ਪਤਨੀ ਨੇ ਪਤੀ ਦਾ ਗਲ ਘੁੱਟ ਕੇ ਕੀਤਾ ਕਤਲ

Murder

ਤਲਵੰਡੀ ਸਾਬੋ (ਸੱਚ ਕਹੂੰ ਨਿਊਜ਼) । ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਵਿੱਚ ਪਤੀ ਪਤਨੀ ਦਾ ਰਿਸ਼ਤਾ ਉਸ ਸਮੇਂ ਤਾਰ-ਤਾਰ ਹੋ ਗਿਆ ਜਦੋਂ ਭਾਗੀਵਾਂਦਰ ਦੀ ਇੱਕ ਔਰਤ ਤੇ ਉਸਦੇ ਸਾਥੀ ਨੇ ਗੈਰ ਸਮਾਜਿਕ ਰਿਸ਼ਤਿਆਂ ਦੇ ਚਲਦਿਆਂ ਆਪਣੇ ਪਤੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਇਸ ਮਾਮਲੇ ‘ਚ ਤਲਵੰਡੀ ਸਾਬੋ ਪੁਲਿਸ ਨੇ ਮ੍ਰਿਤਕ ਦੀ ਪਤਨੀ ਤੇ ਉਸਦੇ ਕਥਿਤ ਸਾਥੀ ‘ਤੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

ਮ੍ਰਿਤਕ ਦੀ ਭੈਣ ਪਾਲੋ ਪਤਨੀ ਗੁਰਸੇਵਕ ਸਿੰਘ ਵਾਸੀ ਝੰਡੂਕੇ ਨੇ ਤਲਵੰਡੀ ਸਾਬੋ ਦੇ ਥਾਣਾ ਮੁਖੀ ਜਗਦੀਸ਼ ਕੁਮਾਰ ਨੂੰ ਦਰਜ ਕਰਵਾਏ ਬਿਆਨਾਂ ਵਿੱਚ ਦੱਸਿਆ ਕਿ ਉਸਦੇ ਭਰਾ ਗੋਪਾਲ ਸਿੰਘ ਕਾਲੂ (40) ਪੁੱਤਰ ਹਾਕਮ ਸਿੰਘ ਦੀ ਪਤਨੀ ਕਰਮਜੀਤ ਕੌਰ ਦੇ ਨਿੱਕਾ ਸਿੰਘ ਨਾਲ ਗੈਰ ਸਮਾਜਿਕ ਸਬੰਧ ਸਨ ਜਿਸ ਦੇ ਚਲਦਿਆਂ ਕਰਮਜੀਤ ਕੌਰ ਤੇ ਉਸਦੇ ਸਾਥੀ ਨਿੱਕਾ ਸਿੰਘ ਨੇ ਸਲਾਹ ਮਸ਼ਵਰਾ ਕਰਕੇ ਰਾਤ ਨੂੰ ਗੋਪਾਲ ਸਿੰਘ (40) ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ । ਇਸ ਮਾਮਲੇ ‘ਚ ਪੁਲਿਸ ਨੇ ਥਾਣਾ ਤਲਵੰਡੀ ਸਾਬੋ ਵਿੱਚ ਕਰਮਜੀਤ ਕੌਰ ਪਤਨੀ ਗੋਪਾਲ ਸਿੰਘ ਤੇ ਉਸਦੇ ਸਾਥੀ ਨਿੱਕਾ ਸਿੰਘ ਪੁੱਤਰ ਗੋਰਾ ਸਿੰਘ ‘ਤੇ 302, 34 ਤਹਿਤ ਮਾਮਲਾ ਦਰਜ ਕਰ ਲਿਆਾ ਹੈ। ਪੁਲਿਸ ਕਥਿਤ ਦੋਸੀਆਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ ਪਰ ਅਜੇ ਤੱਕ ਕਥਿਤ ਦੋਸ਼ੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube ‘ਤੇ ਫਾਲੋ ਕਰੋ।