ਸਾਡੇ ਨਾਲ ਸ਼ਾਮਲ

Follow us

18.3 C
Chandigarh
Wednesday, February 25, 2026
More
    Home Breaking News Suicide: ਨੌਜਵ...

    Suicide: ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਪੁਲਿਸ ਜਾਂਚ ’ਚ ਜੁਟੀ

    Suicide
    Suicide: ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਪੁਲਿਸ ਜਾਂਚ ’ਚ ਜੁਟੀ

    (ਵਿਜੈ ਸਿੰਗਲਾ) ਭਵਾਨੀਗੜ੍ਹ। ਨੇੜਲੇ ਪਿੰਡ ਭਰਾਜ ਵਿਖੇ ਅੱਜ ਸਵੇਰੇ ਇਕ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਵਿਅਕਤੀ ਨੇ ਆਪਣੇ ਘਰ ਵਿਚ ਪਈ ਲਾਇਸੰਸੀ ਪਿਸਤੌਲ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਸ਼ੁਰੂਆਤੀ ਜਾਂਚ ’ਚ ਪੁਲਿਸ ਇਸ ਨੂੰ ਖ਼ੁਦਕੁਸ਼ੀ ਦਾ ਮਾਮਲਾ ਮੰਨ ਰਹੀ ਹੈ ਹਾਲਾਂਕਿ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। Suicide

    ਇਹ ਵੀ ਪੜ੍ਹੋ: Opium: ਫਰੀਦਕੋਟ ਪੁਲਿਸ ਵੱਲੋਂ ਅਫੀਮ ਸਮੇਤ ਦੋ ਵਿਅਕਤੀ ਟਰਾਲੇ ਸਮੇਤ ਕਾਬੂ

    ਇਸ ਸਬੰਧੀ ਪੁਲਿਸ ਚੌਕੀ ਕਾਲਾਝਾੜ ਦੇ ਏ.ਐੱਸ.ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਘਟਨਾ ਅੱਜ ਸਵੇਰੇ ਸਾਢੇ ਸੱਤ ਵਜੇ ਵਾਪਰੀ। ਦੱਸਣਯੋਗ ਹੈ ਕਿ ਨੈਬ ਸਿੰਘ ਉਰਫ ਬੌਬੀ (40) ਪੁੱਤਰ ਚੰਨਣ ਸਿੰਘ ਵਾਸੀ ਪਿੰਡ ਭਰਾਜ ਆਪਣੇ ਮਾਤਾ-ਪਿਤਾ, ਪਤਨੀ ਤੇ ਦੋ ਮਾਸੂਮ ਬੱਚਿਆਂ ਨਾਲ ਘਰ ਵਿਚ ਮੌਜ਼ੂਦ ਸੀ ਪਰਿਵਾਰ ਅਨੁਸਾਰ ਸਵੇਰੇ ਉੱਠ ਕੇ ਨੈਬ ਸਿੰਘ ਦੰਦ ਸਾਫ਼ ਕਰਨ ਮਗਰੋਂ ਕਮਰੇ ਵਿਚ ਚਲਾ ਗਿਆ ਜਿੱਥੇ ਅਚਾਨਕ ਉਸ ਨੇ 32 ਬੋਰ ਦੇ ਲਾਇਸੈਂਸੀ ਪਿਸਤੌਲ ਨਾਲ ਆਪਣੇ ਮੱਥੇ ’ਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

    ਏ. ਐੱਸ. ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਮਿ੍ਰਤਕ ਖੇਤੀਬਾੜੀ ਕਰਨ ਦੇ ਨਾਲ-ਨਾਲ ਪਿੰਡ ਚੰਨੋਂ ਦੀ ਇਕ ਫੈਕਟਰੀ ਵਿਚ ਪੱਕੇ ਤੌਰ ’ਤੇ ਨੌਕਰੀ ਵੀ ਕਰਦਾ ਸੀ ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ ਕੋਈ ਖੁਦਕੁਸ਼ੀ ਨੋਟ ਨਹੀਂ ਮਿਲਿਆ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਅਤੇ ਪਿਸਤੌਲ ਨੂੰ ਆਪਣੇ ਕਬਜ਼ੇ ’ਚ ਲੈਂਦਿਆਂ ਪੋਸਟਮਾਰਟਮ ਲਈ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਫਿਲਹਾਲ ਮਾਮਲੇ ਸਬੰਧੀ ਪੁਲਿਸ ਵੱਲੋਂ ਪਰਿਵਾਰ ਦੇ ਬਿਆਨਾਂ ’ਤੇ 174 ਦੇ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। Suicide

    LEAVE A REPLY

    Please enter your comment!
    Please enter your name here