ਕੋਟਕਪੂਰਾ (ਅਜੈ ਮਨਚੰਦਾ) । ਗੁਰੂੁ ਗੋਬਿੰਦ ਸਿੰਘ ਸਟੱਡੀ ਸਰਕਲ ਫਰੀਦਕੋਟ ਵੱਲੋਂ ਬੱਚਿਆਂ ਨੂੰ ਆਪਣੇ ਅਮੀਰ ਸਿੱਖ ਵਿਰਸੇ ਨਾਲ ਜੋੜਨ ਲਈ ਅਤੇ ਉਹਨਾਂ ਦੀ ਸ਼ਖਸ਼ੀਅਤ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਭਰ ’ਚ ਲਈ ਗਈ ਨੈਤਿਕ ਸਿੱਖਿਆਂ ਦੀ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਕੀਤਾ ਹੈ। ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਮੁਕੰਦ ਲਾਲ ਥਾਪਰ ਨੇ ਇਸ ਨਤੀਜੇ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਸ ਪ੍ਰੀਖਿਆ ’ਚ ਸੰਸਥਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪੁਜੀਸ਼ਨਾਂ ਹਾਸਿਲ ਕਰਦੇ ਹੋਏ ਜੈਦੀਪ ਸਿੰਘ ਸਪੁੱਤਰ ਜੋਗਾ ਸਿੰਘ ਵਾਸੀ ਬੱਗੇਆਣਾ ਨੇ ਪਹਿਲਾ ਸਥਾਨ, ਏਕਨੂਰ ਸਿੰਘ ਸਪੁੱਤਰ ਗੁਰਦਰਸ਼ਨ ਸਿੰਘ ਵਾਸੀ ਸਿਵੀਆਂ ਅਤੇ ਅਰਬਨਦੀਪ ਸਿੰਘ ਸਪੁੱਤਰ ਵੀਰਪਾਲ ਸਿੰਘ ਨੇ ਦੂਜਾ ਸਥਾਨ ਅਤੇ ਗੁਰਜੈਫਤਿਹ ਸਿੰਘ ਸਪੁੱਤਰ ਤਲਵਿੰਦਰ ਸਿੰਘ ਵਾਸੀ ਵੱਡਾ ਘਰ ਨੇ ਤੀਜਾ ਸਥਾਨ ਹਾਸਿਲ ਕੀਤਾ।
ਇਹ ਵੀ ਪੜ੍ਹੋ : ਵਾਤਾਵਰਨ ਦੀ ਸੰਭਾਲ ਲਈ ਸਭ ਦਾ ਸਹਿਯੋਗ ਜ਼ਰੂਰੀ: ਸੀਚੇਵਾਲ
ਜਦੋਂ ਕਿ ਅਕਾਸ਼ਦੀਪ ਕੌਰ ਸਪੁੱਤਰੀ ਪ੍ਰੀਤਮ ਸਿੰਘ, ਜੈਸਮੀਨ ਕੌਰ ਸਪੁੱਤਰੀ ਸਰਬਜੀਤ ਸਿੰਘ, ਗੁਰਪੁਨੀਤ ਕੌਰ ਪੁੱਤਰੀ ਅਵਤਾਰ ਸਿੰਘ, ਰੁਪਿੰਦਰ ਸਿੰਘ ਸਪੁੱਤਰ ਗੁਰਪ੍ਰੀਤ ਸਿੰਘ, ਸੰਦੀਪ ਸਿੰਘ ਸਪੁੱਤਰ ਕੁਲਦੀਪ ਸਿੰਘ, ਪ੍ਰਭਦੀਪ ਸਿੰਘ ਸਪੁੱਤਰ ਕੁਲਦੀਪ ਸਿੰਘ ਨੇ ਮੈਰਿਟ ਸਥਾਨ ਹਾਸਿਲ ਕੀਤੇ।ਸੰਸਥਾ ਦੇ ਪਿ੍ਰੰਸੀਪਲ ਮਨਜੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਅਤੇ ਆਪਣੇ ਵਡਮੁੱਲੇ ਸਿੱਖ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਹਨਾਂ ਨਾਲ ਸੰਸਥਾ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ, ਟਰੱਸਟੀ ਸੰਤੋਖ ਸਿੰਘ ਸੋਢੀ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਗੁਰਜੀਤ ਕੌਰ,ਮੋਹਨ ਸਿੰਘ ਬਰਾੜ ਅਤੇ ਸੁਪਰਡੰਟ ਲਖਵੀਰ ਸਿੰਘ ਵੀ ਮੌਜੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ















