ਪੰਜਾਬ ਵਿੱਚ ਇਸ ਤਰ੍ਹਾਂ ਰਹੇਗਾ ਮੌਸਮ, 3-4 ਅਪਰੈਲ ਤੋਂ ਫਿਰ ਮੌਸਮ ਬਦਲਣ ਦੀ ਚੇਤਾਵਨੀ

weather today

ਚੰਡੀਗੜ੍ਹ। ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਵਿੱਚ ਗਰਮੀ ਵਧ ਰਹੀ ਹੈ। ਇਸ ਦਾ ਸਿੱਧਾ ਅਸਰ ਫਸਲਾਂ ’ਤੇ ਵੀ ਪੈ ਰਿਹਾ ਹੈ। ਤੇਜ ਮੀਂਹ ਅਤੇ 40 ਕਿਲੋਮੀਟਰ ਦੀ ਰਫਤਾਰ ਨਾਲ ਚੱਲ ਰਹੀਆਂ ਹਵਾਵਾਂ ਨੇ ਕਣਕ ਦੀ ਫਸਲ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਅੱਜ ਸੂਰਜ ਖਿੜੇਗਾ, ਪਰ ਅਗਲੇ ਦੋ ਦਿਨਾਂ ਤੱਕ ਮੁੜ ਮੀਂਹ ਪਵੇਗਾ। ਬੀਤੇ ਹਫ਼ਤੇ ਪੰਜਾਬ ਭਰ ਵਿੱਚ ਭਾਰੀ ਮੀਂਹ ਤੇ ਗੜੇਮਾਰੀ ਹੋਈ। ਇਸ ਮੀਂਹ ਨੇ ਖੇਤਾਂ ’ਚ ਖੜ੍ਹੀਆਂ ਫਸਲਾਂ ਦਾ ਕਾਫੀ ਨੁਕਸਾਨ ਕੀਤਾ ਹੈ।

ਮੌਸਮ ਵਿਭਾਗ ਵੱਲੋਂ ਸਵੇਰੇ ਜਾਰੀ ਕੀਤੇ ਗਏ ਤਾਪਮਾਨ ਮੁਤਾਬਕ ਐਤਵਾਰ ਨੂੰ ਘੱਟੋ-ਘੱਟ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 1 ਡਿਗਰੀ ਹੇਠਾਂ ਆ ਗਿਆ ਹੈ। ਸ਼ਨਿੱਚਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ’ਚ ਮੀਂਹ ਪਿਆ। ਪੰਜਾਬ ਵਿੱਚ ਹੁਸ਼ਿਆਰਪੁਰ ਵਿੱਚ 14.5 ਮਿਲੀਮੀਟਰ, ਅੰਮਿ੍ਰਤਸਰ ਵਿੱਚ 2.8 ਮਿਲੀਮੀਟਰ, ਲੁਧਿਆਣਾ ਵਿੱਚ 7.8 ਮਿਲੀਮੀਟਰ ਅਤੇ ਜਲੰਧਰ ਵਿੱਚ 7.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਦੋਂ ਕਿ ਗੁਰਦਾਸਪੁਰ ਵਿੱਚ ਸਵੇਰ ਦਾ ਘੱਟੋ-ਘੱਟ ਤਾਪਮਾਨ 11.3 ਡਿਗਰੀ ਅਤੇ 5.8 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।

ਅੱਜ ਧੁੱਪ ਨਿਕਲੇਗੀ, ਪਰ ਦੋ ਦਿਨ ਫਿਰ ਪਵੇਗਾ ਮੀਂਹ

ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਮੁਤਾਬਕ ਐਤਵਾਰ ਨੂੰ ਮੀਂਹ ਤੋਂ ਰਾਹਤ ਮਿਲਣ ਵਾਲੀ ਹੈ। ਅੱਜ ਚੰਗੀ ਧੁੱਪ ਨਿਕਲੇਗੀ, ਪਰ ਸੋਮਵਾਰ ਤੋਂ ਮੌਸਮ ਵਿੱਚ ਫੇਰ ਬਦਲਾਅ ਹੋਵੇਗਾ। ਪੰਜਾਬ ’ਚ ਸੋਮਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ’ਚ ਬਾਰਿਸ ਦੇ ਨਾਲ-ਨਾਲ 30 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਦੂਜੇ ਪਾਸੇ ਮੰਗਲਵਾਰ ਨੂੰ ਵੀ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਪੱਛਮੀ ਗੜਬੜੀ ਕਾਰਨ ਗਰਮੀਆਂ ਵਿੱਚ ਦੇਰੀ | Weather Punjab

ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ’ਚ ਗਰਮੀਆਂ ’ਚ ਦੇਰੀ ਹੋ ਰਹੀ ਹੈ। ਜਦੋਂ ਵੀ ਗਰਮੀ ਵਧਣ ਲੱਗਦੀ ਹੈ, ਮੀਂਹ ਦੁਬਾਰਾ ਤਾਪਮਾਨ ਨੂੰ ਹੇਠਾਂ ਲੈ ਆਉਂਦਾ ਹੈ। ਇਹ ਮੀਂਹ ਪੰਜਾਬ ਵਿੱਚ ਜਨਵਰੀ ਅਤੇ ਫਰਵਰੀ ਵਿੱਚ ਦੇਖਣ ਨੂੰ ਮਿਲਦਾ ਹੈ। ਫਿਰ ਇਸ ਨੂੰ ਫਸਲਾਂ ਲਈ ਵੀ ਚੰਗਾ ਮੰਨਿਆ ਜਾਂਦਾ ਹੈ ਪਰ ਹੁਣ ਪੈਦਾ ਹੋਏ ਹਾਲਾਤਾਂ ਕਾਰਨ ਪੰਜਾਬ ਦੀ ਪੈਦਾਵਾਰ ਵਿੱਚ ਕਾਫੀ ਕਮੀ ਆਉਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਪੰਜਾਬ ਦੇ ਜ਼ਿਲ੍ਹਿਆਂ ਦਾ ਮੀਂਹ ਅਤੇ ਘੱਟੋ-ਘੱਟ ਤਾਪਮਾਨ

ਪੰਜਾਬ ਦੇ ਮੁੱਖ ਸ਼ਹਿਰਾਂ ਦਾ ਤਾਪਮਾਨ

  • ਅੰਮ੍ਰਿਤਸਰ : ਅੱਜ ਘੱਟੋ-ਘੱਟ ਤਾਪਮਾਨ 12.4 ਡਿਗਰੀ ਦਰਜ ਕੀਤਾ ਗਿਆ, ਜੋ ਕਿ ਪਿਛਲੇ ਦਿਨ ਨਾਲੋਂ 4.8 ਡਿਗਰੀ ਘੱਟ ਹੈ। ਇਸ ਦੇ ਨਾਲ ਹੀ ਇਹ ਤਾਪਮਾਨ ਆਮ ਨਾਲੋਂ 1.1 ਡਿਗਰੀ ਘੱਟ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ।
  • ਜਲੰਧਰ : ਘੱਟੋ-ਘੱਟ ਤਾਪਮਾਨ 12.3 ਡਿਗਰੀ ਦਰਜ ਕੀਤਾ ਗਿਆ। ਜਿਸ ਵਿਚ ਪਿਛਲੇ ਦਿਨ ਦੇ ਮੁਕਾਬਲੇ 3.9 ਡਿਗਰੀ ਦੀ ਕਮੀ ਆਈ ਹੈ। ਅੱਜ ਇੱਥੇ ਸਾਰਾ ਦਿਨ ਧੁੱਪ ਰਹਿਣ ਦੀ ਉਮੀਦ ਹੈ।
  • ਲੁਧਿਆਣਾ : ਇੱਥੇ ਘੱਟੋ-ਘੱਟ ਤਾਪਮਾਨ 12.9 ਡਿਗਰੀ ਦਰਜ ਕੀਤਾ ਗਿਆ ਹੈ। ਇਹ ਤਾਪਮਾਨ ਆਮ ਨਾਲੋਂ 1.8 ਡਿਗਰੀ ਘੱਟ ਹੈ। ਲੁਧਿਆਣਾ ’ਚ ਬੀਤੇ ਦਿਨ ਤੋਂ ਹੀ ਮੀਂਹ ਕਾਰਨ ਠੰਢਕ ਰਹੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here