ਸ਼ਹਿਰਾਂ ਨੂੰ ਚਮਕਾਉਣ ਵਾਲੇ ਮਜ਼ਦੂਰ ਹੁਣ ਪਿੰਡਾਂ ਨੂੰ ਅੱਗੇ ਵਧਾਉਣਗੇ
ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿੱਚਰਵਾਰ ਨੂੰ ਗਰੀਬ ਕਲਿਆਣ ਰੁਜ਼ਗਾਰ ਮੁਹਿੰਮ ਦਾ ਆਗਾਜ਼ ਕੀਤਾ। ਕੋਰੋਨਾ ਸੰਕਟ ਕਾਰਨ ਆਪਣੇ ਸ਼ਹਿਰਾਂ ਤੋਂ ਪਰਤੇ ਮਜ਼ਦੂਰਾਂ ਨੂੰ ਇਸ ਸਕੀਮ ਨਾਲ ਫਾਇਦਾ ਹੋਵੇਗਾ। ਇਸ ਸਕੀਮ ਤਹਿਤ ਕੇਂਦਰ ਸਰਕਾਰ 50 ਹਜ਼ਾਰ ਕਰੋੜ ਰੁਪਏ ਖ਼ਰਚ ਕਰੇਗੀ। ਇਸ ਸਕੀਮ ਤਹਿਤ ਛੇ ਰਾਜਾਂ ਦੇ 116 ਜ਼ਿਲ੍ਹਿਆਂ ਵਿਚ ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਇਸ ਯੋਜਨਾ ਤਹਿਤ ਲੋਕਾਂ ਨੂੰ 25 ਤਰ੍ਹਾਂ ਦੇ ਕੰਮ ਮਿਲਣਗੇ।
ਪੀਐੱਮ ਮੋਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਦੇਸ਼ ਨੂੰ ਸੰਬੋਧਤ ਕਰ ਰਹੇ ਹਨ। ਇਸ ਵੀਡੀਓ ਕਾਨਫਰੰਸਿੰਗ ਵਿਚ ਦੇਸ਼ ਦੇ ਗ੍ਰਾਮੀਣ ਵਿਕਾਸ ਮੰਤਰੀ ਨਰਿੰਦਰ ਸਿੰਘ ਤੋਮਰ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਯਨਾਥ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਲੋਤ ਵੀ ਹਿੱਸਾ ਲੈ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।