ਨੌਜਵਾਨਾਂ ਨੇ ਪੂਜਨੀਕ ਬਾਪੂ ਮੱਘਰ ਸਿੰਘ ਜੀ ਇੰਟਰਨੈਸ਼ਨਲ ਬਲੱਡ ਬੈਂਕ ਸਰਸਾ ’ਚ ਕੀਤਾ ਖੂਨਦਾਨ

ਨੌਜਵਾਨਾਂ ਨੇ ਪੂਜਨੀਕ ਬਾਪੂ ਮੱਘਰ ਸਿੰਘ ਜੀ ਇੰਟਰਨੈਸ਼ਨਲ ਬਲੱਡ ਬੈਂਕ ਸਰਸਾ ’ਚ ਕੀਤਾ ਖੂਨਦਾਨ

ਮਲੋਟ, (ਮਨੋਜ)। ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੁਆਰਾ ਚਲਾਏ 135 ਮਾਨਵਤਾ ਭਲਾਈ ਕਾਰਜਾਂ ਤਹਿਤ ਨੌਜਵਾਨ ਸੇਵਾਦਾਰ ਆਪਣੇ ਕੰਮ ਕਾਰ ਅਤੇ ਘਰੇਲੂ ਕਾਰਜਾਂ ਨੂੰ ਛੱਡ ਕੇ ਪਹਿਲ ਦੇ ਆਧਾਰ ’ਤੇ ਮਾਨਵਤਾ ਦੀ ਸੇਵਾ ਨੂੰ ਆਧਾਰ ਮੰਨ ਕੇ ਖੂਨਦਾਨ ਦੇ ਖੇਤਰ ਵਿੱਚ ਸ਼ਲਾਘਾਯੋਗ ਸੇਵਾਵਾਂ ਦੇ ਰਹੇ ਹਨ। ਬਲਾਕ ਲੰਬੀ ਦੇ ਸੇਵਾਦਾਰ ਅਮਨਦੀਪ ਸਿੰਘ ਗੱਗੜ ਨੇ ਦੱਸਿਆ ਕਿ ਨੌਜਵਾਨ ਸੇਵਾਦਾਰਾਂ ਵੱਲੋਂ ਪੂਜਨੀਕ ਗੁਰੂ ਜੀ ਦੀ ਪਵਿੱਤਰ ਪ੍ਰੇਰਨਾ ਅਨੁਸਾਰ ਲੋੜਵੰਦ ਮਰੀਜ਼ਾਂ ਲਈ ਖੂਨਦਾਨ ਕੀਤਾ ਜਾ ਰਿਹਾ ਹੈ।

ਇਸੇ ਕੜੀ ਤਹਿਤ ਬਲਾਕ ਦੇ ਹੀ ਸੇਵਾਦਾਰਾਂ ਗੁਰਸੇਵਕ ਸਿੰਘ ਪੁੱਤਰ ਗੁਲਜਾਰ ਸਿੰਘ ਪਿੰਡ ਸਿੱਖਵਾਲਾ ਅਤੇ ਅੰਮ੍ਰਿਤ ਸਿੰਘ ਪੁੱਤਰ ਸੁਖਮੰਦਰ ਸਿੰਘ ਭੰਗੀਦਾਸ ਪਿੰਡ ਭਾਗੂ ਨੇ ਪੂਜਨੀਕ ਬਾਪੂ ਮੱਘਰ ਸਿੰਘ ਜੀ ਇੰਟਰਨੈਸ਼ਨਲ ਬਲੱਡ ਬੈਂਕ ਸਰਸਾ ’ਚ ਇੱਕ-ਇੱਕ ਯੂਨਿਟ ਖੂਨਦਾਨ ਕੀਤਾ। ਗੁਰਸੇਵਕ ਸਿੰਘ ਨੇ ਦੱਸਿਆ ਕਿ ਪੂਜਨੀਕ ਗੁਰੂ ਜੀ ਦੀ ਪਵਿੱਤਰ ਪ੍ਰੇਰਨਾ ਅਨੁਸਾਰ ਉਹ ਹੁਣ ਤੱਕ ਅੱਠ ਵਾਰ ਖੂਨਦਾਨ ਕਰ ਚੁੱਕਿਆ ਹੈ ਅਤੇ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਉਹ 20 ਵਾਰ ਖੂਨਦਾਨ ਕਰ ਚੁੱਕਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.