ਚਾਰ ਹਜ਼ਾਰ ਰੁਪਏ ਲੈਂਦਾ ਵਿਜੀਲੈਂਸ ਨੇ ਰੰਗੇ ਹੱਥੀਂ ਦਬੋਚਿਆ

Visilance
ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਦਫ਼ਤਰ ਦੇ ਅਧਿਕਾਰੀ ਗਿ੍ਰਫ਼ਤਾਰ ਏਐਸਆਈ ਸਮੇਤ।

ਮਾਮਲਾ: ਪਤਨੀ ਨਾਲ ਚੱਲ ਰਹੇ ਝਗੜੇ ’ਚ ਲੜਕਾ ਪਰਿਵਾਰ ’ਤੇ ਕੇਸ ਦਰਜ਼ ਕਰਨ ਦੀ ਧਮਕੀ ਦੇ ਕੇ ਪਤੀ ਪਾਸੋਂ ਮੰਗ ਰਿਹਾ ਸੀ 50 ਹਜ਼ਾਰ ਰੁਪਏ | Vigilance

ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ਵਿਜੀਲੈਂਸ ਬਿਊਰੋ ਨੇ ਵੁਮੈਨ ਸੈੱਲ ਲੁਧਿਆਣਾ ਵਿਖੇ ਤਾਇਨਾਤ ਇੱਕ ਏਐਸਆਈ ਨੂੰ 4 ਹਜ਼ਾਰ ਰੁਪਏ ਦੀ ਰਿਸ਼ਤਵ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ਜੋ ਪਤਨੀ ਨਾਲ ਚੱਲ ਰਹੇ ਝਗੜੇ ’ਚ ਕੇਸ ਦਰਜ਼ ਕਰਨ ਦੀ ਧਮਕੀ ਦੇ ਕੇ ਪਤੀ ਪਾਸੋਂ 50 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ। (Vigilance)

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏਐਸਆਈ ਸੁਖਦੇਵ ਸਿੰਘ ਨੂੰ ਅਭਿਸੇਖ ਸ਼ਰਮਾ ਵਾਸੀ ਨਿਊ ਸ਼ਿਮਲਾਪੁਰੀ (ਲੁਧਿਆਣਾ) ਦੀ ਸ਼ਿਕਾਇਤ ’ਤੇ ਗਿ੍ਰਫਤਾਰ ਕੀਤਾ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਪਹੁੰਚ ਕਰਕੇ ਦੱਸਿਆ ਕਿ ਉਹ ਪ੍ਰਾਈਵੇਟ ਨੌਕਰੀ ਕਰਦਾ ਹੈ ਅਤੇ ਉਸਦਾ ਆਪਣੀ ਪਤਨੀ ਨਾਲ ਵਿਆਹ ਸਬੰਧੀ ਝਗੜਾ ਚੱਲ ਰਿਹਾ ਹੈ ਅਤੇ ਇਸਦੀ ਵੁਮੈਨ ਸੈੱਲ ਲੁਧਿਆਣਾ ਵਿਖੇ ਤਾਇਨਾਤ ਸ਼ਿਕਾਇਤ ਏ.ਐਸ.ਆਈ ਸੁਖਦੇਵ ਸਿੰਘ ਕੋਲ ਵਿਚਾਰ ਅਧੀਨ ਹੈ।

Vigilance

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਉਸ ਤੋਂ ਪਹਿਲਾਂ ਵੀ 7000 ਰੁਪਏ ਕਿਸਤਾਂ ’ਚ ਲੈ ਚੁੱਕਾ ਹੈ ਅਤੇ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ ਮਾਮਲਾ ਦਰਜ ਕਰਨ ਦੀ ਧਮਕੀ ਦੇ ਕੇ ਉਸ ਤੋਂ 50 ਹਜ਼ਾਰ ਰੁਪਏ ਹੋਰ ਮੰਗ ਰਿਹਾ ਹੈ। ਉਸਨੇ ਅੱਗੇ ਦੱਸਿਆ ਕਿ ਉਸਦੇ ਅਤੇ ਉਕਤ ਏ.ਐਸ.ਆਈ. ਦਰਮਿਆਨ ਸੌਦਾ ਤੈਅ ਹੋਇਆ ਹੈ ਜਿਸ ਅਨੁਸਾਰ ਉਕਤ ਏ.ਐਸ.ਆਈ. 14 ਹਜ਼ਾਰ ਰੁਪਏ ਰਿਸ਼ਵਤ ਲਈ ਰਾਜੀ ਹੋ ਗਿਆ ਹੈ ਜਿਸ ਵਿੱਚੋਂ ਉਹ 4 ਹਜ਼ਾਰ ਰੁਪਏ ਖੁਦ ਰੱਖੇਗਾ ਅਤੇ 10 ਹਜ਼ਾਰ ਰੁਪਏ ਮਹਿਲਾ ਸੈੱਲ ਲੁਧਿਆਣਾ ਦੇ ਇੰਚਾਰਜ ਨੂੰ ਦੇਵੇਗਾ।

ਬੁਲਾਰੇ ਨੇ ਦੱਸਿਆ ਕਿ ਮਿਲੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ’ਚ ਸ਼ਿਕਾਇਤਕਰਤਾ ਤੋਂ 4 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਕਾਬੂ ਕਰਕੇ ਭਿ੍ਰਸਟਾਚਾਰ ਦੀ ਰੋਕਥਾਮ ਬਾਰੇ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਗਿ੍ਰਫ਼ਤਾਰ ਮੁਲਜਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨਾਂ ਨਾਲ ਹੀ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਪੜਤਾਲ ਦੌਰਾਨ ਮਹਿਲਾ ਸੈੱਲ ਦੇ ਇੰਚਾਰਜ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੋਲੈਂਡ ਭੇਜਣ ਦੇ ਨਾਂਅ ’ਤੇ ਧੋਖਾਧੜੀ ਕਰਨ ਦਾ ਦੋਸ਼, ਮਾਮਲਾ ਦਰਜ਼