ਨੰਗਲ। ਪੰਜਾਬ ਵਿੱਚ ਪਿਛਲੇ ਦਿਨੀਂ ਆਏ ਹੜ੍ਹਾਂ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ। ਅਜੇ ਲੋਕ ਉਸ ਹੜ੍ਹ ਤੋਂ ਉੱਭਰੇ ਨਹੀਂ ਹਨ ਕਿ ਪਾਣੀ ਦਾ ਵਧਦਾ ਪੱਧਰ ਫਿਰ ਡਰਾਉਣ ਲੱਗਾ ਹੈ। ਭਾਖੜਾ ਡੈਮ Floods in Punjab ਵਿੱਚ ਪਾਣੀ ਦਾ ਪੱਧਰ ਇੱਕ ਵਾਰ ਫਿਰ ਵਧ ਗਿਆ ਹੈ। ਇਸ ਵਾਰ ਇਹ ਪੱਧਰ ਖਤਰੇ ਦੇ ਨਿਸ਼ਾਨ ਤੋਂ ਸਿਰਫ਼ 11 ਫੁੱਟ ਹੇਠਾਂ ਰਹਿ ਗਿਆ ਹੈ।
ਭਾਖੜਾ ਵਿੱਚ ਪਾਣੀਦਾ ਪੱਧਰ ਵਧਣ ਦੇ ਨਾਲ ਹੀ ਖਤਰੇ ਦੀ ਘੰਟੀ ਵੱਜਣੀ ਸ਼ੁਰੂ ਹੋ ਗਈ ਹੈ ਕਿਉਂਕਿ ਜਿਸ ਤਰ੍ਹਾਂ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵਧ ਰਿਹਾ ਹੈ ਇਯ ਅਨੁਸਾਰ ਅਗਲੇ 24 ਘੰਟਿਆਂ ਬਾਅਦ ਭਾਖੜਾ ਖਤਰੇ ਦੇ ਨਿਸ਼ਾਨ ਤੋਂ ਕਰੀਬ 10 ਫੁੱਟ ਦੀ ਦੂਰੀ ’ਤੇ ਰਹੇਗਾ। ਮਿਲੀ ਜਾਣਕਾਰੀ ਅਨੁਸਾਰ ਭਾਖੜਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਵੱਖ-ਵੱਖ ਸਰੋਤਾਂ ਤੋਂ 72387 ਕਿਊਸਿਕ ਪਾਣੀ ਦੀ ਆਮਦ ਦਰਜ਼ ਕੀਤੀ ਗਈ ਹੈ। ਭਾਖੜਾ ਡੈਮ ਦੇ ਅੱਜ ਪਾਣੀ ਦਾ ਪੱਧਰ 1669.49 ਫੁੱਟ ਤੱਕ ਪਹੰੁਚ ਗਿਆ ਹੈ। ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 72387 ਕਿਊਸਿਕ ਦਰਜ ਕੀਤੀ ਗਈ ਹੈ ਜਦਕਿ ਭਾਖੜਾ ਡੈਮ ਤੋਂ ਟਰਬਾਈਨਾਂ ਰਾਹੀਂ 41857 ਕਿਊਸਿਕ ਪਾਣੀ ਛੱਡਿਆ ਗਿਆ ਹੈ। ਭਾਖੜਾ ਡੈਮ ਵੱਧ ਤੋਂ ਵੱਧ 1680 ਫੁੱਟ ਪਾਣੀ ਸਟੋਰ ਕਰ ਸਕਦਾ ਹੈ।
ਇਹ ਵੀ ਪੜ੍ਹੋ : ਖੱਬੇ ਪੱਖੀ ਮਣੀਪੁਰ ਬਾਰੇ ਚਰਚਾ ਹੀ ਨਹੀਂ ਕਰਨਾ ਚਾਹੁੰਦੇ, ਵਿਚਕਾਰੋਂ ਭੱਜੇ : ਪੀਐੱਮ ਮੋਦੀ
ਬੇਸ਼ੱਕ ਭਾਖੜਾ ਮੈਨੇਜ਼ਮੈਂਟ ਵੱਲੋਂ ਹੁਣ ਤੱਕ ਸਹੀ ਰਣਨੀਤੀ ਤਹਿਤ ਆਪਣੇ ਮੁਲਾਂਕਣ ਅਨੁਸਾਰ ਪਾਣੀ ਛੱਡਿਆ ਗਿਆ ਹੈ ਪਰ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਬਾਰਸ਼ ਕਾਰਨ ਕੁਝ ਚਿੰਤਾ ਜ਼ਰੂਰ ਵਧ ਗਈ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਅਗਲੇ 10 ਦਿਨਾਂ ਦੀ ਉਡੀਕ ਕਰਨ ਦੀ ਬਜਾਏ ਭਾਖੜਾ ਡੈਮ ਤੋਂ ਥੋੜ੍ਹਾ-ਥੋੜ੍ਹਾ ਪਾਣੀ ਛੱਡ ਕੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ।