Rain In Punjab: ਮੌਸਮ ਨੇ ਬਦਲਿਆ ਮਿਜਾਜ਼, ਪੰਜਾਬ ’ਚ ਮੀਂਹ, ਹਨ੍ਹੇਰੀ ਦੇ ਨਾਲ-ਨਾਲ ਕਈ ਥਾਂਈ ਹੋਈ ਭਾਰੀ ਗੜ੍ਹੇਮਾਰੀ

Rain In Punjab
Rain In Punjab: ਮੌਸਮ ਨੇ ਬਦਲਿਆ ਮਿਜਾਜ਼, ਪੰਜਾਬ ’ਚ ਮੀਂਹ, ਹਨ੍ਹੇਰੀ ਦੇ ਨਾਲ-ਨਾਲ ਕਈ ਥਾਂਈ ਹੋਈ ਭਾਰੀ ਗੜ੍ਹੇਮਾਰੀ

ਝੱਖਡ਼ ਕਾਰਨ ਡਿੱਗੇ ਦਰੱਖਤ, ਆਵਾਜਾਈ ਰਹੀ ਠੱਪ (Rain In Punjab)

(ਸੱਚ ਕਹੂੰ ਨਿਊਜ਼) ਚੰਡੀਗੜ੍ਹ। Rain In Punjab ਸੂਬੇ ਭਰ ’ਚ ਸਵੇਰੇ ਤੋਂ ਚੱਲ ਰਹੀਆਂ ਧੂਡ਼ ਭਰੀਆਂ ਹਨ੍ਹੇਰੀਆਂ ਤੋਂ ਬਾਅਦ ਅਚਾਨਕ ਮੌਸਮ ਦਾ ਮਿਜਾਜ਼ ਬਦਲ ਗਿਆ। ਕਈ ਥਾਵਾਂ ’ਤੇ ਤੇਜ਼ ਹਨ੍ਹੇਰੀ ਤੇ ਮੀਂਹ ਨਾਲ ਭਾਰੀ ਗੜ੍ਹੇਮਾਰੀ ਵੀ ਹੋਈ। ਮੀਂਹ ਪੈਣ ਨਾਲ ਤਾਪਮਾਨ ’ਚ ਗਿਰਾਵਟ ਆਈ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਜ਼ਰੂਰ ਮਿਲੀ ਹੈ। ਪਰ ਦੂਜੇ ਪਾਸੇ ਤੇਜ਼ ਹਨ੍ਹੇਰੀ ਤੇ ਮੀਂਹ ਪੈਣ ਨਾਲ ਫਸਲਾਂ ਦਾ ਨੁਕਸਾਨ ਹੋਇਆ ਜਿਸ ਕਾਰਨ ਕਿਸਾਨ ਚਿੰਤਤ ਨਜ਼ਰ ਆਏ। ਮੀਂਹ ਪੈਣ ਕਾਰਨ ਕਿਸਾਨਾਂ ਦੀ ਮੰਡੀ ’ਚ ਪਈ ਫਸਲ ਭਿੱਜ ਗਈ। ਤੇਜ਼ ਝੱਖਡ਼ ਕਾਰਨ ਪਟਿਆਲਾ ’ਚ ਸਡ਼ਕ ’ਤੇ ਦਰੱਖਤ ਡਿੱਗਣ ਕਾਰਨ ਰੋਡ ਜਾਮ ਹੋ ਗਿਆ ਅਤੇ ਕਈ ਕਾਰਾਂ ਨੁਕਸਨੀਆਂ ਗਈ। ਆਵਾਜਾਈ ਠੱਪ ਹੋਣ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਅਨੁਸਾਰ ਅਗਲੇ ਕਈ ਦਿਨਾਂ ਤੱਕ ਮੀਂਹ ਦੀ ਸੰਭਾਵਨਾ ਹੈ। Rain In Punjab

Weather Update Today: ਸਰਸਾ ‘ਚ ਪਿਆ ਮੀਂਹ, ਹਰਿਆਣਾ ਸਮੇਤ ਪੰਜਾਬ ਦੇ ਕਈ ਜ਼ਿਲ੍ਹੇ ਹੋ ਸਕਦੇ ਹਨ ਜਲ-ਥਲ

