ਸਾਡੇ ਨਾਲ ਸ਼ਾਮਲ

Follow us

12.2 C
Chandigarh
Tuesday, January 20, 2026
More
    Home ਸੂਬੇ ਪੰਜਾਬ ਪਤਨੀ ਨੇ ਪਤੀ ’...

    ਪਤਨੀ ਨੇ ਪਤੀ ’ਤੇ ਲਗਾਏ ਤੰਗ-ਪਰੇਸ਼ਾਨ ਕਰਨ ਦੇ ਦੋਸ਼

    Ludhiana News
    File Photo

    ਲੁਧਿਆਣਾ (ਸੱਚ ਕਹੂੰ ਨਿਊਜ਼)। ਇੱਥੇ ਇੱਕ ਮਹਿਲਾ ਨੇ ਆਪਣੇ ਪਤੀ ਤੇ ਉਸ ਦੇ ਪਰਿਵਾਰ ’ਤੇ ਤੰਗ ਪਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਸ਼ਕਾਇਤ ਮਿਲਣ ’ਤੇ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਮਹਿਲਾ ਦੇ ਪਤੀ ਖਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ। ਪੁਲਿਸ ਨੂੰ ਜਾਣਕਾਰੀ ਦਿੰਦਿਆਂ ਯਸ਼ਮੀਨ ਸਲਮਾਨੀ ਵਾਸੀ ਪੀਰੂ ਬੰਦਾ ਸਲੇਮ ਟਾਬਰੀ ਨੇ ਦੱਸਿਆ ਕਿ ਉਹ ਗਰਭਵਤੀ ਹੈ ਤੇ ਉਸਦਾ ਪਤੀ ਤੇ ਉਸਦਾ ਪਰਿਵਾਰ ਉਸਨੂੰ ਡਲਿਵਰੀ ਕਰਵਾਉਣ ਲਈ ਆਪਣੇ ਮਾਪਿਆਂ ਤੋਂ ਪੈਸੇ ਆਉਣ ਲਈ ਤੰਗ ਪਰੇਸ਼ਾਨ ਕਰਦੇ ਹਨ। Ludhiana News

    Read This : Nepal Plane Crash: ਨੇਪਾਲ ’ਚ ਜਹਾਜ਼ ਹਾਦਸਾਗ੍ਰਸਤ, 18 ਦੀ ਮੌਤ

    ਉਨ੍ਹਾਂ ਅੱਗੇ ਦੱਸਿਆ ਕਿ 20 ਜੁਲਾਈ ਨੂੰ ਆਪਣੇ ਘਰ ਅੰਦਰ ਕਮਰੇ ’ਚ ਸੁੱਤੀ ਪਈ ਸੀ, ਜਿੱਥੇ ਆ ਕੇ ਉਸਦਾ ਪਤੀ ਉਸ ਨੂੰ ਤੰਗ-ਪਰੇਸ਼ਾਨ ਕਰਨ ਲੱਗਾ ਤੇ ਉਸ ਦੀ ਸੱਸ ਨੇ ਤਿੰਨ ਗੋਲੀਆਂ ਉਸ ਦੇ ਮੂੰਹ ’ਚ ਪਾ ਦਿੱਤੀਆਂ, ਜਿਸ ਨਾਲ ਉਹ ਬੇਹੋਸ਼ ਹੋ ਗਈ। ਜਦ ਉਸਨੂੰ ਹੋਸ਼ ਆਈ ਤਾਂ ਉਲਟੀਆਂ ਆਉਣ ਲੱਗੀਆਂ, ਜਿਸ ਕਰਕੇ ਉਹ ਸਥਾਨਕ ਸਿਵਲ ਹਸਪਤਾਲ ’ਚ ਇਲਾਜ਼ ਅਧੀਨ ਹੈ। ਮਾਮਲੇ ਦੇ ਤਫ਼ਤੀਸੀ ਅਫ਼ਸਰ ਹਰਮੇਸ਼ ਲਾਲ ਨੇ ਕਿਹਾ ਕਿ ਯਸ਼ਮੀਨ ਸਲਮਾਨੀ ਦੀ ਸ਼ਿਕਾਇਤ ’ਤੇ ਉਸਦੇ ਪਤੀ ਸ਼ਦਾਬ ਖਿਲਾਫ਼ ਮੁਕੱਦਮਾ ਦਰਜ਼ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। Ludhiana News

    LEAVE A REPLY

    Please enter your comment!
    Please enter your name here