ਮੌਸਮ ਵਿਭਾਗ ਨੇ ਪੰਜਾਬ ’ਚ ਫਿਰ ਕੀਤਾ ਅਲਰਟ ਜਾਰੀ, ਕਿੱਥੇ ਪਵੇਗਾ ਕਿੰਨਾ ਮੀਂਹ

Weather

ਲੁਧਿਆਣਾ। ਪੰਜਾਬ ’ਚ ਮੌਸਮ (Weather) ਨੂੰ ਲੈ ਕੇ ਇੱਕ ਵਾਰ ਫਿਰ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ 30 ਅਤੇ 31 ਮਾਰਚ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਪਿਛਲੇ ਦਿਨੀਂ ਪਏ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਹੋਇਆ ਹੈ, ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਵਧ ਗਈਆਂ ਹਨ।

ਮੌਸਮ ਵਿਭਾਗ (Weather) ਦੇ ਮੁਖੀ ਡਾ. ਪਰਵੀਨ ਕੌਰ ਕਿੰਗਰਾ ਨੇ ਦੱਸਿਆ ਕਿ ਪਿਛਲੇ ਦਿਨੀਂ ਸਰਗਰਮ ਹੋਏ ਪੱਛਮੀ ਚੱਕਰਵਾਤ ਕਾਰਨ ਦਿਨ ਦਾ ਤਾਪਮਾਨ ਆਮ ਨਾਲੋਂ ਘੱਟ ਹੈ। ਉੱਥੇ ਹੀ ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 26.4 ਡਿਗਰੀ ਸੈਲਸੀਅਸ ਰਿਹਾ, ਜਦੋਂ ਕਿ ਆਮ ਤਾਪਮਾਨ 29.07 ਡਿਗਰੀ ਸੈਲਸੀਅਸ ਹੈ। ਇਸੇ ਤਰ੍ਹਾਂ ਅੱਜ ਦਾ ਘੱਟੋ-ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਆਮ ਤਾਪਮਾਨ 14.5 ਡਿਗਰੀ ਸੈਲਸੀਅਸ ਰਿਹਾ।

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ’ਚ ਪੱਛਮੀ ਚੱਕਰਵਾਤ ਇੱਕ ਵਾਰ ਫਿਰ ਸਰਗਰਮ ਹੋ ਰਿਹਾ ਹੈ, ਜਿਸ ਕਾਰਨ 30 ਅਤੇ 31 ਮਾਰਚ ਨੂੰ ਪੰਜਾਬ ’ਚ ਆਮ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ, ਹਾਲਾਂਕਿ ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਕੋਈ ਸੰਭਾਵਨਾ ਨਹੀਂ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।