ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨੇ ਬਰਸਾਤ ਕਾਰਨ ਨੁਕਸਾਨੀਆਂ ਫਸਲਾਂ ਦਾ ਲਿਆ ਜਾਇਜ਼ਾ

Rain
ਫਤਹਿਗੜ੍ਹ ਸਾਹਿਬ : ਮੁੱਖ ਖੇਤੀਬਾੜੀ ਅਫਸਰ ਡਾ. ਕੁਲਵਿੰਦਰ ਸਿੰਘ ਪਿੰਡ ਬਡਾਲੀ ਆਲਾ ਸਿੰਘ ਵਿਖੇ ਕਣਕ ਦੀ ਫਸਲ ਦਾ ਜਾਇਜ਼ਾ ਲੈਂਦੇ ਹੋਏ। ਤਸਵੀਰ :ਅਨਿਲ ਲੁਟਾਵਾ

(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬਾਰਿਸ਼ (Rain) ਦਾ ਫਸਲਾਂ ਤੇ ਹੋਏ ਪ੍ਰਭਾਵ ਨੂੰ ਵੇਖਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਿੰਡਾਂ ਵਿੱਚ ਜਾ ਕੇ ਸਰਵੇਖਣ ਕੀਤਾ ਜਾ ਰਿਹਾ ਹੈ ਤਾਂ ਜੋ ਵਧੇਰੇ ਨੁਕਸਾਨ ਵਾਲੀਆਂ ਫਸਲਾਂ ਬਾਰੇ ਸਰਕਾਰ ਨੂੰ ਰਿਪੋਰਟ ਭੇਜੀ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਨੇ ਖੇੜਾ ਬਲਾਕ ਦੇ ਪਿੰਡ ਬਡਾਲੀ ਆਲਾ ਸਿੰਘ, ਸਾਧੂਗੜ੍ਹ, ਮੱਠੀ, ਸਮਸ਼ੇਰ ਨਗਰ, ਰੰਧਾਵਾ, ਬੀਬੀਪੁਰ, ਹੰਸਾਲੀ, ਖੇੜਾ, ਧੀਰਪੁਰ, ਬੋਰਾਂ, ਕੋਟਲਾ ਭਾਈਕਾ ਆਦਿ ਪਿੰਡਾਂ ਦਾ ਦੌਰਾ ਕੀਤਾ ਅਤੇ ਵਿਸਥਾਰਤ ਜਾਣਕਾਰੀ ਹਾਸਲ ਕੀਤੀ।

ਇਹ ਵੀ ਪੜ੍ਹੋ : ਵਿਧਾਇਕ ਦੇਵਮਾਨ ਨੇ ਫਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ 

ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਦੋ ਦਿਨ ਦੀ ਬਾਰਿਸ਼ (Rain) ਕਾਰਨ ਜ਼ਿਲ੍ਹੇ ਵਿੱਚ ਲਗਭਗ 16000 ਏਕੜ ਰਕਬੇ ਵਿੱਚ ਕਣਕ ਦੀ ਫਸਲ ਗਿਰ ਗਈ ਹੈ ਜਿਸ ਕਾਰਨ ਤਕਰੀਬਨ 2 ਤੋਂ 5 ਫੀਸਦੀ ਝਾੜ ਘੱਟਣ ਦਾ ਖਦਸਾ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਫਸਲ ਵਿੱਚ ਜੋ ਪਾਣੀ ਖੜਾ ਹੈ ਉਹ ਹੁਣ ਮੌਸਮ ਸਾਫ ਹੋਣ ਕਾਰਨ ਧਰਤੀ ਹੇਠ ਸਮਾਂ ਜਾਵੇਗਾ।

ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਲਗਾਤਾਰ ਖੇਤਾਂ ਦਾ ਸਰਵੇਖਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਧਰੇ ਬਰਸਾਤ ਕਾਰਨ ਵਧੇਰੇ ਨੁਕਸਾਨ ਹੋਣ ਦੀ ਸੰਭਾਵਨਾਂ ਹੈ ਤਾਂ ਤੁਰੰਤ ਬਲਾਕ ਖੇਤੀਬਾੜੀ ਅਫਸਰ ਦੇ ਧਿਆਨ ਵਿੱਚ ਲਿਆਂਦਾ ਜਾਵੇ। ਇਸ ਮੌਕੇ ਖੇਤੀਬਾੜੀ ਅਫਸਰ ਖੇੜਾ ਡਾ: ਜਸਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਪੁਨੀਤ ਕੁਮਾਰ, ਖੇਤੀਬਾੜੀ ਵਿਕਾਸ ਅਫਸਰ ਨਰਾਇਣ ਰਾਮ ਤੋਂ ਇਲਾਵਾ ਅਗਾਂਹਵਧੂ ਕਿਸਾਨ ਹਾਜਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here