Lok Sabha Election Results: ਲੋਕ ਸਭਾ ਚੋਣਾਂ ਦੇ ਨਤੀਜਿਆਂ ਦਾ ਇੰਤਜ਼ਾਰ ਖਤਮ, ਗਿਣਤੀ ਸ਼ੁਰੂ

Lok Sabha Election Results

Lok Sabha Election Results

ਨਵੀਂ ਦਿੱਲੀ (ਏਜੰਸੀ)। Lok Sabha Election Results: 28 ਸੂਬਿਆਂ ਅਤੇ 8 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 543 ਲੋਕ ਸਭਾ ਸੀਟਾਂ ਦੇ ਨਤੀਜੇ ਅੱਜ ਮੰਗਲਵਾਰ ਨੂੰ ਐਲਾਨੇ ਜਾ ਰਹੇ ਹਨ। ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਰੁਝਾਨ ਆਉਣੇ ਸ਼ੁਰੂ ਹੋ ਚੁੱਕੇ ਹਨ। ਥੋੜ੍ਹੀ ਹੀ ਦੇਰ ਵਿੱਚ ਸਾਰੀਆਂ ਸੀਟਾਂ ਦੇ ਰੁਝਾਨ ਸਬੰਧੀ ਰਿਪੋਰਟ ਆ ਜਾਵੇਗੀ। ਇਸ ਦੇ ਨਾਲ ਹੀ ਓਡੀਸ਼ਾ ਅਤੇ ਆਂਧਰਾ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਵੀ ਆਉਣਗੇ।

ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਵੋਟਾਂ ਦੀ ਗਿਣਤੀ ਲਈ ਪੂਰੀ ਚੌਕਸੀ ਨਾਲ ਗਿਣਤੀ ਕੇਂਦਰਾਂ ਵਿੱਚ ਸੁਰੱਖਿਆ ਬਲ ਅਤੇ ਪੁਲਿਸ ਬਲ ਤਾਇਨਾਤ ਹਨ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਇੱਕ ਪਾਸੇ ਐਗਜ਼ਿਟ ਪੋਲ ਨੇ ਐੱਨਡੀਏ ਨੂੰ ਅੱਗੇ ਦਿਖਾਇਆ ਹੈ ਤਾਂ ਦੂਜੇ ਪਾਸੇ ਵਿਰੋਧੀ ਗੱਠਜੋੜ ਇੰਡੀਆ ਨੇ 295 ਤੋਂ ਵੱਧ ਸੀਟਾਂ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਸੱਤਾ ਦੀ ਕੁਰਸੀ ਦਾ ਹੱਕਦਾਰ ਕੌਣ ਬਣਦਾ ਹੈ।

ਇਸ ਤਰ੍ਹਾਂ ਦੇਖ ਸਕੋਗੇ ਨਤੀਜੇ | Lok Sabha Election Results

ਵਿਧਾਨ ਸਭਾ ਹਲਕੇ/ਸੰਸਦ ਚੋਣ ਖੇਤਰ ਦੇ ਰਿਟਰਨਿੰਗ ਅਫ਼ਸਰ/ਸਹਾਇਕ ਰਿਟਰਨਿੰਗ ਅਫ਼ਸਰ ਵੱਲੋਂ ਦਰਜ ਕੀਤੇ ਗਏ ਅੰਕੜਿਆਂ ਅਨੁਸਾਰ ਵੋਟਾਂ ਦੀ ਗਿਣਤੀ ਦੇ ਰੁਝਾਨ ਅਤੇ ਨਤੀਜੇ ਚੋਣ ਕਮਿਸ਼ਨ ਦੀ ਵੈੱਬਸਾਈਟ https://results.eci.gov.in ਅਤੇ ਨਾਲ ਹੀ ਵੋਟਰ ਹੈਲਪਲਾਈਨ ਐਪ, ਆਈਓਐੱਸ ਅਤੇ ਅੰਡ੍ਰਾਇਡ ਮੋਬਾਰੲਲ ਐਪਸ ਦੋਵਾਂ ’ਤੇ ਮੁਹੱਈਆ ਹੋਵੇਗਾ।

ਇਹ ਵੀ ਬੋਲੇ ਮੁੱਖ ਚੋਣ ਕਮਿਸ਼ਨਰ

  • ਅਜਿਹੇ ਖੇਤਰ ਵਿੱਚ ਵੋਟਿੰਗ ਕਰਵਾਉਣ ਦਾ ਨਿਯਮ ਬਣਾਉਣਾ ਵਿਵਹਾਰਕ ਨਹੀਂ ਹੈ, ਜਿੱਥੇ ਨਾਮਜ਼ਦਗੀ ਵਾਪਸ ਲੈਣ ਤੋਂ ਬਾਅਦ ਸਿਰਫ਼ ਇੱਕ ਉਮੀਦਵਾਰ ਹੀ ਰਹਿ ਜਾਂਦਾ ਹੈ।
  • ਚੋਣਾਂ ਸਬੰਧੀ ਝੂਠੀਆਂ ਅਫਵਾਹਾਂ ਨਾਲ ਨਜਿੱਠਣ ਲਈ ਬਹੁਤ ਸੁਚੇਤ ਰਹਿਣ ਦੀ ਲੋੜ ਹੈ।
  • ਭਿਆਨਕ ਗਰਮੀ ਦੇ ਮੱਦੇਨਜ਼ਰ ਹੁਣ ਲੱਗਦਾ ਹੈ ਕਿ ਚੋਣਾਂ ਇੱਕ ਮਹੀਨਾ ਪਹਿਲਾਂ ਹੀ ਮੁਕੰਮਲ ਹੋ ਜਾਣੀਆਂ ਚਾਹੀਦੀਆਂ ਸਨ।

