Kisan Mela: ਦੋ ਰੋਜ਼ਾ ਕਿਸਾਨ ਮੇਲਾ ਕਿਸਾਨਾਂ ਦੇ ਭਰਵੇਂ ਇਕੱਠ ਨਾਲ ਸ਼ੁਰੂ

Kisan Mela
ਲੁਧਿਆਣਾ : ਮੇਲੇ ਦਾ ਉਦਘਾਟਨ ਕਰਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ।

ਪੰਜਾਬ ਦੀ ਅਮੀਰ ਵਿਰਾਸਤ ਦੇ ਪ੍ਰਤੀਕ ਹਨ ਪੀਏਯੂ ਦੇ ਕਿਸਾਨ ਮੇਲੇ : ਗੁਰਮੀਤ ਸਿੰਘ ਖੁੱਡੀਆਂ

(ਰਘਬੀਰ ਸਿੰਘ/ਬੂਟਾ ਸਿੰਘ) ਲੁਧਿਆਣਾ। Kisan Mela: ਪੀਏਯੂ ਦੇ ਓਪਨ ਏਅਰ ਥੀਏਟਰ ਵਿੱਚ ਅੱਜ ਹਾੜ੍ਹੀ ਦੀਆਂ ਫਸਲਾਂ ਲਈ ਦੋ ਰੋਜਾ ਕਿਸਾਨ ਮੇਲਾ ਸ਼ੁਰੂ ਹੋ ਗਿਆ ਇਸ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ।

ਇਸ ਮੌਕੇ ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨ ਮੇਲੇ ਸਿੱਖਣ-ਸਿਖਾਉਣ ਦਾ ਵਿਸ਼ੇਸ਼ ਮੌਕਾ ਪ੍ਰਦਾਨ ਕਰਦੇ ਹਨ। ਕਿਸਾਨਾਂ ਅਤੇ ਯੂਨੀਵਰਸਿਟੀ ਦੀ ਪੀੜੀ ਦਰ ਪੀੜੀ ਸਾਂਝ ਦੇ ਪਵਿੱਤਰ ਰਿਸ਼ਤੇ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਕਿਸਾਨ ਮੇਲਾ ਪੰਜਾਬ ਦੀ ਵਿਰਾਸਤ ਦਾ ਪ੍ਰਤੀਕ ਬਣ ਚੁੱਕਾ ਹੈ ਇਹ ਅਜਿਹਾ ਮੇਲਾ ਹੈ ਜਿੱਥੇ ਕਿਸਾਨ ਖੇਤੀ ਸਿੱਖਿਆ ਹਾਸਲ ਕਰਨ ਅਤੇ ਵਿਗਿਆਨਕ ਜਾਣਕਾਰੀ ਹਾਸਲ ਕਰਨ ਲਈ ਆਉਂਦੇ ਹਨ।

ਇਹ ਵੀ ਪੜ੍ਹੋ: Arvind Kejriwal: ਤਿਹਾਾਡ਼ ਜੇਲ੍ਹ ਤੋਂ ਬਾਹਰ ਆਏ ਅਰਵਿੰਦ ਕੇਜਰੀਵਾਲ

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਖੇਤੀ ਨੇ ਪੀਏਯੂ ਦੇ ਮਾਹਰਾਂ ਦੀ ਅਗਵਾਈ ਅਤੇ ਕਿਸਾਨਾਂ ਦੀ ਸਖਤ ਮਿਹਨਤ ਸਦਕਾ ਭਰਪੂਰ ਵਿਕਾਸ ਕੀਤਾ ਹੈ ਜਿਸ ਸਦਕਾ ਅੱਜ ਪੰਜਾਬ ਵਿੱਚ 100 ਮਣ ਝੋਨਾ ਅਤੇ 70 ਮਣ ਦੇ ਕਰੀਬ ਕਣਕ ਪ੍ਰਤੀ ਹੈਕਟੇਅਰ ਪੈਦਾ ਹੋ ਰਹੀ ਹੈ। ਸ. ਖੁੱਡੀਆਂ ਨੇ ਕਿਹਾ ਕਿ ਜ਼ਮੀਨਾਂ ਦੇ ਘਟਣ ਦਾ ਬਦਲ ਸਹਾਇਕ ਕਿੱਤਿਆਂ ਨੂੰ ਅਪਣਾਉਣਾ ਹੀ ਪਵੇਗਾ ਕਿਉਂ ਸਹਾਇਕ ਕਿੱਤਿਆਂ ਵਿੱਚ ਸਾਰੇ ਪਰਿਵਾਰ ਦੀ ਸ਼ਮੂਲੀਅਤ ਨਾ ਸਿਰਫ ਆਰਥਿਕ ਤੌਰ ’ਤੇ ਖੁਸ਼ਹਾਲੀ ਲਿਆਉਂਦੀ ਹੈ ਸਗੋਂ ਸਭ ਲਈ ਕੰਮ ਦੇ ਮੌਕੇ ਵੀ ਪ੍ਰਦਾਨ ਕਰਦੀ ਹੈ।

