ਪੰਜਾਬ ਇੱਕ ਖੇਤੀ ਪ੍ਰਧਾਨ ਰਾਜ ਹੈ ਜਿੱਥੇ ਵੱਡੀ ਅਬਾਦੀ ਖੇਤੀਬਾੜੀ ’ਤੇ ਨਿਰਭਰ ਹੈ। ਇੱਥੋਂ ਦੇ ਕਿਸਾਨ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿੱਚ ਉਲਝੇ ਹੋਏ ਹਨ। ਉਕਤ ਫ਼ਸਲਾਂ ਖਾਸ ਕਰਕੇ ਝੋਨੇ ਦੀ ਪਰਾਲੀ ਦਾ ਯੋਗ ਨਿਪਟਾਰਾ ਹਰ ਸੀਜਨ ਵਿੱਚ ਸਮੱਸਿਆ ਹੋ ਨਿੱਬੜਦਾ ਹੈ ਤੇ ਕਿਸਾਨ ਇਸ ਨੂੰ ਅੱਗ ਲਗਾ ਕੇ ਆਪਣਾ ਕੰਮ ਮੁਕਾਉਣ ਦੀ ਕੋਸ਼ਿਸ਼ ਕਰਦੇ ਹਨ। ਝੋਨੇ ਦੀ ਪਰਾਲੀ ’ਚ ਸਿਲੀਕਾ ਕਾਫ਼ੀ ਮਾਤਰਾ ਵਿੱਚ ਹੁੰਦੀ ਹੈ ਜਿਸ ਕਰਕੇ ਇਹ ਪਸ਼ੂਆਂ ਦੇ ਚਾਰੇ ’ਚ ਜ਼ਿਆਦਾ ਉਪਯੋਗੀ ਨਹੀਂ ਮੰਨੀ ਜਾਂਦੀ ਪਰ ਕਣਕ ਦੇ ਨਾੜ ਤੋਂ ਤਾਂ ਤੂੜੀ ਬਣਦੀ ਹੈ ਜੋ ਪਸ਼ੂਆਂ ਲਈ ਉਪਯੋਗੀ ਚਾਰਾ ਹੈ। ਹੁਣ ਕਿਸਾਨ ਕਣਕ ਦੇ ਨਾੜ ਨੂੰ ਵੀ ਸਾੜਨ ਲੱਗੇ ਹਨ ਜੋ ਮੰਦਭਾਗਾ ਰੁਝਾਨ ਹੈ। (Wheat-paddy Straw)
ਇਹ ਵੀ ਪੜ੍ਹੋ : ਪੁਲਾੜ ’ਚ ਫਿਰ ਤੋਂ ਇਤਿਹਾਸ ਰਚੇਗਾ ਭਾਰਤ, ISRO ਵੱਲੋਂ ਵੱਡੀ ਖੁਸ਼ਖਬਰੀ
ਪਿਛਲੇ ਲੰਮੇ ਸਮੇ ਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਕਿਸਾਨਾਂ ਨੂੰ ਪਰਾਲੀ ਤੇ ਹੋਰ ਖੇਤੀ ਰਹਿੰਦ ਖੂੰਹਦ ਨਾਂ ਸਾੜਨ ਦੀ ਬੇਨਤੀ ਨਸੀਹਤ ਦੇ ਰੂਪ ਵਿੱਚ ਕਰਦੀ ਆ ਰਹੀ ਹੈ ਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਤੱਤਪਰ ਹੈ। ਪਰਾਲੀ ਦੀ ਸੁਚੱਜੀ ਵਰਤੋਂ ਲਈ ਸਮਂੇ-ਸਮਂੇ ’ਤੇ ਕਿਸਾਨਾਂ ਨੂੰ ਮਾਹਿਰ ਆਪਣੀ ਖੋਜਾਂ ਬਾਰੇ ਦੱਸਦੇ ਹਨ ਤੇ ਆਧੁਨਿਕ ਵਿਧੀਆਂ ਨਾਲ ਪਰਾਲੀ ਨੂੰ ਵਰਤੋਂ ’ਚ ਲਿਆ ਕੇ ਇਸ ਤੋਂ ਮੁਨਾਫ਼ਾ ਕਮਾਉਣ ਦੇ ਤਰੀਕਿਆਂ ਬਾਰੇ ਚਰਚਾ ਕਰਦੇ ਹਨ। ਆਧੁਨਿਕ ਯੰਤਰਾਂ ਦੀ ਮੱਦਦ ਨਾਲ ਪਰਾਲੀ ਦੀ ਗੰਢਾਂ ਬਣਾ ਕੇ ਕਾਗਜ਼, ਗੱਤਾ ਫੈਕਟਰੀਆਂ ਨੂੰ ਸਪਲਾਈ ਕਰਕੇ ਪੈਸਾ ਕਮਾਉਣ ਦੇ ਨਾਲ ਕਣਕ-ਝੋਨੇ ਦੀ ਸਿੱਧੀ ਬਿਜਾਈ ਬਾਰੇ ਕਿਸਾਨਾਂ ਨੂੰ ਦੱਸਿਆ ਜਾਂਦਾ ਹੈ। ਸਾਲ 2022 ਵਿੱਚ ਸੂਬੇ ਦੀ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਮੱਦਦ ਦਾ ਭਰੋਸਾ ਦਿੱਤਾ ਸੀ, ਇਸ ਤਰ੍ਹਾਂ ਕਰਨ ਨਾਲ ਧਰਤੀ ਹੇਠਲੇ ਪਾਣੀ ਦੀ ਬੇਤਹਾਸ਼ਾ ਵਰਤੋਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ। (Wheat-paddy Straw)
ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਹਰਿਆਣਾ, ਪੰਜਾਬ, ਦਿੱਲੀ ’ਚ ਠੰਢ ਦੀ ਦਸਤਕ, ਇਨ੍ਹਾਂ ਸੂਬਿਆਂ ’ਚ ਪਵੇਗਾ ਮੀਂਹ, ਮੌਸਮ ਵਿਭਾਗ ਦਾ ਅਲ…
ਪ੍ਰਸ਼ਾਸ਼ਨ ਆਪਣੇ ਪੱਧਰ ’ਤੇ ਉਪਰਾਲੇ ਕਰਦਾ ਹੈ ਤੇ ਕਿਸਾਨ ਕਣਕ-ਝੋਨੇ ਦੀ ਨਾੜ ਤੇ ਹੋਰ ਖੇਤੀ ਰਹਿੰਦ-ਖੂੰਹਦ ਨੂੰ ਅੱਗ ਲਾਉਂਦੇ ਹਨ ਜਿਸ ਕਾਰਨ ਖੇਤਾਂ ਤੇ ਸੜਕਾਂ ਕੰਢੇ ਦਰੱਖ਼ਤ ਬੁਰੀ ਤਰਾਂ ਝੁਲਸ ਜਾਦੇ ਹਨ। ਵਾਤਾਵਰਨ ਵਿੱਚ ਧੁੰਦਨੁਮਾ ਧੂੰਏਂ ਦੀ ਚਾਦਰ ਪਸਰ ਜਾਂਦੀ ਹੈ ਜਿਸ ਕਰਕੇ ਮਨੁੱਖਾਂ ਤੇ ਪਸ਼ੂਆਂ ਨੂੰ ਸਾਹ ਲੈਣਾ ਔਖਾ ਹੋ ਜਾਂਦਾ ਹੈ। ਪਰਾਲੀ ਤੇ ਹੋਰ ਖੇਤੀ ਰਹਿੰਦਾਂ-ਖੂੰਹਾਂਦ ਨੂੰ ਅੱਗ ਲਾਉਣ ਨਾਲ ਵਾਤਾਵਰਨ ’ਚ ਧੂੰਏਂ ਦਾ ਪ੍ਰਸਾਰ ਹੋ ਜਾਂਦਾ ਹੈ। ਖੇਤਾਂ ਦਾ ਧੂੰਆਂ ਸੜਕੀ ਆਵਾਜਾਈ ਨੂੰ ਬਹੁਤ ਪ੍ਰਭਾਵਿਤ ਕਰਦਾ ਹੈ। ਜਿਸ ਕਾਰਨ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਤੇ ਖ਼ਤਰਨਾਕ ਹਾਦਸੇ ਵਾਪਰਦੇ ਹਨ। 