ਪੰਜਾਬ ’ਚ ਫਿਰ ਬਦਲੇਗਾ ਮੌਸਮ, ਤੇਜ਼ ਹਵਾਵਾਂ ਦੇ ਨਾਲ ਪੈ ਸਕਦਾ ਹੈ ਮੀਂਹ: ਮੌਸਮ ਵਿਭਾਗ

Himachal Weather

(ਐੱਮ.ਕੇ.ਸ਼ਾਇਨਾ) ਮੋਹਾਲੀ। ਬੀਤੇ ਕੁਝ ਦਿਨਾਂ ਤੋਂ ਪੰਜਾਬ ’ਚ ਗਰਮੀ ਫਿਰ ਵਧ ਗਈ ਹੈ। ਪਿਛਲੇ ਦੋ ਦਿਨਾਂ ਤੋਂ ਤੇਜ ਧੁੱਪ ਕਾਰਨ ਤਾਪਮਾਨ ਵਿੱਚ ਵਾਧਾ ਹੋਇਆ ਹੈ। ਸ਼ਨਿੱਚਰਵਾਰ ਸਵੇਰੇ ਹੀ ਮੋਹਾਲੀ, ਲੁਧਿਆਣਾ, ਜਲੰਧਰ, ਚੰਡੀਗੜ੍ਹ, ਪਟਿਆਲਾ, ਮੋਗਾ, ਬਠਿੰਡਾ ਸਮੇਤ ਹੋਰ ਜ਼ਿਲ੍ਹਿਆਂ ‘ਚ ਤਾਪਮਾਨ ਵਿੱਚ ਵਾਧਾ ਦਰਜ਼ ਕੀਤਾ ਗਿਆ। (Weather Update) ਸਵੇਰੇ ਤੋਂ ਹੀ ਗਰਮ ਹਵਾਵਾਂ ਚਲਣੀਆਂ ਸ਼ੁਰੂ ਹੋ ਗਈਆਂ। ਚੰਡੀਗੜ੍ਹ ਮੌਸਮ ਵਿਭਾਗ ਦੇ ਮੁਤਾਬਕ ਐਤਵਾਰ ਨੂੰ ਵੀ ਮੌਸਮ ਅਜਿਹਾ ਹੀ ਰਹੇਗਾ ਭਾਵ ਗਰਮੀ ਦਾ ਕਹਿਰ ਇਸੇ ਤਰ੍ਹਾਂ ਜਾਰੀ ਰਹੇਗਾ । ਮੌਸਮ ਵਿਭਾਗ ਮੁਤਾਬਕ ਵੱਧ ਤੋਂ ਵੱਧ ਤਾਪਮਾਨ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ।

ਇਹ ਵੀ ਪੜ੍ਹੋ : ਕਿਸਾਨਾਂ ਦੀਆਂ ਧੀਆਂ ਨੇ ਰਚਿਆ ਇਤਿਹਾਸ, ਹਵਾਈ ਫੌਜ ’ਚ ਫਲਾਇੰਗ ਅਫ਼ਸਰ ਵਜੋਂ ਚੋਣ

ਮੌਸਮ ਵਿਭਾਗ ਮੁਤਾਬਕ ਸੋਮਵਾਰ ਤੋਂ ਇਕ ਵਾਰ ਫਿਰ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ, ਕਿਉਂਕਿ ਵੈਸਟਰਨ ਡਿਸਟਰਬੈਂਸ ਪੰਜਾਬ ‘ਚ ਮੁੜ ਸਰਗਰਮ ਹੋ ਰਿਹਾ ਹੈ ਜਿਸ ਕਾਰਨ 21 ਜੂਨ ਤਕ ਬੱਦਲਵਾਈ, ਹਨੇਰੀ, ਤੇਜ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦੌਰਾਨ ਕਈ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਜਿਸ ਕਾਰਨ ਤਾਪਮਾਨ 5 ਤੋਂ 7 ਡਿਗਰੀ ਸੈਲਸੀਅਸ ਥੱਲੇ ਡਿੱਗ ਸਕਦਾ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵੀ ਵੈਸਟਰਨ ਡਿਸਟਰਬੈਂਸ ਦੇ ਐਕਟੀਵੇਟ ਹੋਣ ਕਾਰਨ ਪੰਜਾਬ ‘ਚ ਦੋ ਦਿਨਾਂ ਤੱਕ ਹਨੇਰ੍ਹੀ-ਝੱਖੜ ਕਾਰਨ ਮੌਸਮ ਠੰਢਾ ਰਿਹਾ। (Weather Update)

Weather Update

ਦਰਅਸਲ ਬੀਤੇ ਕੁਝ ਦਿਨਾਂ ਤੋਂ ਪੰਜਾਬ ‘ਚ ਮੌਸਮ ਗਰਮ ਹੋ ਰਿਹਾ ਹੈ ਅਤੇ ਗਰਮੀ ਵਧਣ ਦੇ ਕਾਰਨ ਲੋਕ ਪਰੇਸ਼ਾਨ ਹੋ ਰਹੇ ਹਨ । ਪਰ ਇੱਕ ਵਾਰ ਫਿਰ ਮੌਸਮ ਵਿਭਾਗ ਨੇ ਸੋਮਵਾਰ ਨੂੰ ਮੌਸਮ ਵਿੱਚ ਬਦਲਾਅ ਆਉਣ ਦੀ ਭਵਿੱਖਬਾਣੀ ਕੀਤੀ ਹੈ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਤੇਜ਼ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ ।