Blood Donation: ਪੂਜਨੀਕ ਗੁਰੂ ਜੀ ਦੀ ਪ੍ਰੇਰਣਾ ਦਾ ਹੀ ਕਮਾਲ ਹੈ ਕਿ ਮਾਨਵਤਾ ਦੀ ਸੇਵਾ ਦਾ ਜ਼ਜ਼ਬਾ ਅੰਦਰੋਂ ਵੱਧਦਾ ਹੀ ਜਾ ਰਿਹਾ ਹੈ : ਰਾਹੁਲ ਇੰਸਾਂ
Blood Donation: ਮਲੋਟ (ਮਨੋਜ)। ਬਲਾਕ ਮਲੋਟ ਦੇ ਸੇਵਾਦਾਰ ਪੂਜਨੀਕ ਗੁਰੂ ਜੀ ਦੀਆਂ ਮਾਨਵਤਾ ਭਲਾਈ ਸਿੱਖਿਆਵਾਂ ’ਤੇ ਚੱਲਦੇ ਹੋਏ ਮਾਨਵਤਾ ਦੀ ਸੇਵਾ ਵਿੱਚ ਕੋਈ ਕਸਰ ਨਹੀਂ ਛੱਡ ਰਹੇ। ਜੇਕਰ ਖੂਨਦਾਨ ਦੇ ਖੇਤਰ ’ਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਗੱਲ ਕਰੀਏ ਤਾਂ ਸੈਂਕੜਿਆਂ ਦੀ ਗਿਣਤੀ ਵਿੱਚ ਸੇਵਾਦਾਰ ਨਿਯਮਿਤ ਰੂਪ ਵਿੱਚ ਖੂਨਦਾਨ ਕਰ ਰਹੇ ਹਨ।
ਇਸੇ ਕੜ੍ਹੀ ਤਹਿਤ ਜਦੋਂ ਇੱਕ ਮਰੀਜ਼ ਨੂੰ ਖੂਨ ਦੀ ਲੋੜ ਪਈ ਤਾਂ ਸੱਚੇ ਨਿਮਰ ਸੇਵਾਦਾਰ ਪੰਜਾਬ ਰਾਹੁਲ ਇੰਸਾਂ ਮਲੋਟ ਨੇ ਬਾਪੂ ਮੱਘਰ ਸਿੰਘ ਜੀ ਇੰਟਰਨੈਸ਼ਨਲ ਬਲੱਡ ਸੈਂਟਰ ਸਰਸਾ ਵਿਖੇ ਪਹੁੰਚ ਕੇ ਆਪਣਾ ਇੱਕ ਯੂਨਿਟ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਵਿੱਚ ਆਪਣਾ ਸਹਿਯੋਗ ਕੀਤਾ। ਸੱਚੇ ਨਿਮਰ ਸੇਵਾਦਾਰ ਰਾਹੁਲ ਇੰਸਾਂ ਨੇ ਦੱਸਿਆ ਕਿ ਇਹ ਸਭ ਪੂਜਨੀਕ ਗੁਰੂ ਸੰਤ ਡਾ.ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਜੀ ਦੀ ਪ੍ਰੇਰਣਾ ਦਾ ਹੀ ਕਮਾਲ ਹੈ ਕਿ ਮਾਨਵਤਾ ਦੀ ਸੇਵਾ ਦਾ ਜ਼ਜ਼ਬਾ ਅੰਦਰੋਂ ਵੱਧਦਾ ਹੀ ਜਾ ਰਿਹਾ ਹੈ ਅਤੇ ਉਸਨੇ ਅੱਜ 42ਵੀਂ ਵਾਰ ਖੂਨਦਾਨ ਕੀਤਾ ਹੈ।
Read Also : ਡੇਰਾ ਸ਼ਰਧਾਲੂਆਂ ਨੇ ਦਰਦ ਨਾਲ ਤੜਫ ਰਹੇ ਕੁੱਤੇ ਦੇ ਬੱਚੇ ਦੀ ਕੀਤੀ ਸੰਭਾਲ
ਇਸ ਮੌਕੇ ਸੱਚੇ ਨਿਮਰ ਸੇਵਾਦਾਰ ਪੰਜਾਬ ਗੁਰਦਾਸ ਸਿੰਘ ਇੰਸਾਂ, ਹਰਚਰਨ ਸਿੰਘ ਇੰਸਾਂ, ਰਿੰਕੂ ਇੰਸਾਂ, ਬਲਵਿੰਦਰ ਸਿੰਘ ਇੰਸਾਂ, ਬਲਰਾਜ ਸਿੰਘ ਇੰਸਾਂ, ਸਤੀਸ਼ ਹਾਂਡਾ ਇੰਸਾਂ, ਭੈਣਾਂ ਕਿਰਨ ਇੰਸਾਂ, ਸਤਵੰਤ ਕ”ੌਰ ਇੰਸਾਂ, ਅਮਰਜੀਤ ਕੌਰ ਇੰਸਾਂ, ਮਮਤਾ ਇੰਸਾਂ, ਬਲਾਕ ਪ੍ਰੇਮੀ ਸੇਵਕ ਅਨਿਲ ਕੁਮਾਰ ਇੰਸਾਂ ਨੇ ਪੂਜਨੀਕ ਗੁਰੂ ਜੀ ਦਾ ਧੰਨਵਾਦ ਕੀਤਾ ਜਿੰਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਦੇ ਹੋਏ ਸੇਵਾਦਾਰ ਦਿਨ ਰਾਤ ਮਾਨਵਤਾ ਦੀ ਸੇਵਾ ਵਿੱਚ ਲੱਗੇ ਹੋਏ ਹਨ।