10 ਮਈ 2023 ਨੂੰ ਮੁਕਤਸਰ ਜ਼ਿਲ੍ਹੇ ਦੇ ਪਿੰਡ ਬਾਜਾ ਮਰਾੜ ਵਿੱਚ ਪਰਵਾਸੀ ਮਜ਼ਦੂਰ ਦੀ ਝੌਂਪੜੀ ਕਣਕ ਦੇ ਨਾੜ ਨੂੰ ਲਾਈ ਅੱਗ ਕਾਰਨ ਉਸ ਅੰਦਰ ਮੌਜੂਦ ਇੱਕ ਸਾਲ ਦਾ ਬੱਚਾ ਤੇ ਦੁਧਾਰੂ ਮੱਝ ਸੜ ਗਏ ਸਨ।
11 ਮਈ 2023 ਅੰਮ੍ਰਿਤਸਰ ਦੇ ਲੋਪੋਕੇ ਵਿੱਚ ਨਾੜ ਨੂੰ ਅੱਗ ਲਾਈ ਹੋਣ ਕਾਰਨ ਇੱਕ ਬਜ਼ੁਰਗ ਆਪਣੇ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਵਾਹਨ ਸਮੇਤ ਅੱਗ ’ਚ ਜਾ ਡਿੱਗਾ ਤੇ ਉਸ ਵਿੱਚ ਸੜ ਕੇ ਉਸ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ। ਪਿਛਲੇ ਸਾਲ 14 ਮਈ 2022 ਨੂੰ ਡੇਰਾਬੱਸੀ ਦੇ ਨਜਦੀਕ ਪੈਂਦੇ ਪਿੰਡ ਸੁੰਡਰਾ ਵਿੱਚ ਇੱਕ ਕਿਸਾਨ ਦੁਆਰਾ ਕਣਕ ਦੇ ਨਾੜ ਨੂੰ ਲਾਈ ਅੱਗ ਕਾਰਨ ਖੇਤ ਲਾਗੇ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਵੀ ਅੱਗ ਲੱਗ ਗਈ ਸੀ ਜਿਸ ਕਾਰਨ ਪੰਜ ਸਾਲ ਦੀ ਮਾਸੂਮ ਬੱਚੀ ਅੰਦਰ ਹੀ ਸੜ ਗਈ ਸੀ। ਇੱਕ ਸ਼ਿਕਾਇਤਕਰਤਾ ਨੇ ਕੌਮੀ ਗ੍ਰੀਨ ਟਿ੍ਰਬਿਊਨਲ ਕੋਲ ਦਿੱਲੀ ਵਿੱਚ ਝੋਨੇ ਦੀ ਕਟਾਈ ਸਮੇਂ ਧੂੰਆਂ ਰੂਪੀ ਧੁੰਦ ਦਾ ਜ਼ਿੰਮੇਵਾਰ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦੁਆਰਾ ਸਾੜੀ ਜਾਂਦੀ ਪਰਾਲ਼ੀ ਨੂੰ ਦਰਸਾਇਆ ਸੀ। (Wheat-paddy Straw)
