ਪੰਜਾਬ ’ਚ ਮੌਸਮ ਵਿਭਾਗ ਨੇ ਕੀਤਾ ਅਲਰਟ ਜਾਰੀ, ਸਾਵਧਾਨ! ਕੋਲਡ ਡੇਅ ਦੀ ਚੇਤਾਵਨੀ

Weather Update
Weather of Punjab

ਚੰਡੀਗੜ੍ਹ। ਪੰਜਾਬ ’ਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਕਾਰਨ ਲੋਕ ਆਪਣੇ ਘਰਾਂ ’ਚ ਬੈਠਣ ਲਈ ਮਜ਼ਬੂਰ ਹਨ। ਇਸ ਦੌਰਾਨ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਅਜੇ ਧੁੰਦ ਅਤੇ ਹੱਡ ਚੀਰਵੀਂ ਠੰਢ ਦਾ ਕਹਿਰ ਜਾਰੀ ਰਹੇਗਾ। ਵਿਭਾਗ ਵੱਲੋਂ ਬੁੱਧਵਾਰ ਮਤਲਬ ਕਿ ਅੱਜ ਤੋਂ 4 ਦਿਨਾਂ ਤੱਕ ਸੰਘਣੀ ਧੁੰਦ ਅਤੇ ਕੋਲਡ ਡੇਅ ਦਾ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਪੰਜਾਬ ’ਚ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। (Weather Update)

ਇਸ ਦੌਰਾਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ ਅਤੇ ਕਿਹਾ ਗਿਆ ਹੈ ਕਿ ਲੋਕਾਂ ਨੂੰ ਆਪਣਾ ਧਿਆਨ ਰੱਖਣਾ ਪਵੇਗਾ। ਵਿਭਾਗ ਨੇ ਲੋਕਾਂ ਨੂੰ ਹੌਲੀ ਗੱਡੀ ਚਲਾਉਣ ਅਤੇ ਪੈਦਲ ਚੱਲਣ ਆਦਿ ਤੋਂ ਬਚਣ ਦੀ ਸਲਾਹ ਦਿੱਤੀ ਹੈ। ਵਿਭਾਗ ਵੱਲੋਂ ਧੁੰਦ ਤੋਂ ਬਚਣ ਲਈ ਐਡਵਾਇਜਰੀ ਜਾਰੀ ਕੀਤੀ ਗਈ ਹੈ ਅਤੇ ਬਹੁਤ ਜ਼ਰੂਰੀ ਹੋਣ ’ਤੇ ਹੀ ਲੋਕਾਂ ਨੂੰ ਘਰੋਂ ਬਾਹਰ ਨਿੱਕਲਣ ਦੀ ਸਲਾਹ ਦਿੱਤੀ ਗਈ ਹੈ ਕਿ ਉਂਕਿ ਧੁੰਦ ਦਾ ਸਿੱਧਾ ਅਸਰ ਫੇਫੜਿਆਂ ਅਤੇ ਅੱਖਾਂ ’ਤੇ ਪੈ ਰਿਹਾ ਹੈ, ਜੋਕਿ ਹਾਨੀਕਾਰਕ ਹੈ। (Weather Update)

Also Read : ਪੰਜਾਬ ’ਚ ਸਕੂਲਾਂ ਦੀਆਂ ਛੁੱਟੀਆਂ ਖ਼ਤਮ ਹੁੰਦਿਆਂ ਹੀ ਜਾਰੀ ਹੋਏ ਨਵੇਂ ਹੁਕਮ

ਵਿਭਾਗ ਮੁਤਾਬਿਕ 5 ਜਨਵਰੀ ਤੋਂ ਬਾਅਦ ਮੌਸਮ ’ਚ ਬਦਲਾਅ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਵਿਭਾਗ ਵੱਲੋਂ ਪੰਜਾਬ ਦੇ ਪਠਾਨਕੋਟ, ਰੋਪੜ, ਐੱਸਏਐੱਸ ਨਗਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਸੰਗਰੂਰ ਜ਼ਿਲ੍ਹਿਆਂ ’ਚ ਯੈਲੋ ਅਲਰਟ, ਜਦੋਂਕਿ ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ’ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਮੁਤਾਬਿਕ ਸ਼ੀਤ ਲਹਿਰ ਤੋਂ ਅਜੇ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।