ਜੇਲ ’ਚ ਜੱਗੂ ਭਗਵਾਨਪੁਰੀਆ ਦੇ ਸਾਥੀਆਂ ਦਾ ਕੀਤਾ ਸੀ ਕਤਲ
(ਸੱਚ ਕਹੂੰ ਨਿਊਜ਼) ਤਰਨਤਾਰਨ। ਸਿੱਧ ਮੂਸੇਵਾਲਾ ਦੇ ਕਾਤਲ ਗੋਇੰਦਵਾਲ ਜੇਲ੍ਹ ਵਿੱਚ ਬੰਦ ਹਨ। ਪਿਛਲੇ ਦਿਨੀਂ ਹੋਈ ਜੇਲ੍ਹ ’ਚ ਗੈਂਗਵਾਰ ਦੀ ਵੀਡਿਓ ਸਾਹਮਣੇ ਆਈ ਹੈ। ਗੈਂਗਵਾਰ ਦੀਆਂ ਦੋ ਵੀਡੀਓਜ਼ ਸਾਹਮਣੇ ਆਈਆਂ ਹਨ। ਇਹ ਵੀਡੀਓ ਲਾਰੈਂਸ ਗੈਂਗ ਦੇ ਸਚਿਨ ਭਿਵਾਨੀ ਨੇ ਬਣਾਈ ਹੈ। ਇਸ ਵਿੱਚ ਅੰਕਿਤ ਸੇਰਸਾ ਤੋਂ ਇਲਾਵਾ ਉਸਦੇ ਹੋਰ ਸਾਥੀ ਗੈਂਗਸਟਰ ਵੀ ਨਜ਼ਰ ਆ ਰਹੇ ਹਨ। ਇਹ ਸਾਰੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗੁੰਡੇ ਮਨਦੀਪ ਤੂਫਾਨ ਅਤੇ ਮਨਮੋਹਨ ਸਿੰਘ ਮੋਹਣਾ ਦੇ ਕਤਲ ਕਰਨ ਤੋਂ ਬਾਅਦ ਜਸ਼ਨ ਮਨਾ ਰਹੇ ਹਨ।
ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜੇਲ੍ਹ ’ਚ ਮੋਬਾਇਲ ਕਿਵੇਂ ਆਏ। ਇਹ ਵੀਡਿਓ ਜੇਲ੍ਹ ’ਚ ਹੀ ਸਚਿਨ ਭਿਵਾਨੀ ਨੇ ਬਣਾਈ ਹੈ। ਇਹ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਇੱਕ ਵਾਰ ਪੁਲਿਸ ’ਤੇ ਸਵਾਲ ਖਡ਼ੇ ਹੋ ਰਹੇ ਹਨ। ਹਾਲਾਂਕਿ ਪੁਲਿਸ ਨੇ ਦੋਵਾਂ ਵੀਡੀਓਜ਼ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਹਿਲੀ ਵੀਡਿਓ ’ਚ ਸਚਿਨ ਮਨਦੀਪ ਤੂਫਾਨ ਅਤੇ ਮਨਮੋਹਨ ਮੋਹਨਾ ਦੀਆਂ ਲਾਸ਼ਾਂ ਦਿਖਾਉਂਦੇ ਹਨ, ਜਿਨ੍ਹਾਂ ਨੂੰ ਭਿਵਾਨੀ ਜੇਲ੍ਹ ਅੰਦਰ ਸੁੱਟਿਆ ਗਿਆ ਸੀ। ਇਸ ਦੌਰਾਨ ਜੇਲ੍ਹ ਦੇ ਸੁਰੱਖਿਆ ਮੁਲਾਜ਼ਮ ਵੀ ਨਜ਼ਰ ਆ ਰਹੇ ਹਨ। ਪਰ ਸਚਿਨ ਭਿਵਾਨੀ ਅਤੇ ਉਸ ਦੇ ਸਾਥੀ ਗੈਂਗਸਟਰ ਖੁੱਲ੍ਹੇਆਮ ਦੋਵਾਂ ਦੀਆਂ ਲਾਸ਼ਾਂ ਦਿਖਾ ਕੇ ਆਪਣੀ ਪਿੱਠ ਥਪਥਪਾਉਂਦੇ ਹਨ।
ਦੂਜੀ ਵੀਡਿਓ ’ਚ ਲਾਰੈਂਸ ਦੇ ਬਾਕੀ ਸਾਥੀ ਸਚਿਨ ਭਿਵਾਨੀ ਦੇ ਨਾਲ ਇਕੱਠੇ ਹੋਏ ਹਨ। ਜਿਸ ਵਿੱਚ ਉਹ ਤੂਫਾਨ ਅਤੇ ਮੋਹਨਾ ਨੂੰ ਮੌਤ ਦੇ ਘਾਟ ਉਤਾਰਨ ਦਾ ਜਸ਼ਨ ਮਨਾ ਰਿਹਾ ਹੈ। ਉਹ ਧਮਕੀਆਂ ਵੀ ਦੇ ਰਹੇ ਹਨ ਕਿ ਜੇਕਰ ਅਸੀਂ ਮੂਸੇਵਾਲਾ ਨੂੰ ਮਾਰਿਆ ਤਾਂ ਅਸੀਂ ਕਿਸੇ ਨੂੰ ਵੀ ਨਹੀਂ ਬਖਸ਼ਾਂਗੇ। ਜਿਕਰਯਗੋ ਹੈ ਕਿ 6-7 ਦਿਨ ਪਹਿਲਾਂ ਗੋਇੰਦਵਾਲ ਜੇਲ੍ਹ ਵਿੱਚ ਲਾਰੈਂਸ ਅਤੇ ਜੱਗੂ ਦੇ ਵਾਰਸਾਂ ਵਿਚਾਲੇ ਗੈਂਗਵਾਰ ਹੋਈ ਸੀ। ਇਸ ਦੌਰਾਨ ਤੂਫਾਨ ਅਤੇ ਮੋਹਨਾ ਦਾ ਕਤਲ ਕਰ ਦਿੱਤਾ ਗਿਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