Haryana Weather Update: ਸਰਸਾ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਜ਼ਿਲ੍ਹੇ ਸਰਸਾ, ਹਿਸਾਰ ਅਤੇ ਫਤਿਹਾਬਾਦ ਵਿੱਚ ਸ਼ੁੱਕਰਵਾਰ ਦੁਪਹਿਰ ਕਰੀਬ 2.30 ਵਜੇ ਅਚਾਨਕ ਹੋਈ ਭਾਰੀ ਬਾਰਿਸ਼ ਕਾਰਨ ਸ਼ਹਿਰਾਂ ਵਿੱਚ ਪਾਣੀ ਭਰ ਗਿਆ। ਇਸ ਬਰਸਾਤ ਕਾਰਨ ਖੇਤਾਂ ਵਿੱਚ ਖੜ੍ਹੀ ਕਣਕ ਅਤੇ ਸਰ੍ਹੋਂ ਦੀ ਫ਼ਸਲ ਦੇ ਹੋਏ ਨੁਕਸਾਨ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ ਨਜ਼ਰ ਆਏ। ਮੰਡੀਆਂ ਵਿੱਚ ਪਈ ਕਣਕ ਭਿੱਜ ਗਈ। ਸਰਸਾ, ਹਿਸਾਰ ਅਤੇ ਫਤਿਹਾਬਾਦ ਵਿੱਚ ਮੀਂਹ ਕਾਰਨ ਜ਼ਿਆਦਾ ਨੁਕਸਾਨ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਦੌਰਾਨ ਉੱਤਰ-ਪੱਛਮੀ ਭਾਰਤ ਵਿੱਚ ਤੂਫ਼ਾਨ, ਬਿਜਲੀ, ਤੇਜ਼ ਹਵਾਵਾਂ ਅਤੇ ਗੜੇਮਾਰੀ ਦੇ ਨਾਲ ਮੀਂਹ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। Weather Update Today

ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ (Weather Update Today)

ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਕਣਕ ਦੀ ਵਾਢੀ ਪ੍ਰਭਾਵਿਤ ਹੋ ਸਕਦੀ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਤੇਜ਼ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ। ਇਹ ਵਾਢੀ ਦੀ ਪ੍ਰਕਿਰਿਆ ਵਿੱਚ ਦੇਰੀ ਕਰ ਸਕਦਾ ਹੈ ਕਿਉਂਕਿ ਇਹ ਅਨਾਜ ਵਿੱਚ ਨਮੀ ਨੂੰ ਵਧਾਉਂਦਾ ਹੈ, ਜਿਸ ਨਾਲ ਵਾਢੀ ਅਸੰਭਵ ਹੋ ਜਾਂਦੀ ਹੈ।

ਇਹ ਵੀ ਪੜ੍ਹੋ: ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵਧਣ ਕਾਰਨ ਖੇਤਾਂ ਨੂੰ ਜਾ ਰਹੇ ਕਿਸਾਨ ਦਾ ਟਰੈਕਟਰ ਰੁੜ੍ਹਿਆ

ਇੱਕ ਵਿਕਾਸਸ਼ੀਲ ਪੱਛਮੀ ਗੜਬੜੀ ਅਤੇ ਮੱਧ ਪਾਕਿਸਤਾਨ ਵਿੱਚ ਇੱਕ ਪ੍ਰੇਰਿਤ ਚੱਕਰਵਾਤ ਸਰਕੂਲੇਸ਼ਨ ਕਾਰਨ ਬਾਰਸ਼ ਦੀ ਸੰਭਾਵਨਾ ਹੈ। ਇਕ ਚੱਕਰਵਾਤੀ ਸਰਕੂਲਸ਼ੇਨ ਉੱਤਰ-ਪੂਰਬੀ ਰਾਜਸਥਾਨ ’ਤੇ ਸਥਿਤ ਹੈ, ਜਿਸ ਦੇ ਕਾਰਨ ਉਪਰੀ ਟ੍ਰੋਪੋਸਫੈਰਿਕ ਪੱਛਮੀ ਦਿਸ਼ਾਵਾਂ ਸਰਗਰਮ ਹੋ ਸਕਦੀਆਂ ਹਨ। ਆਈਐਮਡੀ ਦੇ ਅਨੁਸਾਰ, ਦੱਖਣ-ਪੱਛਮੀ ਰਾਜਸਥਾਨ ਵਿੱਚ ਘੱਟ ਦਬਾਅ ਵਾਲੇ ਖੇਤਰ ਕਾਰਨ ਮੀਂਹ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।  Weather Update Today