ਪ੍ਰਿੰਸੀਪਲ ਵੱਲੋਂ ਸਕੂਲ ਦੇ ਬੱਚਿਆਂ ਨੂੰ ਲਾਈਨ ’ਚ ਖੜ੍ਹਾ ਕੇ ਕੁੱਟਮਾਰ ਦੀ ਵੀਡੀਓ ਵਾਇਰਲ

Moga News

ਮੋਗਾ (ਵਿੱਕੀ ਕੁਮਾਰ)। Moga News : ਜ਼ਿਲ੍ਹਾ ਮੋਗਾ ਤੋਂ ਇੱਕ ਸਕੂਲ ਦੇ ਪ੍ਰਿੰਸੀਪਲ ਵੱਲੋਂ ਬੱਚਿਆਂ ਨੂੰ ਲਾਈਨ ਵਿੱਚ ਖੜ੍ਹਾ ਕਰਕੇ ਕੁੱਟਣ ਦੀ ਖਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਕੁੱਟਮਾਰ ਦੀ ਵੀਡੀਓ ਵਾਇਰਲ ਹੋ ਰਹੀ ਹੈ ਅਤੇ ਉਕਤ ਪ੍ਰਿੰਸੀਪਲ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਇਹ ਮਾਮਲਾ ਧਰਮਕੋਟ ਜ਼ਿਲ੍ਹਾ ਮੋਗਾ ਦੇ ਇੱਕ ਸਕੂਲ ਨਾਲ ਸਬੰਧਤ ਹੈ। ਦੱਸਿਆ ਜਾ ਰਿਹਾ ਹੈ ਕਿ ਮਈ 2024 ’ਚ ਪ੍ਰਿੰਸੀਪਲ ਨੇ ਕੁਝ ਬੱਚਿਆਂ ਨੂੰ ਆਪਣੇ ਦਫਤਰ ਬੁਲਾਇਆ ਅਤੇ ਉਨ੍ਹਾਂ ਨੂੰ ਲਾਈਨ ’ਚ ਖੜ੍ਹਾ ਕਰ ਕੇ ਕੁੱਟਿਆ। ਦੱਸ ਦਈਏ ਕਿ ਵੀਡੀਓ ਸਾਹਮਣੇ ਆਉਣ ’ਤੇ ਸੈਕਟਰੀ ਬਲਕਾਰ ਸਿੰਘ ਨੇ ਕਿਹਾ ਕਿ ਇਸ ਮਾਮਲੇ ’ਤੇ ਪ੍ਰਿੰਸੀਪਲ ਨਾਲ ਗੱਲ ਕੀਤੀ ਗਈ ਸੀ, ਜਿਸ ’ਚ ਉਨ੍ਹਾਂ ਕਿਹਾ ਸੀ ਕਿ ਬੱਚੇ ਕਲਾਸ ’ਚ ਇੱਕ-ਦੂਜੇ ਨਾਲ ਕੁੱਟਮਾਰ ਕਰ ਰਹੇ ਸਨ। ਉਨ੍ਹਾਂ ਬੱਚਿਆਂ ਦੀ ਲੜਾਈ ’ਚ ਦਖਲ ਦਿੱਤਾ, ਪਰ ਜਦੋਂ ਬੱਚਿਆਂ ਨੇ ਫਿਰ ਵੀ ਗੱਲ ਨਾ ਸੁਣੀ ਤਾਂ ਉਨ੍ਹਾਂ ਨੇ ਬੱਚਿਆਂ ਨੂੰ ਆਪਣੇ ਦਫਤਰ ਬੁਲਾਇਆ ਅਤੇ ਫਿਰ ਸਜਾ ਦਿੱਤੀ। (Moga News)

ਦੱਸ ਦੇਈਏ ਕਿ ਇਹ ਮਾਮਲਾ ਸਾਹਮਣੇ ਆਉਣ ਕਾਰਨ ਪ੍ਰਿੰਸੀਪਲ ਨੂੰ ਸਕੂਲ ਤੋਂ ਹਟਾ ਦਿੱਤਾ ਗਿਆ ਅਤੇ ਹੋਰ ਅਧਿਆਪਕਾਂ ਨੂੰ ਵੀ ਚਿਤਾਵਨੀ ਦਿੱਤੀ ਗਈ। ਇਸ ਮਾਮਲੇ ਸਬੰਧੀ ਮਾਪਿਆਂ ਦਾ ਕਹਿਣਾ ਹੈ ਕਿ ਇਹ ਮਾਮਲਾ ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਵਾਪਰਿਆ ਹੈ। ਜਦੋਂ ਪ੍ਰਸ਼ਾਸਨ ਨੂੰ ਇਸ ਘਟਨਾ ਦਾ ਪਤਾ ਲੱਗਾ ਤਾਂ ਪ੍ਰਿੰਸੀਪਲ ਨੂੰ ਤੁਰੰਤ ਨੌਕਰੀ ਤੋਂ ਕੱਢ ਦਿੱਤਾ ਗਿਆ।

Read Also : ਗ੍ਰਹਿ ਮੰਤਰੀ ਦਾ ਨਸ਼ੇ ਨੂੰ ਲੈ ਕੇ ਦਾਅਵਾ, ਦੇਸ਼ ਦੀ ਸੁਰੱਖਿਆ ਲਈ ਚੰਗਾ ਕਦਮ!

ਬਾਅਦ ਵਿੱਚ ਜਦੋਂ ਪ੍ਰਸ਼ਾਸਨ ਨੂੰ ਅਹਿਸਾਸ ਹੋਇਆ ਕਿ ਇਸ ਬਾਰੇ ਕਿਸੇ ਨੂੰ ਪਤਾ ਨਹੀਂ ਲੱਗਾ ਤਾਂ ਉਨ੍ਹਾਂ ਨੇ ਪ੍ਰਿੰਸੀਪਲ ਨੂੰ ਮੁੜ ਬਹਾਲ ਕਰ ਦਿੱਤਾ। ਮਾਪਿਆਂ ਦਾ ਕਹਿਣਾ ਹੈ ਕਿ ਬੱਚਿਆਂ ਨੇ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਕੁਝ ਨਹੀਂ ਦੱਸਿਆ। ਜਦੋਂ ਇਹ ਵੀਡੀਓ ਵਾਇਰਲ ਹੋਇਆ ਤਾਂ ਬਹੁਤ ਸਾਰੇ ਲੋਕ ਇਕੱਠੇ ਹੋ ਗਏ ਅਤੇ ਸਕੂਲ ਪਹੁੰਚ ਗਏ, ਜਿਸ ਕਾਰਨ ਪ੍ਰਿੰਸੀਪਲ ਨੂੰ ਬਾਹਰ ਜਾਣਾ ਪਿਆ।

LEAVE A REPLY

Please enter your comment!
Please enter your name here