Joshimath ਦੇ ਹਾਲਤਾਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਨੇ ਕੀਤੀ ਉੱਚ ਪੱਧਰੀ ਮੀਟਿੰਗ

Har Ghar Tiranga

ਜੋਸ਼ੀਮਠ ਦੇ ਹਾਲਤਾਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਨੇ ਕੀਤੀ ਉੱਚ ਪੱਧਰੀ ਮੀਟਿੰਗ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਉੱਤਰਾਖੰਡ ਦੇ ਜੋਸ਼ੀਮਠ ‘ਚ ਜ਼ਮੀਨ ਖਿਸਕਣ ਕਾਰਨ ਲੋਕਾਂ ਦੀ ਜਾਨ ਖਤਰੇ ’ਚ ਹੈ। ਲਗਾਤਾਰ ਉੱਥੇ ਹਾਲਾਤ ਭਿਆਨਕ ਹੋ ਰਹੇ ਹਨ। ਦਰਮਿਆਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 4 ਕੇਂਦਰੀ ਮੰਤਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜੋਸ਼ੀਮਠ ’ਚ ਲਗਾਤਾਰ ਵਿਗੜਦੇ ਹਾਲਾਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਜ਼ਰੂਰੀ ਕਦਮ ਚੁੱਕਣ ਲਈ ਕਿਹਾ ਹੈ। ਮੀਟਿੰਗ ਵਿੱਚ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ, ਊਰਜਾ ਮੰਤਰੀ ਆਰ.ਕੇ.ਸਿੰਘ, ਵਾਤਾਵਰਣ ਮੰਤਰੀ ਭੂਪੇਂਦਰ ਯਾਦਵ ਅਤੇ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਹਾਜ਼ਰ ਸਨ।

ਫੌਜਾਂ ਨੂੰ ਅਸਥਾਈ ਤੌਰ ’ਤੇ ਕੀਤਾ ਔਲੀ ਵਿਖੇ ਕੀਤਾ ਹੈ ਸਿਫਟ

ਜੋਸ਼ੀਮਠ ‘ਚ ਜ਼ਮੀਨ ਖਿਸਕਣ ਦਾ ਅਸਰ ਆਮ ਲੋਕਾਂ ਦੇ ਨਾਲ-ਨਾਲ ਫੌਜ ‘ਤੇ ਵੀ ਪਿਆ ਹੈ। ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਨੇ ਵੀਰਵਾਰ ਨੂੰ ਦੱਸਿਆ ਕਿ ਆਰਮੀ ਬੇਸ ਦੀਆਂ 25-28 ਇਮਾਰਤਾਂ ਵਿੱਚ ਮਾਮੂਲੀ ਤਰੇੜਾਂ ਆ ਗਈਆਂ ਹਨ। ਫ਼ੌਜਾਂ ਨੂੰ ਅਸਥਾਈ ਤੌਰ ‘ਤੇ ਔਲੀ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਜੇਕਰ ਹਾਲਾਤ ਨਾ ਸੁਧਰੇ ਤਾਂ ਉਸ ਦੀ ਤਾਇਨਾਤੀ ਪੱਕੀ ਕਰ ਦਿੱਤੀ ਜਾਵੇਗੀ।

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੋ ਲਿਆ ਹਾਲਾਤਾਂ ਦਾ ਜਾਇਜ਼ਾ

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੀ ਜੋਸ਼ੀ ਮੱਠ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਅਤੇ ਮਾਹਿਰਾਂ ਨਾਲ ਮੀਟਿੰਗ ਕੀਤੀ। ਧਾਮੀ ਨੇ ਕਿਹਾ- ਜੋਸ਼ੀਮਠ ਵਿੱਚ ਸਿਰਫ਼ 25% ਘਰਾਂ ਵਿੱਚ ਤਰੇੜਾਂ ਹਨ, ਅਜਿਹੇ ਘਰਾਂ ਨੂੰ ਖਾਲੀ ਕਰਵਾਇਆ ਗਿਆ ਹੈ। ਅਜਿਹਾ ਮਾਹੌਲ ਨਾ ਬਣਾਓ ਕਿ ਜੋਸ਼ੀਮੱਠ ਖਤਮ ਹੋ ਰਿਹਾ ਹੋਵੇ। ਉਨਾਂ ਅਧਿਕਾਰੀਆਂ ਨੂੰ ਜ਼ਰੂਰੀ ਕਦਮ ਚੁੱਕਣ ਲਈ ਕਿਹਾ ਤੇ ਪੀੜਤਾਂ ਦੀ ਵੱਧ ਤੋਂ ਵੱਧ ਕਰਨ ਦੇ ਆਦੇਸ਼ ਵੀ ਦਿੱਤੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