ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home Breaking News ਨੌਜਵਾਨ ਨੇ ਦਿਮ...

    ਨੌਜਵਾਨ ਨੇ ਦਿਮਾਗ਼ੀ ਪ੍ਰੇਸ਼ਾਨੀ ਕਾਰਨ ਜ਼ਹਿਰੀਲੀ ਦਵਾਈ ਨਿਗਲੀ

    ਡੀਐੱਮਸੀ ਲੁਧਿਆਣਾ ਵਿਖੇ ਇਲਾਜ ਦੌਰਾਨ ਮੌਤ

    ਬਰਨਾਲਾ, (ਜਸਵੀਰ ਸਿੰਘ) ਜ਼ਿਲੇ ਦੇ ਪਿੰਡ ਕਰਮਗੜ੍ਹ ਵਿਖੇ ਕਿਸਾਨ ਪਰਿਵਾਰ ਨਾਲ ਸਬੰਧਤ ਇੱਕ ਨੌਜਵਾਨ ਦੁਆਰਾ ਦਿਮਾਗੀ ਪ੍ਰੇਸ਼ਾਨੀ ਦੇ ਚੱਲਦਿਆਂ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ ਜਿਸ ਦੀ ਡੀਐੱਮਸੀ ਲੁਧਿਆਣਾ ਵਿਖੇ ਬੀਤੀ ਰਾਤ ਇਲਾਜ਼ ਦੌਰਾਨ ਮੌਤ ਹੋ ਗਈ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਠੁੱਲੀਵਾਲ ਦੇ ਏਐਸਆਈ ਹਰਗੋਬਿੰਦ ਸਿੰਘ ਨੇ ਦੱਸਿਆ ਕਿ ਸੰਦੀਪ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਕਰਮਗੜ ਨੇ ਦਿਮਾਗੀ ਪ੍ਰੇਸ਼ਾਨੀ ਕਾਰਨ ਲੰਘੀ 5 ਜੂਨ ਦੀ ਰਾਤ ਨੂੰ 11 ਵਜੇ ਦੇ ਕਰੀਬ ਕੋਈ ਜ਼ਹਿਰੀਲੀ ਦਵਾਈ ਖਾ ਲਈ ਸੀ।

    ਜਿਸ ਪਿੱਛੋਂ ਉਸਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਲਿਆਂਦਾ ਸੀ ਜਿੱਥੋਂ ਡਾਕਟਰਾਂ ਨੇ ਉਸ ਦੀ ਹਾਲਤ ਨੂੰ ਦੇਖਦਿਆਂ ਉਸਨੂੰ ਡੀਐਮਸੀ ਲੁਧਿਆਣਾ ਨੂੰ ਰੈਫਰ ਕਰ ਦਿੱਤਾ ਸੀ ਜਿੱਥੇ ਬੀਤੀ ਰਾਤ 11.50 ਦੇ ਸਮੇਂ ਦੇ ਕਰੀਬ ਨੌਜਵਾਨ ਸੰਦੀਪ ਸਿੰਘ (26) ਨੇ ਦਮ ਤੋੜ ਦਿੱਤਾ।

    ਕਾਰਵਾਈ ਸਬੰਧੀ ਉਨਾਂ ਦੱਸਿਆ ਕਿ ਮ੍ਰਿਤਕ ਦੀ ਮਾਤਾ ਹਰਪਾਲ ਕੌਰ ਦੇ ਬਿਆਨਾਂ ਦੇ ਆਧਾਰ ‘ਤੇ 174 ਦੀ ਕਾਰਵਾਈ ਕੀਤੀ ਗਈ ਹੈ। ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਜਿਕਰਯੋਗ ਹੈ ਕਿ ਸੰਦੀਪ ਸਿੰਘ ਅਣਵਿਆਹਿਆ ਹੋਇਆ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here