ਕੌਮੀ ਗ੍ਰੀਨ ਟਿ੍ਰਬਿਊਨਲ (ਐੱਨਜੀਟੀ) ਨੇ ਇਸ ਵਧਦੀ ਸਮੱਸਿਆ ਦਾ ਨੋਟਿਸ ਲੈਂਦਿਆਂ ਇਨ੍ਹਾਂ ਸੂਬਾ ਸਰਕਾਰਾਂ ਨੂੰ ਇਸ ਮੁਸ਼ਕਿਲ ਦੇ ਹੱਲ ਲਈ ਕਿਸਾਨਾਂ ਨਾਲ ਮਿਲ ਕੇ ਕੰਮ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ। ਪਰਾਲੀ ਸਾੜਨ ਵਾਲੇ ਲੋਕਾਂ ਖਿਲਾਫ਼ ਸਖ਼ਤੀ ਕਰਨ ਦੇ ਹੁਕਮ ਦਿੱਤੇ ਸਨ ਤੇ 2500 ਰੁਪਏ ਤੋਂ ਲੈ ਕੇ 15000 ਰੁਪਏ ਤੱਕ ਜ਼ੁਰਮਾਨੇ ਦੀ ਗੱਲ ਕਹੀ ਸੀ ਤਾਂ ਜੋ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਚੌਗਿਰਦੇ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਜੋ ਕਿਸਾਨ ਖੇਤੀ ਰਹਿੰਦ-ਖੂੰਹਦ ਨੂੰ ਨਹੀਂ ਬਾਲ਼ਦੇ ਉਨ੍ਹਾਂ ਨੂੰ ਮਾਲ਼ੀ ਸਹਾਇਤਾ ਦਿੱਤੀ ਜਾਵੇ ਅਤੇ ਜੋ ਨਾੜ ਸਾੜਦੇ ਹਨ ਉਨ੍ਹਾਂ ਕਿਸਾਨਾਂ ਨੂੰ ਸਰਕਾਰ ਵੱਲੋਂ ਮਿਲੀ ਮੱਦਦ ਵਾਪਸ ਲਈ ਜਾਵੇ। ਇਹ ਦਰੁਸਤ ਫ਼ੈਸਲਾ ਚਾਹੇ ਦੇਰ ਨਾਲ ਹੀ ਲਿਆ ਗਿਆ ਸੀ ਪਰ ਇਸ ਦੀ ਸਾਰਥਿਕਤਾ ਸਵਾਲਾਂ ਦੇ ਘੇਰੇ ਵਿੱਚ ਹੈ। ਇੱਥੇ ਇਹ ਗੱਲ ਵਰਨਣਯੋਗ ਹੈ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਸਿਰਫ਼ ਕਿਸਾਨਾਂ ਦੁਆਰਾ ਸਾੜੀ ਜਾ ਰਹੀ ਪਰਾਲੀ ਹੀ ਨਹੀਂ ਕਰ ਰਹੀ।
ਇਹ ਵੀ ਪੜ੍ਹੋ : World Cup 2023 : ਅਖੀਰ ਅਸਟਰੇਲੀਆ ਦੀ ਜਿੱਤ ਦਾ ਵੀ ਖੁੱਲ੍ਹਿਆ ਖਾਤਾ, ਪੁਆਇੰਟ ਟੇਬਲ ’ਚ ਵੱਡਾ ਉਲਟਫੇਰ