ਵੋਟਾਂ ਦੀ ਗਿਣਤੀ ’ਚ ਹੇਰਾ-ਫੇਰੀ ਦੀ ਕੋਈ ਸੰਭਾਵਨਾ ਨਹੀਂ : ਰਾਜੀਵ ਕੁਮਾਰ

ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਵਿਰੋਧੀ ਪਾਰਟੀਆਂ ਵੱਲੋਂ ਵਾਰ-ਵਾਰ ਲਾਏ ਜਾ ਰਹੇ ਦੋਸ਼ਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ‘ਤੁਸੀਂ ਦੋਸ਼ ਲਾਓ, ਅਸੀਂ ਇਸ ਲਈ ਤਿਆਰ ਹਾਂ ਪਰ ਇਸ ਦੇ ਪਿੱਛੇ ਵੀ ਸਬੂਤ ਹੋਣੇ ਚਾਹੀਦੇ ਹਨ’ ਉਨ੍ਹਾਂ ਕਿਹਾ ਕਿ ਕਮਿਸ਼ਨ ਨੂੰ ‘ਲਾਪਤਾ ਜੈਂਟਲਮੈਨ’ ਨਾਂਅ ਦਿੱਤਾ ਗਿਆ ਸੀ ਪਰ ਅਸੀਂ ਇੱਥੇ ਹੀ ਸਾਂ, ਕਿਤੇ ਗਾਇਬ ਨਹੀਂ ਹੋਏ ਸਾਂ।

ਉਹ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਬੋਲ ਰਹੇ ਸਨ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਵਿੱਚ ਕਿਸੇ ਕਿਸਮ ਦੀ ਹੇਰਾ-ਫੇਰੀ ਦੀ ਸੰਭਾਵਨਾ ਨਹੀਂ ਹੈ, ਕਿਉਂਕਿ ਇਸ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਗਿਣਤੀ ਕੇਂਦਰਾਂ ਵਿੱਚ ਗੜਬੜੀ ਪੈਦਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਕੁਮਾਰ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਪੂਰੀ ਹੋਣ ਤੋਂ ਬਾਅਦ ਵੀ ਚੋਣ ਪ੍ਰਕਿਰਿਆ ਦੀ ਪੜਤਾਲ ਦੀ ਗੁੰਜਾਇਸ਼ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਨੂੰ ਕਰਵਾਉਣ ਲਈ ਪੂਰੀ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਕੰਮ ਕੀਤਾ ਗਿਆ ਹੈ ਅਤੇ ਕਮਿਸ਼ਨ ਵੱਲੋਂ ਵੱਖ-ਵੱਖ ਵਫ਼ਦਾਂ ਤੋਂ ਮਿਲੇ ਸੁਝਾਵਾਂ ਦਾ ਨਿਪਟਾਰਾ ਕੀਤਾ ਗਿਆ ਹੈ। ਕਮਿਸ਼ਨ ਨੇ ਲੋਕ ਸਭਾ ਚੋਣਾਂ 2024 ਨੂੰ ਵਿਸ਼ਵ ਦੇ ਲੋਕਤੰਤਰਿਕ ਇਤਿਹਾਸ ਵਿੱਚ ਭਾਰਤ ਲਈ ਇੱਕ ਰਿਕਾਰਡ ਦੱਸਦਿਆਂ ਕਿਹਾ ਹੈ ਕਿ ਇਨ੍ਹਾਂ ਚੋਣਾਂ ਵਿੱਚ 64.2 ਕਰੋੜ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ, ਜੋ ਕਿ ਇੱਕ ਰਿਕਾਰਡ ਹੈ ਅਤੇ ਮਹਿਲਾ ਵੋਟਰਾਂ ਨੇ ਪੂਰੇ ਉਤਸ਼ਾਹ ਨਾਲ ਚੋਣਾਂ ਵਿੱਚ ਹਿੱਸਾ ਲਿਆ।

Also Read : Dental Care: ਡਾ. ਪ੍ਰੀਤੀ ਇੰਸਾਂ ਤੋਂ ਜਾਣੋ ਦੰਦਾਂ ਦੀ ਸੰਭਾਲ ਲਈ ਜ਼ਰੂਰੀ ਗੱਲਾਂ

ਚੋਣਾਂ ਦੇ ਸ਼ੁਰੂ ਵਿਚ ਵੋਟਰ ਸੂਚੀਆਂ ਵਿਚ ਹੇਰਾਫੇਰੀ ਦੇ ਦੋਸ਼ਾਂ ਤੋਂ ਲੈ ਕੇ ਪੋਸਟਲ ਬੈਲਟ ਦੀ ਗਿਣਤੀ ਨੂੰ ਪਹਿਲ ਦੇਣ ਦੇ ਮੁੱਦੇ ਸਬੰਧੀ ਲਾਏ ਜਾ ਰਹੇ ਦੋਸ਼ਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਸਭ ਵਿੱਚ ਇੱਕ ਪੈਟਰਨ ਸੀ ਅਤੇ ਇਹ ਸਾਰੀਆਂ ਗੱਲਾਂ ‘ਵੇਕ ਨੈਰੇਟਿਵ’ ਸਾਬਤ ਹੋਈਆਂ। ਪ੍ਰੈੱਸ ਕਾਨਫਰੰਸ ਵਿੱਚ ਕੁਮਾਰ ਦੇ ਨਾਲ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਡਾ. ਸੁਖਬੀਰ ਸਿੰਘ ਸੰਧੂ ਵੀ ਮੌਜ਼ੂਦ ਸਨ।