ਅੱਤਵਾਦ ਖਿਲਾਫ਼ ਪੂਰੀ ਦੁਨੀਆ ਨੂੰ ਇੱਕਜੁਟ ਹੋਣ ਦੀ ਲੋੜ : ਭਾਰਤ

ਅੱਤਵਾਦ ਖਿਲਾਫ਼ ਪੂਰੀ ਦੁਨੀਆ ਨੂੰ ਇੱਕਜੁਟ ਹੋਣ ਦੀ ਲੋੜ : ਭਾਰਤ

ਨਵੀਂ ਦਿੱਲੀ (ਏਜੰਸੀ)। ਭਾਰਤ ਨੇ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਹਵਾਈ ਅੱਡੇ ਦੇ ਬਾਹਰ ਬੰਬ ਧਮਾਕੇ ਦੀਆਂ ਘਟਨਾਵਾਂ ਦੀ ਸਖਤ ਨਿੰਦਾ ਕੀਤੀ ਹੈ ਅਤੇ ਕਿਹਾ ਹੈ ਕਿ ਇਸ ਘਟਨਾ ਤੋਂ ਬਾਅਦ ਪੂਰੀ ਦੁਨੀਆ ਨੂੰ ਅੱਤਵਾਦ ਵਿWੱਧ ਇੱਕਜੁਟ ਹੋਣ ਦੀ ਲੋੜ ਹੈ। ਭਾਰਤ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤ ਅੱਜ ਕਾਬੁਲ ਵਿੱਚ ਹੋਏ ਬੰਬ ਧਮਾਕਿਆਂ ਦੀਆਂ ਘਟਨਾਵਾਂ ਦੀ ਸਖਤ ਨਿੰਦਾ ਕਰਦਾ ਹੈ।

ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਸੀਂ ਇਸ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦੇ ਹਾਂ। ਅਸੀਂ ਇਸ ਘਟਨਾ ਵਿੱਚ ਜ਼ਖਮੀ ਹੋਏ ਲੋਕਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦੇ ਹਾਂ। ਅੱਜ ਦੇ ਹਮਲੇ ਦੁਨਿਆ ਨੂੰ ਅੱਤਵਾਦ ਅਤੇ ਅੱਤਵਾਦੀਆਂ ਨੂੰ ਪਨਾਹ ਦੇਣ ਵਾਲਿਆਂ ਦੇ ਵਿWੱਧ ਇੱਕਜੁਟ ਹੋਣ ਦੀ ਜ਼ਰੂਰਤ ਦੀ ਪੁਸ਼ਟੀ ਕਰਦੇ ਹਨ। ਜ਼ਿਕਰਯੋਗ ਹੈ ਕਿ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਹਵਾਈ ਅੱਡੇ ਨੇੜੇ ਦੋ ਬੰਬ ਧਮਾਕਿਆਂ ਵਿੱਚ ਘੱਟੋ ਘੱਟ 40 ਲੋਕਾਂ ਦੀ ਮੌਤ ਹੋ ਗਈ ਅਤੇ 120 ਤੋਂ ਵੱਧ ਲੋਕ ਜ਼ਖਮੀ ਹੋ ਗਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