ਮੁੱਖ ਮੰਤਰੀ ਦੀ ਅਗਵਾਈ ਵਿੱਚ ਵਿਧਾਨ ਸਭਾ ਵੱਲੋਂ ਅੱਠ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ

Punjab Chief Minister Bhagwant Mann, led the Vidhan Sabha in paying tribute to eminent personalities, freedom fighters, political personalities and noted Punjab Singer, who had passed away since the last session of the Assembly on Friday. A Tribune Photo

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿਧਾਨ ਸਭਾ ਨੇ ਰਾਜਨੀਤਿਕ ਸਖਸੀਅਤਾਂ, ਸਮਾਜ ਸੇਵਕ ਅਤੇ ਅਗਾਂਹਵਧੂ ਕਿਸਾਨ ਸਮੇਤ ਉੱਘੀਆਂ ਸਖਸੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਿਨਾਂ ਦਾ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਦੇਹਾਂਤ ਹੋ ਗਿਆ ਸੀ। 16ਵੀਂ ਵਿਧਾਨ ਸਭਾ ਦੇ ਤੀਜੇ ਸੈਸਨ ਦੇ ਪਹਿਲੇ ਦਿਨ ਸਦਨ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਸਾਬਕਾ ਮੰਤਰੀ ਨਿਰਮਲ ਸਿੰਘ ਕਾਹਲੋਂ, ਤਰਨ ਤਾਰਨ ਦੇ ਸਾਬਕਾ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ, ਅਗਾਂਹਵਧੂ ਕਿਸਾਨ ਪਦਮਸ੍ਰੀ ਜਗਜੀਤ ਸਿੰਘ ਹਾਰਾ ਅਤੇ ਉੱਘੇ ਸਮਾਜ ਸੇਵਕ ਕ੍ਰਿਸ਼ਨ ਦੇਵ ਖੋਸਲਾ ਨੂੰ ਸ਼ਰਧਾ ਅਤੇ ਸਤਿਕਾਰ ਭੇਂਟ ਕੀਤਾ ਗਿਆ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤਖਤ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਅਤੇ ਸਾਬਕਾ ਪੀ.ਸੀ.ਐਸ. ਅਧਿਕਾਰੀ ਤੇ ਦਰਿਆਈ ਪਾਣੀਆਂ ਦੇ ਮਾਹਿਰ ਪ੍ਰੀਤਮ ਸਿੰਘ ਕੁਮੇਦਨ, ਵਿਧਾਇਕ ਲਾਭ ਸਿੰਘ ਉੱਗੋਕੇ ਦੇ ਪਿਤਾ ਦਰਸਨ ਸਿੰਘ ਅਤੇ ਉੱਘੀ ਸਖਸ਼ੀਅਤ ਪਾਲ ਸਿੰਘ ਪੁਰੇਵਾਲ, ਜਿਨਾਂ ਦਾ ਹਾਲ ਹੀ ਵਿੱਚ ਦੇਹਾਂਤ ਹੋ ਗਿਆ ਸੀ, ਦੇ ਨਾਮ ਵੀ ਸ਼ਰਧਾਂਜਲੀ ਦੇਣ ਲਈ ਪ੍ਰਸਤਾਵਿਤ ਕੀਤੇ। ਸ਼ਰਧਾਂਜਲੀ ਦੇਣ ਤੋਂ ਬਾਅਦ ਵਿਛੜੀਆਂ ਸਖਸ਼ੀਅਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ਲਈ ਸਦਨ ਵਿੱਚ ਮਤਾ ਪੇਸ ਕੀਤਾ ਗਿਆ, ਜਿਸ ਨੂੰ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