾਰਦਿਕ ਪਾਂਡਿਆ ਨੂੰ ਬਣਾਇਆ ਮੁੰਬਈ ਇੰਡੀਅਨਜ਼ ਦਾ ਕਪਤਾਨ, ਜਾਣੋ ਕਿਉਂ
ਉਨ੍ਹਾਂ ਕਿਹਾ ਕਿ ਇਹ ਸਕੂਲ ਜਿੱਥੇ ਸਿੱਖਿਆ ਦੇ ਖੇਤਰ ਵਿੱਚ ਇੱਕ ਵੱਖਰੀ ਪਹਿਚਾਣ ਬਣਾ ਰਿਹਾ ਹੈ, ਉੱਥੇ ਹੀ ਅਧਿਆਪਕਾਂ ਵੱਲੋਂ ਵੀ ਨੈਸ਼ਨਲ ਪੱਧਰ ਤੇ ਐਵਾਰਡ ਪ੍ਰਾਪਤ ਕੀਤੇ ਜਾ ਰਹੇ ਹਨ ਜੋ ਕਿ ਮਾਣ ਵਾਲੀ ਗੱਲ ਹੈ। ਇਸ ਮੌਕੇ ਤੇ ਸਕੂਲ ਚੇਅਰਮੈਨ ਵਿਜੇ ਕੁਮਾਰ ਲਹਿਰੀ , ਪ੍ਰਧਾਨ ਤੇਲੂ ਰਾਮ ਲਹਿਰੀ, ਫਾਇਨਾਂਸ ਸੈਕਟਰੀ ਭੂਸ਼ਨ ਕੁਮਾਰ ਲਹਿਰੀ ਅਤੇ ਪਿ੍ਰੰਸੀਪਲ ਮੈਡਮ ਮੋਨਿਕਾ ਧੀਮਾਨ ਸਣੇ ਸਮੂਹ ਸਟਾਫ਼ ਮੈਂਬਰਾਂ ਵੱਲੋਂ ਅਧਿਆਪਕਾ ਨੂੰ ਵਧਾਈ ਦਿੱਤੀ ਗਈ। (Best Teacher Award)