ਸਾਡੇ ਨਾਲ ਸ਼ਾਮਲ

Follow us

12.1 C
Chandigarh
Saturday, February 7, 2026
More
    Home Breaking News ਅਣਪਛਾਤੇ ਨੌਜਵਾ...

    ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਮਾਰਕੇ ਨੌਜਵਾਨ ਦਾ ਕਤਲ

    (ਰਾਜਨ ਮਾਨ) ਅੰਮ੍ਰਿਤਸਰ। ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕਸਬਾ ਜੰਡਿਆਲਾ ਗੁਰੂ ਵਿਚ ਰਾਤ ਇਕ ਸੈਲੂਨ ਵਿੱਚ ਗੋਲੀਆਂ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। (Firing) ਹਮਲਾਵਰ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੇਰ ਰਾਤ 8.45 ਵਜੇ ਦੋ ਅਣਪਛਾਤੇ ਨੌਜਵਾਨ ਪੈਦਲ ਆਏ ਅਤੇ ਸੈਲੂਨ ਅੰਦਰ ਬੈਠੇ ਨੌਜਵਾਨ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਨੌਜਵਾਨ ਨੂੰ ਛੇ ਗੋਲੀਆਂ ਲੱਗੀਆਂ ਅਤੇ ਉਹ ਗੰਭੀਰ ਜਖਮੀ ਹੋ ਗਿਆ। (Amritsar)

    ਇਹ ਵੀ ਪੜ੍ਹੋ : ਨਾਭਾ ਪੁੱਜੀ ਖੇਡਾਂ ਵਤਨ ਪੰਜਾਬ ਦੀਆਂ

    ਗੰਭੀਰ ਜ਼ਖਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਦੀ ਪਹਿਚਾਣ ਰਵੀ ਪੁੱਤਰ ਬਲਵਿੰਦਰ ਸਿੰਘ ਜੰਡਿਆਲਾ ਗੁਰੂ ਦੇ ਰੂਪ ਵਿੱਚ ਹੋਈ ਹੈ। ਇਥੇ ਵਰਨਣਯੋਗ ਹੈ ਕਿ ਜੰਡਿਆਲਾ ਗੁਰੂ ਵਿੱਚ 10 ਦਿਨਾਂ ਦੇ ਅੰਦਰ ਇਹ ਗੋਲੀਆਂ ਮਾਰ ਕੇ ਕਤਲ ਕਰਨ ਦੀ ਦੂਸਰੀ ਘਟਨਾ ਹੈ । (Amritsar)

    LEAVE A REPLY

    Please enter your comment!
    Please enter your name here