ਸਰਕਾਰ ਨੇ ਬਜਟ ਲੋਕ ਹਿੱਤਾਂ ਨੂੰ ਵੇਖ ਕੇ ਹੀ ਬਣਾਇਆ ਹੈ : ਬਾਜਵਾ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਜਪਾ ਦੇ ਉੱਪ ਪ੍ਰਧਾਨ ਅਰਵਿੰਦ ਖੰਨਾ ਪੰਜਾਬ ਭਾਜਪਾ ਦੇ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਦੇ ਘਰ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰਵਿੰਦ ਖੰਨਾ ਨੇ ਕਿਹਾ ਕਿ ਕੇਂਦਰ ਵੱਲੋਂ ਪੇਸ਼ ਕੀਤਾ ਗਿਆ ਬੱਜਟ ਆਮ (Union Budget) ਲੋਕਾਂ ਦਾ ਬਜਟ ਹੈ, ਇਸ ਵਿੱਚ ਆਮ ਲੋਕਾਂ ਦੇ ਹਿੱਤਾਂ ਨੂੰ ਮੁੱਖ ਰੱਖਿਆ ਗਿਆ ਹੈ। ਖੰਨਾ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਪਿਛਲੇ ਦਿਨੀਂ ਪੇਸ਼ ਕੀਤਾ ਗਿਆ ਬਜਟ, ਹੁਣ ਤੱਕ ਸਭ ਤੋਂ ਵਧੀਆ ’ਤੇ ਲੋਕ ਹਿਤੈਸ਼ੀ ਬਜਟ ਹੈ । ਇਸ ਬਜਟ ਵਿੱਚ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਹੀ ਮੁੱਖ ਰੱਖਿਆ ਗਿਆ ਹੈ।
ਅਰਵਿੰਦ ਖੰਨਾ ਨੇ ਕਿਹਾ ਕਿ ਬਜਟ ਦੀ ਸਭ ਤੋਂ ਅਹਿਮ ਗੱਲ ਹੈ ਕਿ ਪਰ ਕੈਪੀਟਾ (ਪ੍ਰਤੀ ਵਿਅਕਤੀ) ਆਮਦਨ 1.97 ਲੱਖ ਹੈ ਜਿਹੜੀ ਪਿਛਲੇ ਪੰਜ ਸਾਲਾਂ ਦੇ ਮੁਕਾਬਲੇ ਲਗਭਗ ਦੁੱਗਣੀ ਹੈ। ਇਸ ਬਜਟ ਤੋਂ ਸਿੱਧ ਹੋਇਆ ਹੈ ਕਿ ਹੁਣ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਆਰਥਿਕਤਾ ਵਿੱਚ ਪੰਜਵੇਂ ਸਥਾਨ ਤੇ ਪੁੱਜ ਗਿਆ ਹੈ ਖੰਨਾ ਨੇ ਕਿਹਾ ਕਿ ਡਿਜ਼ੀਟਲ ਤੌਰ ’ਤੇ ਭਾਰਤ ਨੇ ਬਹੁਤ ਜ਼ਿਆਦਾ ਤਰੱਕੀ ਕੀਤੀ ਹੈ ਡਿਜ਼ੀਟਲ ਪੇਮੈਂਟਸ 126 ਲੱਖ ਕਰੋੜ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਨਵੇਂ ਬਜਟ ਅਨੁਸਾਰ ਦੇਸ਼ ਵਿੱਚ 11.7 ਕਰੋੜ ਪਖ਼ਾਨੇ ਬਣਨਗੇ ਇਸ ਤੋਂ ਇਲਾਵਾ 9.64 ਕਰੋੜ ਲੋਕਾਂ ਨੂੰ ਰਸੋਈ ਗੈਸ ਸਿਲੰਡਰ ਮੁਹੱਈਆ ਕਰਵਾਏ ਜਾਣਗੇ ਭਾਰਤ ਨੇ ਕੋਵਿਡ ਵੈਕਸੀਨੇਸ਼ਨ ਵਿੱਚ ਵਿੱਚ ਸਾਰੇ ਦੇਸ਼ਾਂ ਨੂੰ ਪਛਾੜਦਿਆਂ ਦੇਸ਼ ਦੇ 220 ਕਰੋੜ ਲੋਕਾਂ ਦੇ ਕੋਵਿਡ ਵੈਕਸੀਨੇਸ਼ਨ ਕਰਵਾਈ ਹੈ ਅਤੇ ਬਜਟ ਵਿੱਚ ਦੇਸ਼ ਦੇ ਕਿਸਾਨਾਂ ਲਈ ਵੱਡੀਆਂ ਸਕੀਮਾਂ ਲਿਆਂਦੀਆਂ ਗਈਆਂ ਹਨ। (Union Budget)
ਡਿਜ਼ੀਟਲ ਤੌਰ ’ਤੇ ਭਾਰਤ ਨੇ ਬਹੁਤ ਜ਼ਿਆਦਾ ਤਰੱਕੀ ਕੀਤੀ ਹੈ
ਇਸ ਮੌਕੇ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬੱਜਟ ਵਿੱਚ ਲੋਕ ਹਿੱਤਾਂ ਨੂੰ ਹੀ ਮੁੱਖ ਰੱਖਿਆ ਗਿਆ ਹੈ ਜਿਸ ਕਾਰਨ ਇਹ ਆਮ ਲੋਕਾਂ ਦਾ ਬਜਟ ਹੈ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਇਸ ਬਜਟ ਵਿੱਚ ਰੱਤੀ ਭਰ ਵੀ ਵਿਰੋਧ ਕਰਨ ਲਈ ਕੋਈ ਗੱਲ ਨਹੀਂ ਮਿਲੀ। ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਸਾਰੀ ਟੀਮ ਦਾ ਮੁੱਖ ਮਨੋਰਥ ਭਾਰਤ ਨੂੰ ਦੁਨੀਆ ਦੇ ਨਕਸ਼ੇ ’ਤੇ ਲਿਆਉਣਾ ਹੈ ਇਸ ਲਈ ਭਾਜਪਾ ਸਰਕਾਰ ਸਮੁੱਚੇ ਭਾਰਤੀ ਵਾਸੀਆਂ ਲਈ ਹਮੇਸ਼ਾ ਮੋਢੇ ਨਾਲ ਮੋਢਾ ਲਾ ਕੇ ਨਾਲ ਖੜੀ ਹੈ।
ਇਸ ਮੌਕੇ ਭਾਜਪਾ ਦੇ ਉੱਪ ਪ੍ਰਧਾਨ ਅਰਵਿੰਦ ਖੰਨਾ, ਭਾਜਪਾ ਪੰਜਾਬ ਦੇ ਸਕੱਤਰ ਦਾਮਨ ਥਿੰਦ ਬਾਜਵਾ, ਭਾਜਪਾ ਆਗੂ ਹਰਮਨਦੇਵ ਬਾਜਵਾ, ਜ਼ਿਲ੍ਹਾ ਸੰਗਰੂਰ-1 ਦੇ ਜਨਰਲ ਸਕੱਤਰ ਧਰਮਿੰਦਰ ਸਿੰਘ ਦੁੱਲਟ, ਯੁਵਾ ਮੋਰਚਾ ਜ਼ਿਲ੍ਹਾ ਸੰਗਰੂਰ-2 ਦੇ ਪ੍ਰਧਾਨ ਸ਼ੇਰਵਿੰਦਰ ਸਿੰਘ, ਗੋਬਿੰਦਰ ਸਿੰਘ ਪ੍ਰਧਾਨ ਯੁਵਾ ਮੋਰਚਾ ਜ਼ਿਲ੍ਹਾ ਸੰਗਰੂਰ-1, ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਗੋਲਡੀ ਮਲਵਿੰਦਰ ਸਿੰਘ, ਮੁਨੀਸ ਸੋਨੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਅਤੇ ਐਸ ਸੀ ਮੋਰਚਾ ਪੰਜਾਬ ਦੇ ਸਪੋਕਮੈਨ ਪੁਸ਼ਪਿੰਦਰ ਗੁਰੂ ਆਦਿ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