Panchayat Elections: ਅਣਪਛਾਤੇ ਬਾਇਕ ਸਵਾਰਾਂ ਵੱਲੋਂ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

Panchayat Elections
Panchayat Elections: ਅਣਪਛਾਤੇ ਬਾਇਕ ਸਵਾਰਾਂ ਵੱਲੋਂ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

ਪੰਚਾਇਤੀ ਚੋਣਾਂ ਦੌਰਾਨ ਸਰਪੰਚ ਉਮੀਦਵਾਰ ਦੇ ਹੱਕ ’ਚ ਚੋਣ ਪ੍ਰਚਾਰ ਕਰ ਵਾਪਸ ਆ ਰਿਹਾ ਸੀ ਨੌਜਵਾਨ

Panchayat Elections: ਫਰੀਦਕੋਟ (ਗੁਰਪ੍ਰੀਤ ਪੱਕਾ)। ਕੋਟਕਪੂਰਾ ਦੇ ਨਾਲ ਲੱਗਦੇ ਪਿੰਡ ਹਰੀ ਨੌਂ ਵਿਖੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕ਼ਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਹਰੀਨੋਂ (32) ਵਜੋਂ ਹੋਈ। ਜਾਣਕਾਰੀ ਮੁਤਾਬਿਕ ਫਰੀਦਕੋਟ ਦੇ ਪਿੰਡ ਹਰੀਨੋਂ ਵਿਖੇ ਗੁਰਪ੍ਰੀਤ ਸਿੰਘ ਨਾਮਕ ਨੌਜਵਾਨ ਪੰਚਾਇਤੀ ਚੋਣਾਂ ’ਚ ਸਰਪੰਚ ਉਮੀਦਵਾਰ ਦੇ ਹੱਕ ’ਚ ਚੋਣ ਪ੍ਰਚਾਰ ਕਰਕੇ ਘਰ ਵਾਪਿਸ ਜਾ ਰਿਹਾ ਸੀ ਕਿ ਦੂਜੇ ਪਾਸਿਓ ਇੱਕ ਬਾਇਕ ’ਤੇ ਸਵਾਰ ਤਿੰਨ ਅਣਪਛਾਤੇ ਵਿਆਕਤੀ ਆਏ ਤੇ ਆਉਂਦੇ ਹੀ ਉਸ ’ਤੇ ਅੰਨ੍ਹਵਾਹ ਗੋਲੀਆਂ ਚਲਾ ਦਿੱਤੀਆਂ, ਇਸ ਦੌਰਾਨ ਗੁਰਪ੍ਰੀਤ ਨੂੰ ਚਾਰ ਗੋਲ਼ੀਆਂ ਲੱਗੀਆਂ। ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਹਮਲਾਵਰ ਉੱਥੋਂ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ: Ludhiana News: ਤਿੰਨ ਮੰਜ਼ਿਲਾ ਗੈਸਟ ਹਾਊਸ ’ਚ ਲੱਗੀ ਅੱਗ, ਦੋ ਜਣਿਆਂ ਦੀ ਸਾਹ ਘੁਟਣ ਕਾਰਨ ਮੌਤ

ਜ਼ਖਮੀ ਹਾਲਤ ’ਚ ਗੁਰਪ੍ਰੀਤ ਨੂੰ ਫਰੀਦਕੋਟ ਦੇ ਮੈਡੀਕਲ ਹਸਪਤਾਲ ਲਿਆਂਦਾ ਜਾਂਦਾ ਹੈ ਜਿੱਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਉਧਰ ਡੀਐਸਪੀ ਸ਼ਮਸ਼ੇਰ ਸਿੰਘ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਜਲਦ ਦੋਸ਼ੀਆਂ ਦਾ ਪਤਾ ਲਗਾਇਆ ਜਾਵੇਗਾ। Panchayat Elections

LEAVE A REPLY

Please enter your comment!
Please enter your name here