ਅੰਮ੍ਰਿਤਸਰ ਸਮੇਤ ਇਨ੍ਹਾਂ ਸ਼ਹਿਰਾਂ ’ਚ ਮੌਸਮ ਹੋਇਆ ਖਰਾਬ, ਮੀਂਹ ਦਾ ਅਲਰਟ

Sach Kahoon Punjabi Desk Picture
Published On

7 ਜ਼ਿਲ੍ਹਿਆਂ ’ਚ ਪੈ ਸਕਦਾ ਹੈ ਮੀਂਹ | Weather Update

ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮਾਲਵਾ ਅਤੇ ਦੋਆਬਾ ਜ਼ਿਲ੍ਹਿਆਂ ’ਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ 7 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਜਿੱਥੇ ਅਗਲੇ ਤਿੰਨ ਘੰਟਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ’ਚ ਵੀ 50 ਫੀਸਦੀ ਤੱਕ ਮੀਂਹ ਪੈਣ ਦੀ ਸੰਭਾਵਨਾ ਦੱਸੀ ਗਈ ਹੈ। ਰਾਤ ਦੇ ਮੀਂਹ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ ’ਚ 2.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। (Weather Update)

ਮੌਸਮ ਵਿਭਾਗ ਵੱਲੋਂ ਜਾਰੀ ਹਦਾਇਤਾਂ ਮੁਤਾਬਿਕ ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ’ਚ ਅਗਲੇ ਤਿੰਨ ਘੰਟਿਆਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਜਦੋਂਕਿ ਕਪੂਰਥਲਾ, ਤਰਨਤਾਰਨ, ਜਲੰਧਰ, ਅੰਮਿ੍ਰਤਸਰ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਪਠਾਨਕੋਟ ’ਚ ਸਵੇਰੇ ਵੀ ਮੀਂਹ ਪਿਆ ਹੈ। ਇਸ ਦੇ ਨਾਲ ਹੀ ਪੰਜਾਬ ’ਚ ਇਸ ਵਾਰ ਮਾਨਸੂਨ ਆਮ ਵਾਂਗ ਰਿਹਾ ਹੈ ਪਰ ਹੁਣ ਤੱਕ ਸਤੰਬਰ ਮਹੀਨੇ ’ਚ ਆਮ ਨਾਲੋਂ 12 ਫੀਸਦੀ ਘੱਟ ਮੀਂਹ ਪਿਆ ਹੈ। ਇਸ ਦੇ ਨਾਲ ਹੀ ਪੰਜਾਬ ’ਚ ਜੂਨ ਮਹੀਨੇ ਤੋਂ ਹੁਣ ਤੱਕ 404.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ, ਜੋ ਕਿ ਆਮ ਨਾਲੋਂ 4 ਫੀਸਦੀ ਘੱਟ ਹੈ। (Weather Update)

ਐਤਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ | Weather Update

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ’ਚ ਐਤਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ 50-60 ਫੀਸਦੀ ਹੈ। ਐਤਵਾਰ ਨੂੰ ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਨੂੰ ਛੱਡ ਕੇ ਪੂਰੇ ਪੰਜਾਬ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਵੀਰਵਾਰ ਤੱਕ ਪੰਜਾਬ ’ਚ ਮੀਂਹ ਦਾ ਅਲਰਟ ਨਹੀਂ ਹੈ ਅਤੇ ਮੌਸਮ ਸਾਫ ਰਹੇਗਾ ਪਰ ਵੀਰਵਾਰ ਤੋਂ ਇਕ ਵਾਰ ਫਿਰ ਤੋਂ ਮੌਸਮ ’ਚ ਬਦਲਾਅ ਹੋਵੇਗਾ। (Weather Update)

ਇਹ ਵੀ ਪੜ੍ਹੋ : 17th Letter of Saint Dr. MSG : ਪੜ੍ਹੋ ਪੂਜਨੀਕ ਗੁਰੂ ਜੀ ਦੀ 17ਵੀਂ ਰੂਹਾਨੀ ਚਿੱਠੀ

About The Author

Related Posts