ਪੰਜਾਬ ਵਿੱਚ ਮੌਸਮ ਲਵੇਗਾ ਕਰਵਟ, ਕਿਸਾਨਾਂ ਨੂੰ ਸਲਾਹ

Wether Today

ਲੁਧਿਆਣਾ (ਸੱਚ ਕਹੂੰ ਨਿਊਜ਼)। ਮਾਰਚ ਮਹੀਨੇ ’ਚ ਵਧ ਰਹੇ ਤਾਪਮਾਨ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਤੋਂ ਚਿੰਤਤ ਕਿਸਾਨਾਂ ਲਈ ਰਾਹਤ ਦੀ ਖਬਰ ਹੈ। ਇੱਕ ਵਾਰ ਫਿਰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ, ਜਿਸ ਦਾ ਅਸਰ ਪੰਜਾਬ (Weather in Punjab) ’ਤੇ ਵੀ ਪਵੇਗਾ। ਇਸ ਪ੍ਰਭਾਵ ਕਾਰਨ ਅਗਲੇ 5 ਦਿਨਾਂ ਤੱਕ ਪੰਜਾਬ ਵਿੱਚ ਮੌਸਮ ਦਾ ਰੂਪ ਬਦਲ ਜਾਵੇਗਾ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪੰਜਾਬ ’ਚ ਮੀਂਹ ਤੇ ਹਨ੍ਹੇਰੀ ਦੀ ਸੰਭਾਵਨਾ ਹੈ। ਪੰਜਾਬ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਬਿਜਲੀ ਗੱਜਣ ਅਤੇ ਬੱਦਲਵਾਈ, ਤੇਜ ਹਵਾਵਾਂ ਚੱਲਣ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਹਿਮਾਚਲ ਅਤੇ ਰਾਜਸਥਾਨ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਵਾਵਾਂ ਕਾਰਨ ਮੌਸਮ ਠੰਢਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ। ਮੌਸਮ ਕੇਂਦਰ ਨੇ ਤੂਫਾਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਸਰ੍ਹੋਂ ਦੀ ਵਾਢੀ ਨਾ ਕਰਨ ਅਤੇ ਹੋਰ ਫਸਲਾਂ ਦੀ ਸਿੰਚਾਈ ਕਰਨ ਅਤੇ ਕੀਟਨਾਸਕਾਂ ਦਾ ਛਿੜਕਾਅ ਕਰਨ ਲਈ ਸੁਚੇਤ ਕੀਤਾ ਹੈ। (Weather in Punjab)

ਇਹ ਵੀ ਪੜ੍ਹੋ : ਮੰਤਰੀਆਂ ਦੇ ਵਿਭਾਗ ’ਚ ਹੋਇਆ ਵੱਡਾ ਫੇਰਬਦਲ

ਜ਼ਿਕਰਯੋਗ ਹੈ ਕਿ ਫਰਵਰੀ ਤੋਂ ਲੈ ਕੇ ਮਾਰਚ ਦੇ ਮਹੀਨੇ ਦਿਨ ਅਤੇ ਰਾਤ ਦਾ ਤਾਪਮਾਨ ਲਗਾਤਾਰ ਵਧ ਰਿਹਾ ਹੈ। ਜਿਸ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ ਕਿ ਕਿਤੇ ਵਧ ਰਹੇ ਤਾਪਮਾਨ ਨਾਲ ਕਣਕ ਦੇ ਝਾੜ ’ਤੇ ਕੋਈ ਅਸਰ ਨਾ ਪੈ ਜਾਵੇ। ਹੁਣ ਜੇਕਰ ਮੀਂਹ ਪੈਂਦਾ ਹੈ ਤਾਂ ਕਣਕ ਨੂੰ ਠੰਢੇ ਮੌਸਮ ਦਾ ਫਾਇਦਾ ਹੋਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