ਕੁਦਰਤੀ ਸੋਮਿਆਂ ਦੀ ਸੰਭਾਲ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਕਿਸਾਨ  Kisan Mela

ਉਹਨਾਂ ਕਿਹਾ ਕਿ ਕੁਦਰਤੀ ਸੋਮਿਆਂ ਦੀ ਸੰਭਾਲ ਲਈ ਝੋਨੇ ਦੀ ਸਿੱਧੀ ਬਿਜਾਈ, ਘੱਟ ਸਮਾਂ ਲੈਣ ਵਾਲੀਆਂ ਕਿਸਮਾਂ, ਬਾਸਮਤੀ ਦੀ ਕਾਸ਼ਤ ਅਤੇ ਲਾਗਤਾਂ ਵਿੱਚ ਕਮੀ ਵਰਗੀਆਂ ਤਕਨੀਕਾਂ ਅਪਨਾਉਣੀਆਂ ਲਾਜ਼ਮੀ ਹਨ। ਸ. ਖੁੱਡੀਆਂ ਨੇ ਖੇਤ ਤੋਂ ਬਾਹਰ ਪਰਾਲੀ ਦੀ ਸੰਭਾਲ ਲਈ ਬਾਇਓਗੈਸ ਅਤੇ ਹੋਰ ਤਰੀਕੇ ਅਪਨਾਉਣ ਲਈ ਕਿਸਾਨਾਂ ਨੂੰ ਯੂਨੀਵਰਸਿਟੀ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਦਾ ਸੱਦਾ ਦਿੱਤਾ।

ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਪ੍ਰਧਾਨਗੀ ਭਾਸ਼ਣ ਵਿੱਚ ਸੰਨ 1967 ਤੋਂ ਲੈ ਕੇ ਨਿਰਵਿਘਨ ਜਾਰੀ ਕਿਸਾਨ ਮੇਲਿਆਂ ਦੀ ਲੜੀ ਦਾ ਜ਼ਿਕਰ ਕੀਤਾ। ਡਾ. ਗੋਸਲ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੇ ਪਾਣੀ, ਮਿੱਟੀ ਅਤੇ ਹਵਾ ਨੂੰ ਬਚਾਉਣਾ ਪ੍ਰਮੁੱਖ ਚੁਣੌਤੀ ਹੈ ਇਸ ਲਈ ਕਿਸਾਨ ਮੇਲੇ ਦਾ ਉਦੇਸ਼ ‘ਕੁਦਰਤੀ ਸੋਮੇ ਬਚਾਓ, ਸਭ ਲਈ ਖੁਸ਼ਹਾਲੀ ਲਿਆਓ’ ਨਿਰਧਾਰਤ ਕੀਤਾ ਗਿਆ ਹੈ।

Kisan Mela
ਲੁਧਿਆਣਾ : ਮੇਲੇ ਵਿੱਚ ਆਏ ਕਿਸਾਨਾਂ ਦਾ ਇਕੱਠ। ਤਸਵੀਰਾਂ : ਸਿੰਗਲਾ ਅਤੇ ਬੂਟਾ ਸਿੰਘ

ਪੰਜਾਬ ਦੇ ਧਰਤੀ ਹੇਠਲੇ ਪਾਣੀ ਦੀ ਨਿਰੰਤਰ ਗਿਰਾਵਟ ਬਾਰੇ ਚਿੰਤਾ ਪ੍ਰਗਟ ਕੀਤੀ

ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਆਉਂਦੀ ਹਾੜ੍ਹੀ ਰੁੱਤ ਲਈ ਪੀਏਯੂ ਦੀਆਂ ਖੋਜ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ ਨਾਲ ਹੀ ਉਨ੍ਹਾਂ ਪੀਏਯੂ ਵੱਲੋਂ ਵਿਕਸਿਤ ਕੀਤੀਆਂ 900 ਤੋਂ ਵਧੇਰੇ ਕਿਸਮਾਂ ਅਤੇ ਰਾਸ਼ਟਰੀ ਪੱਧਰ ’ਤੇ ਕਾਸ਼ਤ ਲਈ ਪਛਾਣੀਆਂ 250 ਤੋਂ ਵਧੇਰੇ ਕਿਸਮਾਂ ਦਾ ਹਵਾਲਾ ਦਿੱਤਾ। ਨਿਰਦੇਸ਼ਕ ਖੇਤੀਬਾੜੀ, ਪੰਜਾਬ ਡਾ. ਜਸਵੰਤ ਸਿੰਘ ਨੇ ਆਪਣੇ ਸੰਖੇਪ ਭਾਸ਼ਣ ਵਿਚ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੀ ਨਿਰੰਤਰ ਗਿਰਾਵਟ ਬਾਰੇ ਚਿੰਤਾ ਪ੍ਰਗਟ ਕੀਤੀ। Kisan Mela

ਇਸ ਮੌਕੇ ਮੇਲੇ ’ਚ ਵਿਸ਼ੇਸ਼ ਮਹਿਮਾਨ ਵਜੋਂ ਪ੍ਰਬੰਧਕੀ ਬੋਰਡ ਦੇ ਮੈਂਬਰਾਨ ਸ. ਹਰਦਿਆਲ ਸਿੰਘ ਗਜਨੀਪੁਰ, ਡਾ. ਅਸ਼ੋਕ ਕੁਮਾਰ, ਸ. ਅਮਨਪ੍ਰੀਤ ਸਿੰਘ ਬਰਾੜ ਅਤੇ ਡਾ. ਦਵਿੰਦਰ ਸਿੰਘ ਚੀਮਾ ਸ਼ਾਮਿਲ ਸਨ ਨਾਲ ਹੀ ਪਨਸੀਡ ਦੇ ਚੇਅਰਮੈਨ ਡਾ. ਮਹਿੰਦਰ ਸਿੰਘ ਸਿੱਧੂ, ਨਿਰਦੇਸ਼ਕ ਖੇਤੀਬਾੜੀ ਵਿਭਾਗ ਡਾ. ਜਸਵੰਤ ਸਿੰਘ, ਫੂਡ ਕਮਿਸ਼ਨਰ ਪੰਜਾਬ ਡਾ. ਬਾਲ ਮੁਕੰਦ ਸ਼ਰਮਾ ਅਤੇ ਆਇਰਲੈਂਡ ਤੋਂ ਆਏ ਵਿਸ਼ੇਸ਼ ਮਹਿਮਾਨ ਸ੍ਰੀ ਡੇਵਿਡ ਮੂਰੇ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਅਗਾਂਹਵਧੂ ਕਿਸਾਨਾਂ ਨੂੰ ਕੀਤਾ ਸਨਮਾਨਿਤ | Kisan Mela

Kisan Mela
ਲੁਧਿਆਣਾ : ਮੇਲੇ ਦੌਰਨਾ ਸਨਮਾਨਿਤ ਕੀਤੇ ਕਿਸਾਨ।

ਇਸ ਮੌਕੇ ਖੇਤੀ ’ਚ ਨਵੀਆਂ ਪੈੜਾਂ ਪਾਉਣ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਿੱਚ ਸ. ਕਰਨੈਲ ਸਿੰਘ ਪੁੱਤਰ ਗੁਰਮੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਸਪੁੱਤਰ ਬਲਵਿੰਦਰ ਸਿੰਘ ਨੂੰ ਸੁਰਜੀਤ ਸਿੰਘ ਢਿੱਲੋਂ ਪੁਰਸਕਾਰ ਪ੍ਰਦਾਨ ਕੀਤਾ ਗਿਆ ਬਾਲ ਕ੍ਰਿਸ਼ਨ ਪੁੱਤਰ ਜ਼ਿਲੇ ਸਿੰਘ ਨੂੰ ਦਲੀਪ ਸਿੰਘ ਧਾਲੀਵਾਲ ਯਾਦਗਾਰੀ ਪੁਰਸਕਾਰ ਅਤੇ ਮੋਹਨਦੀਪ ਸਿੰਘ ਨੂੰ ਉਜਾਗਰ ਸਿੰਘ ਧਾਲੀਵਾਲ ਯਾਦਗਾਰੀ ਪੁਰਸਕਾਰ ਨਾਲ ਨਿਵਾਜਿਆ ਗਿਆ ਅਗਾਂਹਵਧੂ ਕਿਸਾਨ ਬੀਬੀ ਕੁਲਵਿੰਦਰ ਕੌਰ ਨੂੰ ਸਰਦਾਰਨੀ ਜਗਬੀਰ ਕੌਰ ਗਰੇਵਾਲ ਪੁਰਸਕਾਰ ਅਤੇ ਦਵਿੰਦਰ ਸਿੰਘ ਨੂੰ ਪ੍ਰਵਾਸੀ ਭਾਰਤੀ ਪੁਰਸਕਾਰ ਪ੍ਰਦਾਨ ਕੀਤੇ ਗਏ ਭਾਈ ਬਾਬੂ ਸਿੰਘ ਬਰਾੜ ਸਰਵੋਤਮ ਛੱਪੜ ਪੁਰਸਕਾਰ ਧੰਨ ਧੰਨ ਬਾਬਾ ਸੰਤ ਖਾਲਸਾ ਸੇਵਾ ਸੁਸਾਇਟੀ ਨੂੰ ਦਿੱਤਾ ਗਿਆ।

LEAVE A REPLY

Please enter your comment!
Please enter your name here