ਲੁਧਿਆਣਾ (ਰਘਬੀਰ ਸਿੰਘ)। ਪੰਜਾਬ ਸਰਕਾਰ ਤੋਂ ਕੱਚੇ ਕਾਮਿਆਂ ਨੂੰ ਪੱਕਾ ਰੁਜਗਾਰ ਦੇਣ ਦੀ ਮੰਗ ਨੂੰ ਲੈ ਕੇ ਕੱਚੇ ਕਾਮੇ ਲੁਧਿਆਣਾ ਦੇ ਜਵਾਹਰ ਨਗਰ ’ਚ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਏ ਹਨ। ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਧਰਨਾਕਾਰੀ ਮੁਲਾਜ਼ਮਾਂ ਨੂੰ ਉਨ੍ਹਾਂ ਵੱਲੋਂ ਸਮਝਾਇਆ ਜਾਂਦਾ ਰਿਹਾ। ਉਹ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੀ ਮੰਗ ’ਤੇ ਅੜੇ ਹੋਏ ਸਨ।ਇਸ ਮੌਕੇ ਅਧਿਆਪਕਾਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ ਅਤੇ ਅਜੇ ਵੀ 6000 ਰੁਪਏ ਦੀ ਮਾਮੂਲੀ ਤਨਖਾਹ ’ਤੇ ਕੰਮ ਕਰਨ ਲਈ ਮਜਬੂਰ ਹਨ। (Ludhiana News)
ਕੋਰੀਅਰ ਜਰੀਏ ਸਪਲਾਈ ਕੀਤੀਆਂ ਜਾ ਰਹੀਆਂ 37 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
ਉਨ੍ਹਾਂ ਇਹ ਵੀ ਦੋਸ਼ ਲਾਇਆ ਹੈ ਕਿ ਉਹ ਵਿਭਾਗੀ ਪੱਧਰ ’ਤੇ ਕਈ ਵਾਰ ਉੱਚ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪਰ ਹਰ ਵਾਰ ਉਸ ਨੂੰ ਝਿੜਕਿਆ ਜਾਂਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਟੈਂਕੀ ਤੋਂ ਨਹੀਂ ਉਤਰਨਗੇ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਹੋਰ ਅਧਿਆਪਕ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਕੇ ’ਤੇ ਪਹੁੰਚ ਰਹੇ ਹਨ। ਟੈਂਕੀ ਤੇ ਚੜ੍ਹਨ ਵਾਲਿਆਂ ’ਚ ਦੋ ਮਹਿਲਾ ਅਤੇ ਇੱਕ ਪੁਰਸ਼ ਅਧਿਆਪਕ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ’ਚ ਸਰਕਾਰ ਨੇ ਅਧਿਆਪਕਾਂ ਨੂੰ ਪੱਕਾ ਕੀਤਾ ਸੀ ਪਰ ਉਨ੍ਹਾਂ ’ਚੋਂ 130 ਆਧਿਆਪਕਾਂ ਨੂੰ ਪੱਕਾ ਨਹੀਂ ਕੀਤਾ ਗਿਆ। ਉਹੀਂ ਅਧਿਆਪਕ ਪੱਕਾ ਕਰਨ ਦੀ ਮੰਗ ਕਰ ਰਹੇ ਹਨ। (Ludhiana News)