ਸਗੋਂ ਫੈਕਟਰੀਆਂ ਤੇ ਰਸਾਇਣਕ ਉਦਯੋਗਾਂ ਨੇ ਵੀ ਹਵਾ ਪਾਣੀ ਨੂੰ ਪ੍ਰਦੂਸ਼ਿਤ ਕੀਤਾ ਹੈ ਅਤੇ ਲਗਾਤਾਰ ਹਵਾ ਪਾਣੀ ਵਿੱਚ ਜ਼ਹਿਰਾਂ ਘੋਲ ਰਹੇ ਹਨ। ਪ੍ਰਦੂਸ਼ਿਤ ਹੋ ਰਹੀ ਹਵਾ, ਪਾਣੀ ਨੇ ਲੋਕਾਂ ਨੂੰ ਤੰਦਰੁਸਤ ਰਹਿਣ ਦੀ ਚੁਣੌਤੀ ਦਿੱਤੀ ਹੈ। ਪਰਾਲ਼ੀ ਦੇ ਧੂੰਏਂ ਤੋਂ ਨਿੱਕਲਣ ਵਾਲੀਆਂ ਜ਼ਹਿਰੀਲੀਆਂ ਗੈਸਾਂ ਕਾਰਬਨ ਮੋਨੋਆਕਸਾਈਡ, ਕਾਰਬਨ ਡਾਈਆਕਸਾਈਡ ਆਦਿ ਵਾਤਾਵਰਨ ਨੂੰ ਦੂਸ਼ਿਤ ਕਰ ਰਹੀਆਂ ਹਨ।ਬੱਚੇ ਬਜ਼ੁਰਗ ਤੇ ਸਾਹ ਦਮੇ ਦੇ ਮਰੀਜ਼ਾਂ ਦੀ ਹਾਲਤ ਬਹੁਤ ਮਾੜੀ ਹੋ ਜਾਂਦੀ ਹੈ ਉਨ੍ਹਾਂ ਨੂੰ ਸਾਹ ਲੈਣ ਵਿੱਚ ਬੜੀ ਦਿੱਕਤ ਆਉਂਦੀ ਹੈ। ਅੱਖਾਂ ਤੇ ਗਲ਼ੇ ਵਿੱਚ ਜਲਣ ਦੀ ਸਮੱਸਿਆ ਬਹੁਤ ਵਧ ਜਾਂਦੀ ਹੈ। ਹਵਾ ਵਿੱਚ ਬੇਲੋੜੇ ਧੂੜ ਕਣਾਂ ਤੇ ਗੈਸਾਂ ਦੀ ਮਾਤਰਾ ਵਧਣ ਨਾਲ ਧਰਤੀ ਨੂੰ ਵਧੇਰੇ ਗਰਮ ਹੋਣ ਲਈ ਮਜ਼ਬੂਰ ਕੀਤਾ ਹੈ ਜਿਸ ਨੇ ਆਲ਼ਮੀ ਤਪਸ਼ ਦਾ ਖ਼ਤਰਾ ਵਧਾ ਦਿੱਤਾ ਹੈ। ਸਭ ਤੋਂ ਵੱਧ ਹਵਾ ਕਾਰਬਨ ਮੋਨੋਆਕਸਾਈਡ ਗੈਸ ਨਾਲ ਪ੍ਰਦੂਸ਼ਿਤ ਹੋ ਰਹੀ ਹੈ ਇਸ ਦਾ ਹਵਾ ਪ੍ਰਦੂਸ਼ਣ ਵਿੱਚ 50 ਫ਼ੀਸਦੀ ਯੋਗਦਾਨ ਹੈ। (Wheat-paddy Straw)
ਇਹ ਵੀ ਪੜ੍ਹੋ : ਕੁਲਬੀਰ ਸਿੰਘ ਜ਼ੀਰਾ ਨੂੰ ਜ਼ੀਰਾ ਪੁਲੀਸ ਨੇ ਕੀਤਾ ਗ੍ਰਿਫ਼ਤਾਰ
ਵਧਦੇ ਪ੍ਰਦੂਸਣ ਦੇ ਮਾੜੇ ਪ੍ਰਭਾਵ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਹਵਾ ਪਾਣੀ ਵਿਚ ਵਧਦੀ ਸਲਫ਼ਰ ਡਾਈਆਕਸਾਈਡ, ਨਾਈਟਰੋਜਨ ਅਕਸਾਈਡ, ਹਾਈਕਲੋਰਿਕ ਐਸਿਡ ਦੇ ਜ਼ਹਿਰੀਲੇ ਤੱਤਾਂ ਨੇ ਤੇਜ਼ਾਬੀ ਵਰਖਾ ਨੂੰ ਸੱਦਾ ਦਿੱਤਾ ਹੈ। ਹੁਣ ਤਕ ਸਭ ਤੋਂ ਤੇਜ਼ਾਬੀ ਵਰਖਾ ਵੈਸਟ ਵਰਜੀਨੀਆ ਵਿਚ ਹੋਈ ਜਿਸ ਦਾ ਪੀਐਚ ਮੁੱਲ 1.5 ਸੀ। ਜਰਮਨੀ, ਸਵੀਡਨ, ਰੋਮਾਨੀਆ ਤੇ ਪੋਲੈਂਡ ਜਿਹੇ ਦੇਸ਼ਾਂ ਵਿਚ ਪੰਜ਼ਾਹ ਫ਼ੀਸਦੀ ਕੁਦਰਤੀ ਜੰਗਲ ਤੇਜ਼ਾਬੀ ਵਰਖਾ ਨੇ ਨਸ਼ਟ ਕਰ ਦਿੱਤੇ ਹਨ। ਇਸ ਨੇ ਤਾਂ ਤਾਜ ਮਹਿਲ਼ ਨੂੰ ਵੀ ਨਹੀਂ ਬਖਸ਼ਿਆ ਉਸ ਦੀ ਸੁੰਦਰਤਾ ਨੂੰ ਦਾਗ ਲੱਗਣੇ ਸ਼ੁਰੂ ਹੋ ਗਏ ਹਨ। ਵਧਦੀਆਂ ਗੈਸਾਂ ਅਤੇ ਧੂੜ ਨੇ ਧਰਤੀ ਨੂੰ ਵਧੇਰੇ ਗਰਮ ਹੋਣ ਲਈ ਮਜ਼ਬੂਰ ਕੀਤਾ ਹੈ, ਹਰ ਸਾਲ ਤਾਪਮਾਨ ਲੱਗਭੱਗ 0.6 ਸੈਲੀਅਸ ਦੀ ਦਰ ਨਾਲ ਵਧ ਰਿਹਾ ਹੈ, ਜਿਸ ਨੇ ਹਰਾ ਗ੍ਰਹਿ ਪ੍ਰਭਾਵ ਨੂੰ ਜਨਮ ਦਿੱਤਾ ਹੈ ਅਤੇ ਆਲ਼ਮੀ ਤਪਸ਼ ਦਾ ਖਤਰਾ ਵਧਾ ਦਿਤੱਾ ਹੈ। (Wheat-paddy Straw)
ਕਿਸਾਨਾਂ ਨੂੰ ਖੇਤੀ ਰਹਿੰਦ-ਖੂੰਹਦ (ਪਰਾਲੀ) ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਿਆਦਾ ਦੱਸਣ ਦੀ ਤਾਂ ਖੈਰ ਜ਼ਰੂਰਤ ਨਹੀਂ ਹੈ ਉਹ ਵੀ ਇਸ ਮੁਸ਼ਕਿਲ ਬਾਰੇ ਗੰਭੀਰਤਾ ਨਾਲ ਜਾਣਦੇ ਹੀ ਹਨ ਕਿਉਂਕਿ ਉਹ ਵੀ ਇਸੇ ਗ੍ਰਹਿ ਦੇ ਵਾਸੀ ਹਨ। ਇਹ ਸੱਚ ਹੈ ਕਿ ਪਰਾਲ਼ੀ ਨੂੰ ਜ਼ਮੀਨ ’ਚ ਮਿਲਾਉਣ ਲਈ ਖੇਤ ਨੂੰ ਕਈ ਵਾਰ ਵਾਹੁਣਾ ਪੈਦਾ ਹੈ ਜਿਸ ਕਾਰਨ ਡੀਜ਼ਲ ਦੀ ਖਪਤ ਬਹੁਤ ਵਧ ਜਾਂਦੀ ਹੈ। ਕਿਸਾਨ ਜੋ ਪਹਿਲਾਂ ਹੀ ਕਰਜ਼ਾਈ ਹੈ ਉਸ ਲਈ ਇਹ ਖ਼ਰਚੇ ਮਹਿੰਗੇ ਸਾਬਿਤ ਹੁੰਦੇ ਹਨ। 