ਕਟਾਰੂਚੱਕ ਮਾਮਲੇ ’ਚ ਹੁਣ ਤੱਕ ਨਹੀਂ ਹੋਈ ਕਾਰਵਾਈ
- ਕੌਮੀ ਅਨੁਸੂਚਿਤ ਜਾਰੀ ਕਮਿਸ਼ਨ ਵੱਲੋਂ ਪਹਿਲਾਂ ਵੀ ਜਾਰੀ ਹੋ ਚੁੱਕੇ ਹਨ ਦੋ ਨੋਟਿਸ
- ਸ਼ਿਕਾਇਤਕਰਤਾ ਦੇ ਬਿਆਨ ਵੀਡੀਓ ਕਾਨਫਰੰਸ ਰਾਹੀਂ ਦਰਜ਼ ਕਰਨ ਦੇ ਦਿੱਤੇ ਆਦੇਸ਼
(ਅਸ਼ਵਨੀ ਚਾਵਲਾ) ਚੰਡੀਗੜ੍ਹ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਤੀਜਾ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਜਲਦ ਤੋਂ ਜਲਦ ਰਿਪੋਰਟ ਤੱਕ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। (Kataruchak) ਇਸ ਲਈ 12 ਜੂਨ ਡੈਡਲਾਈਨ ਤੱਕ ਘੋਸ਼ਿਤ ਕਰ ਦਿੱਤੀ ਗਈ ਹੈ ਤਾਂ ਕਿ ਪੰਜਾਬ ਸਰਕਾਰ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾ ਸਕੇ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਇਸ ਸਬੰਧ ਵਿੱਚ ਜਾਂਚ ਟੀਮ ਨੂੰ ਵੀ ਆਦੇਸ਼ ਦਿੱਤੇ ਹਨ ਕਿ ਸ਼ਿਕਾਇਤਕਰਤਾ ਕੇਸ਼ਵ ਦੇ ਬਿਆਨ ਵੀਡੀਓ ਕਾਨਫਰੰਸ ਰਾਹੀਂ ਰਿਕਾਰਡ ਕੀਤੇ ਜਾਣ। ਜੇਕਰ ਵੀਡੀਓ ਕਾਨਫਰੰਸ ਰਾਹੀਂ ਬਿਆਨ ਰਿਕਾਰਡ ਨਹੀਂ ਕੀਤੇ ਜਾ ਸਕਦੇ ਹਨ ਤਾਂ ਇਨਾਂ ਬਿਆਨਾਂ ਨੂੰ ਦਿੱਲੀ ਵਿਖੇ ਦਰਜ਼ ਕਰਨ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੂੰ ਇਹ ਤੀਜਾ ਨੋਟਿਸ ਮਿਲਣ ਦੇ ਚਲਦੇ ਇਸ ਮਾਮਲੇ ਵਿੱਚ ਹੁਣ ਸਰਕਾਰੀ ਅਧਿਕਾਰੀਆਂ ਨੂੰ ਕਾਰਵਾਈ ਜਲਦ ਹੀ ਕਰਨੀ ਪਏਗੀ।
ਇਹ ਵੀ ਪੜ੍ਹੋ : ਸੂਬੇ ਭਰ ’ਚ ਸੱਭਿਆਚਾਰਕ ਮੇਲਿਆਂ ਦੀ ਲੜੀ ਕਰਵਾਉਣ ਨੂੰ ਪ੍ਰਵਾਨਗੀ
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਇਸ ਤੋਂ ਪਹਿਲਾਂ ਵੀ 2 ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਸਭ ਤੋਂ ਪਹਿਲਾਂ ਨੋਟਿਸ 5 ਮਈ ਨੂੰ ਜਾਰੀ ਕੀਤਾ ਗਿਆ ਸੀ। ਇਸ ਨੋਟਿਸ ਦੇ ਜਾਰੀ ਹੋਣ ਤੋਂ ਬਾਅਦ ਮੁੱਖ ਸਕੱਤਰ ਵਲੋਂ ਪੰਜਾਬ ਦੇ ਡੀਜੀਪੀ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਵਲੋਂ 8 ਮਈ ਸਪੈਸ਼ਲ ਜਾਂਚ ਟੀਮ ਦਾ ਗਠਨ ਕਰ ਦਿੱਤਾ ਗਿਆ ਤਾਂ ਕਿ ਇਸ ਮਾਮਲੇ ਵਿੱਚ ਹਰ ਪਹਿਲੂ ’ਤੇ ਗੈਰ ਕੀਤਾ ਜਾ ਸਕੇ। (Kataruchak)
ਸਪੈਸ਼ਲ ਜਾਂਚ ਟੀਮ ਦੇ ਗਠਨ ਤੋਂ ਬਾਅਦ ਹੁਣ ਤੱਕ ਕੋਈ ਵੀ ਹੋਰ ਕਾਰਵਾਈ ਨਹੀਂ ਕੀਤੀ ਗਈ ਹੈ। ਜਿਸ ਦੇ ਚਲਦੇ ਹੀ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਹੁਣ ਤੀਜਾ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਵਿੱਚ 12 ਜੂਨ ਤੱਕ ਪੰਜਾਬ ਸਰਕਾਰ ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।