90 ਫ਼ੀਸਦੀ ਕਿਸਾਨਾਂ ਕੋਲ ਮਾਤਰ ਦੋ ਏਕੜ ਜ਼ਮੀਨ ਹੈ ਤੇ ਔਸਤਨ 119500 ਰੁਪਏ ਹਰ ਕਿਸਾਨ ਪਰਿਵਾਰ ਸਿਰ ਕਰਜ਼ਾ ਹੈ। ਫ਼ਸਲੀ ਚੱਕਰ ਦਾ ਫ਼ੌਰੀ ਬਦਲ ਲੱਭਣ ਨੂੰ ਤਰਜ਼ੀਹ ਦੇਣ ਦੀ ਲੋੜ ਹੈ। ਇਸ ਤੋਂ ਪਹਿਲਾਂ ਫ਼ਸਲਾਂ ਦੇ ਸਹੀ ਢੰਗ ਨਾਲ ਮੰਡੀਕਰਨ ਦਾ ਪ੍ਰਬੰਧ ਲਾਜ਼ਮੀ ਹੈ। ਕੁਦਰਤੀ ਕਰੋਪੀਆਂ ਤੇ ਸਰਕਾਰਾਂ ਦੀ ਨਲਾਇਕੀ ਕਾਰਨ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਹਾਲਤ ਦਿਨੋ-ਦਿਨ ਪਤਲੀ ਹੁੰਦੀ ਜਾ ਰਹੀ ਹੈ। (Wheat-paddy Straw)
ਇਹ ਵੀ ਪੜ੍ਹੋ : ਹੁਣੇ-ਹੁਣੇ ਮੌਸਮ ਵਿਭਾਗ ਤੋਂ ਆਈ ਤਾਜ਼ਾ ਅਪਡੇਟ, ਜਾਣੋ ਇਨ੍ਹਾਂ ਸੂਬਿਆਂ ਦਾ ਹਾਲ
ਪਿਛਲੇ ਸਾਲ ਨਰਮੇ ਨੂੰ ਚਿੱਟਾ ਮੱਛਰ ਚੱਟ ਕਰ ਗਿਆ ਸੀ। ਅਜਿਹੇ ਹਾਲਾਤਾਂ ਵਿੱਚ ਕਿਸਾਨਾਂ ’ਤੇ ਸਿਰਫ ਸਖ਼ਤੀ ਕਰਨ ਨਾਲ ਕੰਮ ਨਹੀਂ ਬਣਨਾ ਸਗੋਂ ਸਰਕਾਰ ਕੋਈ ਠੋਸ ਤੇ ਪ੍ਰਭਾਵਸ਼ਾਲੀ ਨੀਤੀ ਉਲੀਕ ਕੇ ਲਾਗੂ ਕਰੇ। ਪਰਾਲੀ ਜ਼ਮੀਨ ’ਚ ਵਾਹੁਣ ਲਈ ਕਿਸਾਨਾਂ ਨੂੰ ਡੀਜਲ ਆਦਿ ਦਾ ਖਰਚ ਦਿੱਤਾ ਜਾਣਾ ਚਾਹੀਦਾ ਹੈ। ਸਿਰਫ ਨਸੀਹਤਾਂ ਦੇਣ ਦੀ ਥਾਂ ਕਿਸਾਨਾਂ ਦੀ ਯੋਗ ਮੱਦਦ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ। ਅਗਰ ਸਰਕਾਰਾਂ ਖੇਤੀ ਰਹਿੰਦ-ਖੂੰਹਦ ਸਾੜਨ ਵਾਲਿਆਂ ਖਿਲਾਫ਼ ਸਖ਼ਤੀ ਕਰਦੀਆਂ ਹਨ ਤਾਂ ਇਸ ਦੇ ਢੁੱਕਵੇਂ ਹੱਲ ਲਈ ਮੱਦਦ ਵਾਲਾ ਹੱਥ ਅਮਲੀ ਤੌਰ ’ਤੇ ਵਧਾਇਆ ਜਾਣਾ ਚਾਹੀਦਾ ਹੈ। ਸਿਰਫ ਗੱਲਾਂ ਦਾ ਕੜਾਹ ਬਣਾਉਣ ਨਾਲ ਇਹ ਸਮੱਸਿਆ ਹੱਲ ਨਹੀਂ ਹੋ ਸਕਦੀ। ਉੱਥੇ ਹਰ ਸੰਭਵ ਸੁਹਿਰਦ ਯਤਨਾਂ ਦੀ ਲੋੜ ਹੈ ਤਾਂ ਜੋ ਕਿਸਾਨ ਖੇਤੀ ਰਹਿੰਦ-ਖੂੰਹਦ ਨਾ ਸਾੜਨ ਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।